02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਰਾਜਾ ਵੈੱਲਫੇਅਰ ਫਾਊਂਡੇਸ਼ਨ ਨੇ ਝਾਮਪੁਰ ਵਿਖੇ ‘ਲੋਕ ਮਿਲਣੀ’ ਦੌਰਾਨ ਲੋਕਾਂ ਨੂੰ ਵੰਡੇ 10 ਲੱਖ ਰੁਪਏ ਵਾਲੇ ‘ਮੁੱਖ ਮੰਤਰੀ ਸਿਹਤ ਕਾਰਡ’

ਫ਼ਤਹਿਗੜ੍ਹ ਸਾਹਿਬ, 1 ਅਗਸਤ (ਮਨਪ੍ਰੀਤ ਸਿੰਘ)-ਹਲਕਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਝਾਮਪੁਰ ਵਿਖੇ ਰਾਜਾ ਵੈੱਲਫੇਅਰ ਫਾਊਂਡੇਸ਼ਨ ਵਲੋਂ ਵਿਸ਼ੇਸ਼ ਲੋਕ ਸੇਵਾ ਕੈਂਪ ਦਾ ਆਯੋਜਨ ਕੀਤਾ, ਜਿਸ ਦੌਰਾਨ ਪਿੰਡ ਵਾਸੀਆਂ ਨੂੰ ‘ਮੁੱਖ ਮੰਤਰੀ ਸਿਹਤ ਯੋਜਨਾ’ ਅਧੀਨ 10 ਲੱਖ ਰੁਪਏ ਦੇ ਮੁਫ਼ਤ ਇਲਾਜ ਵਾਲੇ ਕਾਰਡ ਵੰਡੇ ਗਏ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਤੇ ਰਾਜਾ ਵੈੱਲਫੇਅਰ ਫਾਊਂਡੇਸ਼ਨ ਦੇ ਸੰਸਥਾਪਕ ਰਸ਼ਪਿੰਦਰ ਸਿੰਘ ਰਾਜਾ ਨੇ ਦੱਸਿਆ ਕਿ ਪਿਛਲੇ ਦਿਨੀਂ ਪਿੰਡ ਵਿਚ ਲਗਾਏ ਗਏ ਲੋਕ ਸੇਵਾ ਕੈਂਪ ਦੌਰਾਨ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਦੇ ਕੇ ਫਾਰਮ ਭਰੇ ਗਏ ਸਨ।

Ad Position 21
No active advertisement
ਅਜੀਤ ਡੈਸਕ 02-08-2026
ਫ਼ਤਹਿਗੜ੍ਹ ਸਾਹਿਬ, 1 ਅਗਸਤ (ਮਨਪ੍ਰੀਤ ਸਿੰਘ)-ਹਲਕਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਝਾਮਪੁਰ ਵਿਖੇ ਰਾਜਾ ਵੈੱਲਫੇਅਰ ਫਾਊਂਡੇਸ਼ਨ ਵਲੋਂ ਵਿਸ਼ੇਸ਼ ਲੋਕ ਸੇਵਾ ਕੈਂਪ ਦਾ ਆਯੋਜਨ ਕੀਤਾ, ਜਿਸ ਦੌਰਾਨ ਪਿੰਡ ਵਾਸੀਆਂ ਨੂੰ ‘ਮੁੱਖ ਮੰਤਰੀ ਸਿਹਤ ਯੋਜਨਾ’ ਅਧੀਨ 10 ਲੱਖ ਰੁਪਏ ਦੇ ਮੁਫ਼ਤ ਇਲਾਜ ਵਾਲੇ ਕਾਰਡ ਵੰਡੇ ਗਏ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਤੇ ਰਾਜਾ ਵੈੱਲਫੇਅਰ ਫਾਊਂਡੇਸ਼ਨ ਦੇ ਸੰਸਥਾਪਕ ਰਸ਼ਪਿੰਦਰ ਸਿੰਘ ਰਾਜਾ ਨੇ ਦੱਸਿਆ ਕਿ ਪਿਛਲੇ ਦਿਨੀਂ ਪਿੰਡ ਵਿਚ ਲਗਾਏ ਗਏ ਲੋਕ ਸੇਵਾ ਕੈਂਪ ਦੌਰਾਨ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਦੇ ਕੇ ਫਾਰਮ ਭਰੇ ਗਏ ਸਨ। ਉਸੇ ਲੜੀ ਤਹਿਤ ਲਾਭਪਾਤਰੀਆਂ ਨੂੰ ਇਹ ਸਿਹਤ ਕਾਰਡ ਸੌਂਪੇ ਗਏ ਹਨ। ਚੇਅਰਮੈਨ ਰਾਜਾ ਨੇ ਕਿਹਾ ਕਿ ਅੱਜ ਪੰਜਾਬ ਦੇਸ਼ ਦਾ ਅਜਿਹਾ ਸੂਬਾ ਬਣ ਚੁੱਕਾ ਹੈ, ਜਿਥੇ ਹਰ ਨਾਗਰਿਕ ਤੇ ਹਰ ਵਰਗ ਨੂੰ ਬਿਨਾਂ ਕਿਸੇ ਭੇਦ-ਭਾਵ ਦੇ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸ ਨਾਲ ਹੁਣ ਕੋਈ ਵੀ ਗ਼ਰੀਬ ਜਾਂ ਲੋੜਵੰਦ ਪਰਿਵਾਰ ਇਲਾਜ ਤੋਂ ਵਾਂਝਾ ਨਹੀਂ ਰਹੇਗਾ। ਕੈਂਪ ਦੌਰਾਨ ਪਿੰਡ ਵਾਸੀਆਂ ਨੇ ਚੇਅਰਮੈਨ ਰਾਜਾ ਦੇ ਧਿਆਨ ਵਿਚ ਲਿਆਂਦਾ ਕਿ ਪਿੰਡ ਦੇ ਛੱਪੜ ਵਿਚ ਇਕ ਬਿਜਲੀ ਦਾ ਖੰਭਾ ਖੜ੍ਹਾ ਹੈ, ਜੋ ਡਿੱਗਣ ਦੀ ਕਗਾਰ ’ਤੇ ਹੈ ਅਤੇ ਇਸ ਨਾਲ ਘਰਾਂ ਉੱਪਰ ਤਾਰਾਂ ਡਿੱਗਣ ਦਾ ਵੱਡਾ ਖ਼ਤਰਾ ਬਣਿਆ ਹੋਇਆ ਹੈ। ਚੇਅਰਮੈਨ ਰਾਜਾ ਨੇ ਤੁਰੰਤ ਕਾਰਵਾਈ ਕਰਦਿਆਂ ਸੰਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਫ਼ੋਨ ਕਰਕੇ ਇਸ ਸਮੱਸਿਆ ਦਾ ਜਲਦ ਪੱਕਾ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੁਹਰਾਇਆ ਕਿ ਰਾਜਾ ਵੈੱਲਫੇਅਰ ਫਾਊਂਡੇਸ਼ਨ ਦਾ ਮੁੱਖ ਮਕਸਦ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਹਰ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣਾ ਹੈ। ਇਸ ਮੌਕੇ ਭੁਪਿੰਦਰ ਸਿੰਘ ਸਾਬਕਾ ਸਰਪੰਚ, ਜਗਦੇਵ ਸਿੰਘ ਸਾਬਕਾ ਸਰਪੰਚ, ਗੁਰਮੀਤ ਸਿੰਘ, ਹਰਨੇਕ ਸਿੰਘ, ਜਸਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਐਡ. ਜਸਮਿੰਦਰ ਸਿੰਘ, ਦਰਸ਼ਨ ਸਿੰਘ, ਹਰਦੇਵ ਸਿੰਘ, ਗਗਨਦੀਪ ਸਿੰਘ, ਅਵਤਾਰ ਸਿੰਘ, ਹਰੀ ਸਿੰਘ, ਦਲੇਰ ਸਿੰਘ, ਬਲਜੀਤ ਕੌਰ, ਕਰਮਜੀਤ ਕੌਰ, ਰਮਨਦੀਪ ਕੌਰ, ਕੁਲਦੀਪ ਕੌਰ, ਪਰਮਜੀਤ ਕੌਰ, ਜਸਵੀਰ ਕੌਰ, ਮਨਦੀਪ ਕੌਰ, ਕੁਲਵਿੰਦਰ ਕੌਰ, ਸਿਮਰਨਜੀਤ ਕੌਰ, ਮਨਜੀਤ ਕੌਰ ਸਮੇਤ ਵੱਡੀ ਗਿਣਤੀ ਵਿਚ ਪਿੰਡ ਝਾਮਪੁਰ ਦੇ ਨਿਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਵੇਂ ਚਿਹਰਿਆਂ ਨੂੰ ਟਿਕਟਾਂ ਦੇਵੇ ਕਾਂਗਰਸ ਹਾਈਕਮਾਨ-ਬਲਿਹਾਰ ਸਿੰਘ ਚੁੰਨੀ ਅਗਲੀ ਖ਼ਬਰ ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਸੋਨੇ, ਚਾਂਦੀ ਤੇ ਡਾਇਮੰਡ ਦੇ ਗਹਿਣੇ ਚੋਰੀ ਦੇੇ ਮਾਮਲੇ ਦੀ ਗੁੱਥੀ ਸੁਲਝਾਈ
Ad Position 24
No active advertisement