ਨਵੇਂ ਚਿਹਰਿਆਂ ਨੂੰ ਟਿਕਟਾਂ ਦੇਵੇ ਕਾਂਗਰਸ ਹਾਈਕਮਾਨ-ਬਲਿਹਾਰ ਸਿੰਘ ਚੁੰਨੀ
ਫ਼ਤਹਿਗੜ੍ਹ ਸਾਹਿਬ, 1 ਅਗਸਤ (ਬਲਜਿੰਦਰ ਸਿੰਘ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਜ਼ਿਲ੍ਹਾ ਪਰਿਸ਼ਦ ਮੈਂਬਰ ਬਲਿਹਾਰ ਸਿੰਘ ਚੁੰਨੀ ਨੇ ਪਾਰਟੀ ਹਾਈਕਮਾਨ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਵਿਚ ਹੋਣ ਵਾਲੀਆਂ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਨਵੇਂ ਤੇ ਸਮਰਪਿਤ ਚਿਹਰਿਆਂ ਨੂੰ ਟਿਕਟਾਂ ਦੇ ਕੇ ਚੋਣ ਮੈਦਾਨ ਵਿਚ ਉਤਾਰਿਆ ਜਾਵੇ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਵੀ ਹੁਣ ਬਦਲਾਅ ਦੀ ਉਮੀਦ ਰੱਖਦੇ ਹਨ ਅਤੇ ਪਾਰਟੀ ਨੂੰ ਇਸ ਭਾਵਨਾ ਦਾ ਸਨਮਾਨ ਕਰਨਾ ਚਾਹੀਦਾ ਹੈ।
ਫ਼ਤਹਿਗੜ੍ਹ ਸਾਹਿਬ, 1 ਅਗਸਤ (ਬਲਜਿੰਦਰ ਸਿੰਘ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਜ਼ਿਲ੍ਹਾ ਪਰਿਸ਼ਦ ਮੈਂਬਰ ਬਲਿਹਾਰ ਸਿੰਘ ਚੁੰਨੀ ਨੇ ਪਾਰਟੀ ਹਾਈਕਮਾਨ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਵਿਚ ਹੋਣ ਵਾਲੀਆਂ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਨਵੇਂ ਤੇ ਸਮਰਪਿਤ ਚਿਹਰਿਆਂ ਨੂੰ ਟਿਕਟਾਂ ਦੇ ਕੇ ਚੋਣ ਮੈਦਾਨ ਵਿਚ ਉਤਾਰਿਆ ਜਾਵੇ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਵੀ ਹੁਣ ਬਦਲਾਅ ਦੀ ਉਮੀਦ ਰੱਖਦੇ ਹਨ ਅਤੇ ਪਾਰਟੀ ਨੂੰ ਇਸ ਭਾਵਨਾ ਦਾ ਸਨਮਾਨ ਕਰਨਾ ਚਾਹੀਦਾ ਹੈ। ਬੀਤੇ ਕੱਲ੍ਹ ਸਰਹਿੰਦ ਵਿਖੇ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਹੋਈ ਵਰਕਰ ਮਿਲਣੀ ਦਾ ਸਵਾਗਤ ਕਰਦਿਆਂ ਸ. ਚੁੰਨੀ ਨੇ ਕਿਹਾ ਕਿ ਇਹ ਜ਼ਰੂਰੀ ਨਹੀਂ ਕਿ ਇਕ ਜਾਂ ਦੋ ਵਾਰ ਵਿਧਾਇਕ ਰਹਿ ਚੁੱਕੇ ਆਗੂਆਂ ਨੂੰ ਹੀ ਵਾਰ-ਵਾਰ ਟਿਕਟ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਪਾਰਟੀ ਲਈ ਲੰਮੇ ਸਮੇਂ ਤੋਂ ਵਫ਼ਾਦਾਰੀ ਤੇ ਇਮਾਨਦਾਰੀ ਨਾਲ ਕੰਮ ਕਰ ਰਹੇ ਵਰਕਰਾਂ ਦਾ ਮਨੋਬਲ ਪ੍ਰਭਾਵਿਤ ਹੁੰਦਾ ਹੈ ਅਤੇ ਉਨ੍ਹਾਂ ਨੂੰ ਅੱਗੇ ਵਧਣ ਦਾ ਮੌਕਾ ਨਹੀਂ ਮਿਲਦਾ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਜ਼ਮੀਨੀ ਪੱਧਰ ’ਤੇ ਸਰਗਰਮ ਅਤੇ ਲੋਕਾਂ ਵਿਚ ਪਕੜ ਰੱਖਣ ਵਾਲੇ ਵਰਕਰਾਂ ਨੂੰ ਤਰਜੀਹ ਦੇਣੀ ਚਾਹੀਦੀ ਹੈ। ਚੁੰਨੀ ਨੇ ਵਿਸ਼ਵਾਸ ਜਤਾਇਆ ਕਿ ਜੇਕਰ ਪਾਰਟੀ ਨਵੇਂ ਚਿਹਰਿਆਂ ਨੂੰ ਮੌਕਾ ਦੇਵੇਗੀ ਤਾਂ ਇਸ ਨਾਲ ਸੰਗਠਨ ਹੋਰ ਮਜ਼ਬੂਤ ਹੋਵੇਗਾ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਨੂੰ ਇਸ ਦਾ ਲਾਭ ਮਿਲੇਗਾ।