02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ 150 ਕਿਸਾਨਾਂ ਨੂੰ ਅਗਾਂਹਵਧੂ ਕਿਸਾਨ ਦੇ ਖੇਤਾਂ ਦਾ ਕਰਵਾਇਆ ਦੌਰਾ

ਫ਼ਤਹਿਗੜ੍ਹ ਸਾਹਿਬ, 1 ਅਗਸਤ (ਮਨਪ੍ਰੀਤ ਸਿੰਘ)-ਧਰਤੀ ਹੇਠਲੇ ਪਾਣੀ ਦੇ ਲਗਾਤਾਰ ਨੀਵੇਂ ਜਾ ਰਹੇ ਪੱਧਰ ਨੂੰ ਰੋਕਣ, ਵਾਤਾਵਰਨ ਨੂੰ ਰਵਾਇਤੀ ਝੋਨੇ ਵਿਚੋਂ ਨਿਕਲਣ ਵਾਲੀਆਂ ਜ਼ਹਿਰੀਲਿਆਂ ਗੈਸਾਂ ਤੋਂ ਬਚਾਉਣ ਤੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰੇਰਿਤ ਕਰਨ ਦੇ ਮੰਤਵ ਤਹਿਤ ਕ੍ਰਿਸ਼ੀ ਉਨਤੀ ਯੋਜਨਾ ਆਤਮਾ ਸਕੀਮ ਅਧੀਨ 150 ਦੇ ਕਰੀਬ ਕਿਸਾਨਾਂ ਨੂੰ ਪਿੰਡ ਰਿਉਣਾ ਨੀਵਾਂ ਦੇ ਅਗਾਂਹਵਧੂ ਕਿਸਾਨ ਫੁੰਮਣ ਸਿੰਘ ਤੇ ਜਗਤਾਰ ਸਿੰਘ ਦੇ ਖੇਤਾਂ ਦਾ ਦੌਰਾ ਕਰਵਾਇਆ। ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ.

Ad Position 21
No active advertisement
ਅਜੀਤ ਡੈਸਕ 02-08-2026
ਫ਼ਤਹਿਗੜ੍ਹ ਸਾਹਿਬ, 1 ਅਗਸਤ (ਮਨਪ੍ਰੀਤ ਸਿੰਘ)-ਧਰਤੀ ਹੇਠਲੇ ਪਾਣੀ ਦੇ ਲਗਾਤਾਰ ਨੀਵੇਂ ਜਾ ਰਹੇ ਪੱਧਰ ਨੂੰ ਰੋਕਣ, ਵਾਤਾਵਰਨ ਨੂੰ ਰਵਾਇਤੀ ਝੋਨੇ ਵਿਚੋਂ ਨਿਕਲਣ ਵਾਲੀਆਂ ਜ਼ਹਿਰੀਲਿਆਂ ਗੈਸਾਂ ਤੋਂ ਬਚਾਉਣ ਤੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰੇਰਿਤ ਕਰਨ ਦੇ ਮੰਤਵ ਤਹਿਤ ਕ੍ਰਿਸ਼ੀ ਉਨਤੀ ਯੋਜਨਾ ਆਤਮਾ ਸਕੀਮ ਅਧੀਨ 150 ਦੇ ਕਰੀਬ ਕਿਸਾਨਾਂ ਨੂੰ ਪਿੰਡ ਰਿਉਣਾ ਨੀਵਾਂ ਦੇ ਅਗਾਂਹਵਧੂ ਕਿਸਾਨ ਫੁੰਮਣ ਸਿੰਘ ਤੇ ਜਗਤਾਰ ਸਿੰਘ ਦੇ ਖੇਤਾਂ ਦਾ ਦੌਰਾ ਕਰਵਾਇਆ। ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਦੇਵ ਸਿੰਘ ਨੇ ਦੱਸਿਆ ਕਿ ਅਗਾਂਹਵਧੂ ਕਿਸਾਨ ਫੁੰਮਣ ਸਿੰਘ ਅਤੇ ਉਸ ਦੇ ਭਰਾ ਜਗਤਾਰ ਸਿੰਘ ਵਲੋਂ ਪਿਛਲੇ 5- 6 ਸਾਲਾਂ ਤੋਂ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾਈ ਗਈ। ਇਹ ਦੋਵੇਂ ਭਰਾ ਪਿਛਲੇ 3 ਸਾਲਾਂ ਤੋਂ ਝੋਨੇ ਦੀ ਸਿੱਧੀ ਬਿਜਾਈ ਕਰਦੇ ਆ ਰਹੇ ਹਨ ਅਤੇ ਇਸ ਸਾਲ ਲਗਪਗ 150 ਏਕੜ ਰਕਬੇ ਵਿਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਹੋਈ ਹੈ। ਕਿਸਾਨਾਂ ਨਾਲ ਆਪਣਾ ਤਜਰਬਾ ਸਾਂਝਾ ਕਰਦਿਆਂ ਫੁੰਮਣ ਸਿੰਘ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਖਾਦਾਂ ਦੀ ਖਪਤ ਘੱਟ ਹੋਈ ਹੈ, ਕੀੜੇ-ਮਕੌੜਿਆਂ ਦਾ ਹਮਲਾ ਘਟਿਆ ਹੈ, ਪਾਣੀ ਦੀ ਬੱਚਤ ਤੇ ਲੇਬਰ ਦੇ ਖ਼ਰਚੇ ਦੀ ਵੀ ਬੱਚਤ ਹੋਈ ਹੈ, ਜਿਸ ਨਾਲ ਉਸ ਦੀ ਆਮਦਨ ’ਚ ਵਾਧਾ ਹੋਇਆ ਹੈ। ਉਨ੍ਹਾਂ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਦੇਣ ਲਈ ਸਰਕਾਰ ਦਾ ਧੰਨਵਾਦ ਕੀਤਾ। ਇਸ ਮੌਕੇ ਡਿਪਟੀ ਪ੍ਰਾਜੈਕਟ ਡਾਇਰੈਕਟਰ ਡਾ. ਹਰਮਨਜੀਤ ਸਿੰਘ ਤੇ ਡਾ. ਜਤਿੰਦਰ ਸਿੰਘ ਨੇ ਦੱਸਿਆ ਕਿ ਖਾਦਾਂ ਦੀ ਬੇਲੋੜੀ ਵਰਤੋਂ ਨਾ ਕੇਵਲ ਜ਼ਮੀਨ ਤੇ ਫ਼ਸਲਾਂ ਦੀ ਸਿਹਤ ਤੇ ਮਾੜਾ ਪ੍ਰਭਾਵ ਪਾਉਂਦੀ ਹੈ ਸਗੋਂ ਵਾਤਾਵਰਨ ਨੂੰ ਵੀ ਦੂਸ਼ਿਤ ਕਰਦੀ ਹੈ। ਖਾਦਾਂ ਦੀ ਸੁਚੱਜੀ ਵਰਤੋਂ ਕਰਕੇ ਖੇਤੀ ਖ਼ਰਚੇ ਘਟਾਏ ਜਾ ਸਕਦੇ ਹਨ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਬਰਕਰਾਰ ਰੱਖੀ ਜਾ ਸਕਦੀ ਹੈ। ਇਸ ਮੌਕੇ ਡਾ. ਪ੍ਰਭੂਨਾਥ ਖੇਤੀਬਾੜੀ ਵਿਸਥਾਰ ਅਫ਼ਸਰ, ਪ੍ਰਿਤਪਾਲ ਸਿੰਘ ਖੇਤੀਬਾੜੀ ਉਪ ਨਿਰੀਖਕ ਖਮਾਣੋਂ, ਰਾਜਵੀਰ ਸਿੰਘ ਸਹਾਇਕ ਤਕਨੀਕੀ ਮੈਨੇਜਰ ਖੇੜਾ, ਗਗਨਦੀਪ ਸਿੰਘ ਸਹਾਇਕ ਤਕਨੀਕੀ ਮੈਨੇਜਰ ਖਮਾਣੋਂ ਤੇ ਵਰਿੰਦਰ ਸਿੰਘ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਬੇਅੰਤ ਸਿੰਘ ਲਾਲੀ ਸੰਗੂਧੌਣ ਵਲੋਂ ਅਹੁਦੇ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਅਗਲੀ ਖ਼ਬਰ ਨਵੇਂ ਚਿਹਰਿਆਂ ਨੂੰ ਟਿਕਟਾਂ ਦੇਵੇ ਕਾਂਗਰਸ ਹਾਈਕਮਾਨ-ਬਲਿਹਾਰ ਸਿੰਘ ਚੁੰਨੀ
Ad Position 24
No active advertisement