02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਸੀ. ਆਈ. ਏ. ਸਟਾਫ਼ ਪੁਲਿਸ ਵਲੋਂ 13,980 ਨਸ਼ੀਲੀਆਂ ਗੋਲੀਆਂ ਦੀ ਵੱਡੀ ਖੇਪ ਸਮੇਤ ਦੋ ਵਿਅਕਤੀ ਕਾਬੂ ਗੋਲੀਆਂ ਨੂੰ ਬਾਹਰਲੇ ਸੂਬਿਆਂ ਤੋਂ ਫ਼ਤਹਿਗੜ੍ਹ ਸਾਹਿਬ ਲਿਆ ਲੰਮੇ ਸਮੇਂ ਤੋਂ ਕਰ ਰਹੇ ਸਨ, ਸਪਲਾਈ-ਡੀ. ਐਸ. ਪੀ. ਰਾਜ ਕੁਮਾਰ

ਫ਼ਤਹਿਗੜ੍ਹ ਸਾਹਿਬ, 2 ਅਗਸਤ (ਮਨਪ੍ਰੀਤ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਡਾ. ਸ਼ੁਭਮ ਅਗਰਵਾਲ ਦੁਆਰਾ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਸੀ.

Ad Position 21
No active advertisement
ਡੀ.ਐਸ.ਪੀ. ਰਾਜ ਕੁਮਾਰ, ਸੀ.ਆਈ.ਏ ਸਟਾਫ਼ ਦੀ ਪੁਲਿਸ ਪਾਰਟੀ ਨਾਲ ਕਥਿਤ ਦੋਸ਼ੀਆਂ ਨਾਲ ਦਿਖਾਈ ਦਿੰਦੇ ਹੋਏ। ਤਸਵੀਰ: ਕਰਨ 03-08-2026

ਫ਼ਤਹਿਗੜ੍ਹ ਸਾਹਿਬ, 2 ਅਗਸਤ (ਮਨਪ੍ਰੀਤ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਡਾ. ਸ਼ੁਭਮ ਅਗਰਵਾਲ ਦੁਆਰਾ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਸੀ. ਆਈ. ਏ. ਸਟਾਫ਼ ਸਰਹਿੰਦ ਦੀ ਪੁਲਿਸ ਪਾਰਟੀ ਵਲੋਂ 2 ਵਿਅਕਤੀਆਂ ਨੂੰ 13, 980 ਨਸ਼ੀਲੀਆਂ ਗੋਲੀਆਂ ਲੋਮੋਟਿਲ ਸਮੇਤ ਗ੍ਰਿਫ਼ਤਾਰ ਕਰ ਥਾਣਾ ਸਰਹਿੰਦ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਡੀ. ਐਸ. ਪੀ ਰਾਜ ਕੁਮਾਰ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀ. ਆਈ. ਏ. ਸਟਾਫ਼ ਦੇ ਇੰਸਪੈਕਟਰ ਜਤਿੰਦਰਪਾਲ ਸਿੰਘ ਦੀ ਅਗਵਾਈ ਵਾਲੀ ਟੀਮ ਵਲੋਂ ਬਾਹਰਲੇ ਰਾਜਾਂ ਤੋਂ ਨਸ਼ੀਲੀਆਂ ਗੋਲੀਆਂ ਲਿਆ, ਫ਼ਤਹਿਗੜ੍ਹ ਸਾਹਿਬ ਵਿਚ ਸਪਲਾਈ ਕਰਨ ਵਾਲੇ 2 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ਨੂੰ ਪੁਲਿਸ ਪਾਰਟੀ ਨੇ ਕਾਰਵਾਈ ਕਰਦਿਆਂ, ਅਨਾਜ ਮੰਡੀ ਸਰਹਿੰਦ ਤੋਂ ਗੁਰਵਿੰਦਰ ਸਿੰਘ ਵਾਸੀ ਪਿੰਡ ਰਸੂਲਪੁਰ, ਥਾਣਾ ਬਡਾਲੀ ਆਲਾ ਸਿੰਘ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਤੇ ਅਮਨਦੀਪ ਸਿੰਘ ਉਰਫ਼ ਅਮਨੀ ਵਾਸੀ ਚੱਕ ਹੀਰਾ ਸਿੰਘ ਵਾਲਾ ਥਾਣਾ ਸੰਗਰੀਆ, ਜ਼ਿਲ੍ਹਾ ਹਨੂਮਾਨਗੜ੍ਹ ਰਾਜਸਥਾਨ, ਹਾਲ ਵਾਸੀ ਚੁੰਨੀ ਕਲਾਂ ਨੂੰ ਕਾਰ ਨੰਬਰ ਪੀ. ਬੀ 10 ਐਫ.ਐਮ 1242 ਮਾਰਕਾ ਸਿਆਜ਼ ਸਮੇਤ ਫੜਿਆ ਹੈ। ਪੁਲਿਸ ਨੂੰ ਕਾਰ ਦੀ ਡਿੱਗੀ ’ਚੋਂ ਵੱਡੀ ਮਾਤਰਾ ਚ 13,980 ਨਸ਼ੀਲੀਆਂ ਗੋਲੀਆਂ ਲੋਮੋਟਿਲ ਬਰਾਮਦ ਹੋਈਆ ਹਨ, ਜਿਸ ’ਤੇ ਪੁਲਿਸ ਨੇ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਨੰਬਰ 176 ਐਨ. ਡੀ. ਪੀ. ਐਸ ਐਕਟ ਤਹਿਤ ਥਾਣਾ ਸਰਹਿੰਦ ਵਿਖੇ ਦਰਜ ਕੀਤਾ ਹੈ। ਡੀ. ਐਸ. ਪੀ. ਰਾਜ ਕੁਮਾਰ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਨੇ ਮੁੱਢਲੀ ਪੁੱਛਗਿੱਛ ਦੌਰਾਨ ਮੰਨਿਆ ਹੈ ਕਿ ਉਹ ਪਿਛਲੇ ਲੰਮੇ ਅਰਸੇ ਤੋਂ ਨਸ਼ੀਲੀਆਂ ਗੋਲੀਆਂ ਦੀ ਸਮਗਲਿੰਗ ਕਰਦੇ ਆ ਰਹੇ ਹਨ ਤੇ ਉਹ ਉਕਤ ਗੋਲੀਆਂ ਉੱਤਰ ਪ੍ਰਦੇਸ਼ ਤੋਂ ਸਸਤੇ ਭਾਅ ਦੇ ਲਿਆਉਂਦੇ ਸਨ ਤੇ ਪੰਜਾਬ ਦੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ’ਚ ਮਹਿੰਗੇ ਭਾਅ ’ ਤੇ ਸਪਲਾਈ ਕਰਦੇ ਸਨ। ਉਨ੍ਹਾਂ ਦੱਸਿਆ ਕਿ ਪੁਲਿਸ ਦੁਆਰਾ ਦੋਵੇਂ ਕਥਿਤ ਦੋਸ਼ੀਆਂ ਨੂੰ ਅਦਾਲਤ ਚ ਪੇਸ਼ ਕਰ ਰਿਮਾਂਡ ਹਾਸਿਲ ਕੀਤਾ ਗਿਆ ਹੈ ਤੇ ਦੌਰਾਨੇ ਰਿਮਾਂਡ ਇਸ ਡਰੱਗ ਰੈਕਟ ਨਾਲ ਜੁੜੇ ਹੋਰ ਨਸ਼ਾ ਸਮਗਲਰਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਜਾਵੇਗਾ ।

Ad Position 22
No active advertisement
ਪਿਛਲੀ ਖ਼ਬਰ ਐਕਸਪ੍ਰੈੱਸ ਟਰੇਨ ਦੀ ਲਪੇਟ ਵਿਚ ਆਉਣ ਕਾਰਨ ਅਣਪਛਾਤੇ ਵਿਅਕਤੀ ਦੀ ਮੌਤ ਅਗਲੀ ਖ਼ਬਰ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਹਲਕੇ ਦੇ ਹਰੇਕ ਘਰ ਤੱਕ ਪਹੁੰਚ ਯਕੀਨੀ ਬਣਾਉਣ...
Ad Position 24
No active advertisement