02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਵਿਦੇਸ਼ ਭੇਜਣ ਦੇ ਨਾਂਅ ’ਤੇ ਮਾਰੀ ਠੱਗੀ, 2 ਖ਼ਿਲਾਫ਼ ਮਾਮਲਾ ਦਰਜ

ਖਮਾਣੋਂ, 1 ਅਗਸਤ (ਮਨਮੋਹਣ ਸਿੰਘ ਕਲੇਰ)-ਖਮਾਣੋਂ ਪੁਲਿਸ ਨੇ ਵਿਦੇਸ਼ ਭੇਜਣ ਨਾਂਅ ’ਤੇ ਠੱਗੀ ਮਾਰਨ ਦੇ ਦੋਸ਼ ਵਿਚ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਮੁਤਾਬਿਕ ਤੇਜਿੰਦਰ ਸਿੰਘ ਪੁੱਤਰ ਬਲੋਰ ਸਿੰਘ ਵਾਸੀ ਹਵਾਰਾਂ ਕਲਾਂ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਚਮਨ ਲਾਲ ਵਾਸੀ ਪਿੰਡ ਬਦਲੈੜੀ ਤਹਿਸੀਲ ਨੰਗਲ ਜ਼ਿਲ੍ਹਾ ਰੂਪਨਗਰ ਅਤੇ ਜਸਵਿੰਦਰ ਸਿੰਘ ਵਾਸੀ ਪਿੰਡ ਕੰਧੋਲਾ ਜੋ ਟਰੈਵਲ ਏਜੰਟ ਦਾ ਕੰਮ ਕਰਦੇ ਹਨ, ਨੇ ਉਸ ਨੂੰ ਇਟਲੀ ਭੇਜਣ ਦਾ ਝਾਂਸਾ ਦੇ ਕੇ ਉਸ ਕੋਲੋਂ 11 ਲੱਖ 50 ਹਜ਼ਾਰ ਦੀ ਠੱਗੀ ਮਾਰੀ ਸੀ।

Ad Position 21
No active advertisement
ਅਜੀਤ ਡੈਸਕ 02-08-2026
ਖਮਾਣੋਂ, 1 ਅਗਸਤ (ਮਨਮੋਹਣ ਸਿੰਘ ਕਲੇਰ)-ਖਮਾਣੋਂ ਪੁਲਿਸ ਨੇ ਵਿਦੇਸ਼ ਭੇਜਣ ਨਾਂਅ ’ਤੇ ਠੱਗੀ ਮਾਰਨ ਦੇ ਦੋਸ਼ ਵਿਚ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਮੁਤਾਬਿਕ ਤੇਜਿੰਦਰ ਸਿੰਘ ਪੁੱਤਰ ਬਲੋਰ ਸਿੰਘ ਵਾਸੀ ਹਵਾਰਾਂ ਕਲਾਂ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਚਮਨ ਲਾਲ ਵਾਸੀ ਪਿੰਡ ਬਦਲੈੜੀ ਤਹਿਸੀਲ ਨੰਗਲ ਜ਼ਿਲ੍ਹਾ ਰੂਪਨਗਰ ਅਤੇ ਜਸਵਿੰਦਰ ਸਿੰਘ ਵਾਸੀ ਪਿੰਡ ਕੰਧੋਲਾ ਜੋ ਟਰੈਵਲ ਏਜੰਟ ਦਾ ਕੰਮ ਕਰਦੇ ਹਨ, ਨੇ ਉਸ ਨੂੰ ਇਟਲੀ ਭੇਜਣ ਦਾ ਝਾਂਸਾ ਦੇ ਕੇ ਉਸ ਕੋਲੋਂ 11 ਲੱਖ 50 ਹਜ਼ਾਰ ਦੀ ਠੱਗੀ ਮਾਰੀ ਸੀ। ਜਿਸ ਦੀ ਪੜਤਾਲ ਉਪਰੰਤ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸੇ ਤਰ੍ਹਾਂ ਦੇ ਇਕ ਦੂਜੇ ਮਾਮਲੇ ’ਚ ਪਿੰਡ ਨੰਗਲਾਂ ਵਾਸੀ ਸੁਨੀਲ ਕੁਮਾਰ ਪੁੱਤਰ ਰਾਮ ਸਿੰਘ ਦੀ ਸ਼ਿਕਾਇਤ ’ਤੇ ਪੁਲਿਸ ਨੇ ਇਕ ਟਰੈਵਲ ਏਜੰਟ ਖ਼ਿਲਾਫ਼ ਧੋਖਾਦੇਹੀ ਦੇ ਦੋਸ਼ ’ਚ ਮਾਮਲਾ ਦਰਜ਼ ਕੀਤਾ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਮੁੱਦਈ ਨੇ ਦੱਸਿਆ ਕਿ ਟਰੈਵਲ ਏਜੰਟ ਵਿਜੈ ਕੁਮਾਰ ਵਾਸੀ ਮੁਰਾਦਗੜ੍ਹ ਤਹਿਸੀਲ ਇੰਦਰੀ ਜ਼ਿਲ੍ਹਾ ਕਰਨਾਲ (ਹਰਿਆਣਾ) ਨੇ ਉਸ ਨੂੰ ਇਟਲੀ ਭੇਜਣ ਦੇ ਨਾਂਅ ’ਤੇ 9 ਲੱਖ 50 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ। ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਧੋਖਾਦੇਹੀ ਦਾ ਮਾਮਲਾ ਦਰਜ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਸੈਕਰਡ ਹਾਰਟ ਸਕੂਲ ਦੀਆਂ ਖਿਡਾਰਨਾਂ ਨੇ ਜ਼ੋਨਲ ਮੁਕਾਬਲਿਆ ’ਚ ਜਿੱਤ ਕੀਤੀ ਹਾਸਿਲ ਅਗਲੀ ਖ਼ਬਰ ਪੈਸੇ ਦੁੱਗਣੇ ਕਰਨ ਦਾ ਲਾਲਚ ਦੇ ਕੇ 70 ਲੱਖ ਦੀ ਠੱਗੀ-ਅੱਠ ਨਾਮਜ਼ਦ
Ad Position 24
No active advertisement