02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਭਾਜਪਾ ਆਗੂ ਡਾ. ਹਰਬੰਸ ਲਾਲ ਨੇ ਸਫ਼ਾਈ ਸੇਵਕਾਂ ਦੇ ਸੰਘਰਸ਼ ਦੀ ਕੀਤੀ ਹਮਾਇਤ

ਫ਼ਤਹਿਗੜ੍ਹ ਸਾਹਿਬ, 1 ਅਗਸਤ (ਬਲਜਿੰਦਰ ਸਿੰਘ)-ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਨਗਰ ਕੌਂਸਲ ਸਰਹਿੰਦ ਫ਼ਤਹਿਗੜ੍ਹ ਸਾਹਿਬ ਦੇ ਬਾਹਰ ਸਫ਼ਾਈ ਸੇਵਕਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿਥੇ ਸਮੇਂ ਲਈ ਦਿੱਤੇ ਜਾ ਰਹੇ ਧਰਨੇ ਵਿਚ ਸ਼ਮੂਲੀਅਤ ਕਰਕੇ ਜਿੱਥੇ ਸਫ਼ਾਈ ਸੇਵਕਾਂ ਦੀਆਂ ਮੰਗਾਂ ਦਾ ਸਮਰਥਨ ਕਰਦੇ ਹੋਏ ਸੰਘਰਸ਼ ਦੀ ਪੂਰਨ ਹਮਾਇਤ ਕੀਤੀ ਉਥੇ ਹੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਸਫ਼ਾਈ ਸੇਵਕਾਂ ’ਤੇ ਪਿਛਲੇ ਦਿਨੀਂ ਪੁਲਿਸ ਦੁਆਰਾ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ।

Ad Position 21
No active advertisement
ਅਜੀਤ ਡੈਸਕ 02-08-2026
ਫ਼ਤਹਿਗੜ੍ਹ ਸਾਹਿਬ, 1 ਅਗਸਤ (ਬਲਜਿੰਦਰ ਸਿੰਘ)-ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਨਗਰ ਕੌਂਸਲ ਸਰਹਿੰਦ ਫ਼ਤਹਿਗੜ੍ਹ ਸਾਹਿਬ ਦੇ ਬਾਹਰ ਸਫ਼ਾਈ ਸੇਵਕਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿਥੇ ਸਮੇਂ ਲਈ ਦਿੱਤੇ ਜਾ ਰਹੇ ਧਰਨੇ ਵਿਚ ਸ਼ਮੂਲੀਅਤ ਕਰਕੇ ਜਿੱਥੇ ਸਫ਼ਾਈ ਸੇਵਕਾਂ ਦੀਆਂ ਮੰਗਾਂ ਦਾ ਸਮਰਥਨ ਕਰਦੇ ਹੋਏ ਸੰਘਰਸ਼ ਦੀ ਪੂਰਨ ਹਮਾਇਤ ਕੀਤੀ ਉਥੇ ਹੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਸਫ਼ਾਈ ਸੇਵਕਾਂ ’ਤੇ ਪਿਛਲੇ ਦਿਨੀਂ ਪੁਲਿਸ ਦੁਆਰਾ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ। ਇਸ ਮੌਕੇ ਡਾ. ਹਰਬੰਸ ਲਾਲ ਨੇ ਕਿਹਾ ਕਿ ਪੰਜਾਬ ਅੰਦਰ ਸਫ਼ਾਈ ਸੇਵਕਾਂ ਤੋਂ ਇਲਾਵਾ ਵੱਖ-ਵੱਖ ਮਹਿਕਮਿਆਂ ਦੇ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਪਰ ਇਸ ਦੇ ਬਾਵਜੂਦ ਵੀ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਸੰਬੰਧੀ ਠੋਸ ਕਦਮ ਨਹੀਂ ਚੁੱਕੇ ਜਾ ਰਹੇ। ਜਿਸ ਕਰਕੇ ਇਨ੍ਹਾਂ ਮੁਲਾਜ਼ਮਾਂ ਵਿਚ ਸਰਕਾਰ ਪ੍ਰਤੀ ਗ਼ੁੱਸਾ ਵਧਦਾ ਜਾ ਰਿਹਾ ਹੈ। ਡਾ. ਲਾਲ ਨੇ ਕਿਹਾ ਕਿ ਸਫ਼ਾਈ ਸੇਵਕਾਂ ਦੀ ਹੜਤਾਲ ਕਾਰਨ ਸਫ਼ਾਈ ਵਿਵਸਥਾ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ, ਘਰਾਂ ’ਚੋਂ ਕੂੜ ਕਰਕਟ ਨਹੀਂ ਚੁੱਕਿਆ ਜਾ ਰਿਹਾ ਅਤੇ ਥਾਂ-ਥਾਂ ’ਤੇ ਕੂੜੇ ਦੇ ਢੇਰ ਲੱਗ ਚੁੱਕੇ ਹਨ। ਜਿਸ ਕਾਰਨ ਬਰਸਾਤ ਦੇ ਮੌਸਮ ਵਿਚ ਜਾਨਲੇਵਾ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਮੰਡਰਾ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਸਫ਼ਾਈ ਸੇਵਕਾਂ ਤੇ ਹੋਰਨਾਂ ਮੁਲਾਜ਼ਮਾਂ ਦੀਆਂ ਮੰਗਾਂ ਜਲਦ ਪ੍ਰਵਾਨ ਕੀਤੀਆਂ ਜਾਣ। ਡਾ. ਲਾਲ ਨੇ ਦਾਅਵਾ ਕੀਤਾ ਕਿ ਉਹ ਸਫ਼ਾਈ ਸੇਵਕਾਂ ਤੇ ਹੋਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਜਲਦ ਪੰਜਾਬ ਰਾਜਪਾਲ ਨਾਲ ਮੁਲਾਕਾਤ ਕਰਨਗੇ। ਇਸ ਮੌਕੇ ਬਲਦੇਵ ਸਿੰਘ ਚੌਰਵਾਲਾ, ਅਸ਼ੋਕ ਕੁਮਾਰ ਤਲਾਣੀਆਂ, ਹਰਦੀਪ ਚੰਦ , ਸੰਦੀਪ ਸਿੰਘ ਹਿਮਾਯੂੰਪੁਰ, ਜਗਵੀਰ ਸਿੰਘ ਤਰਖੇੜੀ, ਗੁਰਿੰਦਰ ਸਿੰਘ ਗੁਰੂ, ਗੁਰਦੀਪ ਸਿੰਘ ਭਾਗਨਪੁਰ, ਸੁਖਵੀਰ ਸਿੰਘ ਚੌਰਵਾਲਾ, ਰਾਜੇਸ਼ ਕੁਮਾਰ ਪ੍ਰਧਾਨ ਸਫ਼ਾਈ ਸੇਵਕ ਯੂਨੀਅਨ, ਹਰਪ੍ਰੀਤ ਸਿੰਘ, ਰਜਿੰਦਰ ਸਿੰਘ, ਗੁਰਵਿੰਦਰ ਸਿੰਘ, ਲਵਲੀ, ਹਰਵਿੰਦਰ ਸਿੰਘ ਵੀ ਹਾਜ਼ਰ ਸਨ। ਇਸ ਮੌਕੇ ਭਾਜਪਾ ਆਗੂਆਂ ਨੇ ਸਫ਼ਾਈ ਸੇਵਕਾਂ ਦੇ ਧਰਨੇ ਦੇ ਸਮਰਥਨ ਵਿਚ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਮੀਟਿੰਗ ਨੂੰ ਸਫਲ ਬਣਾਉਣ ਲਈ ਸਾਬਕਾ ਵਿਧਾਇਕ ਨਾਗਰਾ ਨੇ ਵਰਕਰਾਂ ਦਾ ਕੀਤਾ ਧੰਨਵਾਦ ਅਗਲੀ ਖ਼ਬਰ ਬੀਬੀ ਮਨਜੀਤ ਕੌਰ ਸੰਘੋਲ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ 5 ਨੂੰ
Ad Position 24
No active advertisement