02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਸੈਕਰਡ ਹਾਰਟ ਸਕੂਲ ਦੀਆਂ ਖਿਡਾਰਨਾਂ ਨੇ ਜ਼ੋਨਲ ਮੁਕਾਬਲਿਆ ’ਚ ਜਿੱਤ ਕੀਤੀ ਹਾਸਿਲ

ਮੰਡੀ ਗੋਬਿੰਦਗੜ੍ਹ, 1 ਅਗਸਤ (ਇਕਬਾਲਦੀਪ ਸੰਧੂ)-ਸੈਕਰਡ ਹਾਰਟ ਸੀਨੀਅਰ ਸੈਕੰਡਰੀ ਸਕੂਲ, ਜਲਾਲਪੁਰ ਦੀਆਂ ਵਿਦਿਆਰਥਣਾਂ ਨੇ ਜ਼ੋਨਲ ਬੈਡਮਿੰਟਨ ਟੂਰਨਾਮੈਂਟ ਵਿਚ ਸ਼ਾਨਦਾਰ ਜਿੱਤ ਹਾਸਿਲ ਕੀਤੀ ਹੈ। ਜਿਸ ਤਹਿਤ ਅੰਡਰ-14 ਟੀਮ ਨੇ ਪਹਿਲਾ ਸਥਾਨ ਹਾਸਿਲ ਕਰਕੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਲਈ ਆਪਣੀ ਜਗ੍ਹਾ ਪੱਕੀ ਕੀਤੀ ਹੈ।

Ad Position 21
No active advertisement
ਅਜੀਤ ਡੈਸਕ 02-08-2026
ਮੰਡੀ ਗੋਬਿੰਦਗੜ੍ਹ, 1 ਅਗਸਤ (ਇਕਬਾਲਦੀਪ ਸੰਧੂ)-ਸੈਕਰਡ ਹਾਰਟ ਸੀਨੀਅਰ ਸੈਕੰਡਰੀ ਸਕੂਲ, ਜਲਾਲਪੁਰ ਦੀਆਂ ਵਿਦਿਆਰਥਣਾਂ ਨੇ ਜ਼ੋਨਲ ਬੈਡਮਿੰਟਨ ਟੂਰਨਾਮੈਂਟ ਵਿਚ ਸ਼ਾਨਦਾਰ ਜਿੱਤ ਹਾਸਿਲ ਕੀਤੀ ਹੈ। ਜਿਸ ਤਹਿਤ ਅੰਡਰ-14 ਟੀਮ ਨੇ ਪਹਿਲਾ ਸਥਾਨ ਹਾਸਿਲ ਕਰਕੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਲਈ ਆਪਣੀ ਜਗ੍ਹਾ ਪੱਕੀ ਕੀਤੀ ਹੈ। ਇਸ ਜੇਤੂ ਟੀਮ ਵਿਚ ਸੀਰਤ ਮਾਵੀ, ਸੁਖਲੀਨ ਕੌਰ, ਅਰਮਾਨਜੋਤ ਕੌਰ ਤੇ ਕੈਸ਼ਵੀਨ ਕੌਰ ਸ਼ਾਮਿਲ ਹਨ, ਜਿਨ੍ਹਾਂ ਨੇ ਆਪਣੀ ਮਿਹਨਤ, ਟੀਮ ਭਾਵਨਾ ਤੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ। ਇਸੇ ਤਰ੍ਹਾਂ ਅੰਡਰ-19 ਟੀਮ ਨੇ ਵੀ ਪਹਿਲਾ ਸਥਾਨ ਹਾਸਿਲ ਕਰਦੇ ਹੋਏ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਲਈ ਕੁਆਲੀਫ਼ਾਈ ਕੀਤਾ। ਜੇਤੂ ਟੀਮ ਵਿਚ ਹਰਨੂਰ ਕੌਰ, ਇਸ਼ਨੂਰ ਕੌਰ, ਬਵਨਪ੍ਰੀਤ ਕੌਰ ਤੇ ਹਰਸਿਮਰਨ ਕੌਰ ਸ਼ਾਮਿਲ ਹਨ। ਇਸ ਮੌਕੇ ਪ੍ਰਿੰਸੀਪਲ ਦਿਵਿਆ ਮਹਿਤਾ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਨੂੰ ਹੋਰ ਮਿਹਨਤ, ਅਨੁਸ਼ਾਸਨ ਤੇ ਦ੍ਰਿੜ੍ਹ ਇਰਾਦੇ ਨਾਲ ਆਪਣੇ ਟੀਚੇ ਵੱਲ ਅੱਗੇ ਵਧਣ ਲਈ ਕਿਹਾ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜੇ. ਪੀ. ਐਸ. ਜੌਲੀ, ਡਿਪਟੀ ਮੈਨੇਜਿੰਗ ਡਾਇਰੈਕਟਰ ਸਤਿੰਦਰਜੀਤ ਜੌਲੀ ਤੇ ਪ੍ਰਧਾਨ ਨਵੇਰਾ ਜੌਲੀ ਨੇ ਜੇਤੂ ਵਿਦਿਆਰਥਣਾਂ ਅਤੇ ਕੋਚ ਲਕਸ਼ਮਣ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਡੀ. ਐਨ. ਟੀ. ਟਾਸਕ ਫੋਰਸ ਨੇ ਵਿਸਾਖੀ ਰਾਮ ਤਲਾਣੀਆਂ ਨੂੰ ਚੇਅਰਮੈਨ ਲਗਾਇਆ ਅਗਲੀ ਖ਼ਬਰ ਵਿਦੇਸ਼ ਭੇਜਣ ਦੇ ਨਾਂਅ ’ਤੇ ਮਾਰੀ ਠੱਗੀ, 2 ਖ਼ਿਲਾਫ਼ ਮਾਮਲਾ ਦਰਜ
Ad Position 24
No active advertisement