02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਐਕਸਪ੍ਰੈੱਸ ਟਰੇਨ ਦੀ ਲਪੇਟ ਵਿਚ ਆਉਣ ਕਾਰਨ ਅਣਪਛਾਤੇ ਵਿਅਕਤੀ ਦੀ ਮੌਤ

ਫ਼ਤਹਿਗੜ੍ਹ ਸਾਹਿਬ, 2 ਅਗਸਤ (ਬਲਜਿੰਦਰ ਸਿੰਘ)-ਰੇਲਵੇ ਸਟੇਸ਼ਨ ਸਰਹਿੰਦ ਦੇ ਪਲੇਟਫ਼ਾਰਮ ਨੰਬਰ-1 ਨੇੜੇ ਇਕ ਵਿਅਕਤੀ ਦੀ ਰੇਲਵੇ ਲਾਈਨ ਕਰਾਸ ਕਰਦੇ ਸਮੇਂ ਸ਼ਾਨ-ਏ-ਪੰਜਾਬ ਐਕਸਪ੍ਰੈੱਸ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ। ਗੌਰਮਿੰਟ ਰੇਲਵੇ ਪੁਲਿਸ ਥਾਣਾ ਸਰਹਿੰਦ ਵਿਖੇ ਤਾਇਨਾਤ ਸਹਾਇਕ ਥਾਣੇਦਾਰ ਲਾਜਪਤ ਰਾਏ ਨੇ ਦੁਰਘਟਨਾ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੇਲਵੇ ਕਿੱਲੋਮੀਟਰ ਨੰਬਰ 315/3/7 ਪਲੇਟ ਫਾਰਮ ਨੰਬਰ-1 ਨੇੜੇ ਇਕ ਦਸਤਾਰਧਾਰੀ ਵਿਅਕਤੀ ਰੇਲਵੇ ਲਾਈਨ ਪਾਰ ਕਰਦੇ ਸਮੇਂ ਸ਼ਾਨ-ਏ-ਪੰਜਾਬ ਐਕਸਪ੍ਰੈੱਸ ਦੀ ਲਪੇਟ ਵਿਚ ਆ ਕੇ ਮੌਤ ਦਾ ਸ਼ਿਕਾਰ ਹੋ ਗਿਆ ਹੈ, ਜਿਸ ਦੀ ਅਜੇ ਤੱਕ ਸ਼ਨਾਖ਼ਤ ਨਹੀਂ ਹੋ ਸਕੀ।

Ad Position 21
No active advertisement
ਅਜੀਤ ਡੈਸਕ 03-08-2026
ਫ਼ਤਹਿਗੜ੍ਹ ਸਾਹਿਬ, 2 ਅਗਸਤ (ਬਲਜਿੰਦਰ ਸਿੰਘ)-ਰੇਲਵੇ ਸਟੇਸ਼ਨ ਸਰਹਿੰਦ ਦੇ ਪਲੇਟਫ਼ਾਰਮ ਨੰਬਰ-1 ਨੇੜੇ ਇਕ ਵਿਅਕਤੀ ਦੀ ਰੇਲਵੇ ਲਾਈਨ ਕਰਾਸ ਕਰਦੇ ਸਮੇਂ ਸ਼ਾਨ-ਏ-ਪੰਜਾਬ ਐਕਸਪ੍ਰੈੱਸ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ। ਗੌਰਮਿੰਟ ਰੇਲਵੇ ਪੁਲਿਸ ਥਾਣਾ ਸਰਹਿੰਦ ਵਿਖੇ ਤਾਇਨਾਤ ਸਹਾਇਕ ਥਾਣੇਦਾਰ ਲਾਜਪਤ ਰਾਏ ਨੇ ਦੁਰਘਟਨਾ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੇਲਵੇ ਕਿੱਲੋਮੀਟਰ ਨੰਬਰ 315/3/7 ਪਲੇਟ ਫਾਰਮ ਨੰਬਰ-1 ਨੇੜੇ ਇਕ ਦਸਤਾਰਧਾਰੀ ਵਿਅਕਤੀ ਰੇਲਵੇ ਲਾਈਨ ਪਾਰ ਕਰਦੇ ਸਮੇਂ ਸ਼ਾਨ-ਏ-ਪੰਜਾਬ ਐਕਸਪ੍ਰੈੱਸ ਦੀ ਲਪੇਟ ਵਿਚ ਆ ਕੇ ਮੌਤ ਦਾ ਸ਼ਿਕਾਰ ਹੋ ਗਿਆ ਹੈ, ਜਿਸ ਦੀ ਅਜੇ ਤੱਕ ਸ਼ਨਾਖ਼ਤ ਨਹੀਂ ਹੋ ਸਕੀ। ਉਨ੍ਹਾਂ ਦੱਸਿਆ ਕਿ ਮਿ੍ਰਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸ਼ਨਾਖ਼ਤ ਤੇ ਪੋਸਟ ਮਾਰਟਮ ਲਈ ਅਗਲੇ 72 ਘੰਟਿਆਂ ਵਾਸਤੇ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਦੀ ਮੌਰਚਰੀ ਵਿਚ ਰਖਵਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮਿ੍ਤਕ ਦੀ ਉਮਰ ਕਰੀਬ 40-42 ਸਾਲ ਅਤੇ ਉਸ ਦੇ ਕੇਸ ਦਾੜ੍ਹੀ ਰੱਖੀ ਹੋਈ ਹੈ। ਮਿ੍ਤਕ ਦੇ ਬਰਾਊਨ ਰੰਗ ਦੀ ਟੀ-ਸ਼ਰਟ, ਖ਼ਾਕੀ ਰੰਗ ਦਾ ਕਛਹਿਰਾ, ਕਾਲੀ ਧਾਰੀਦਾਰ ਲੋਅਰ ਤੇ ਨੀਲੇ ਰੰਗ ਦੀ ਦਸਤਾਰ ਬੰਨ੍ਹੀ ਹੋਈ ਹੈ।
Ad Position 22
No active advertisement
ਪਿਛਲੀ ਖ਼ਬਰ ਜਨਮ ਦਿਨ ਦੀ ਪਾਰਟੀ ਦੌਰਾਨ ਗੋਲੀ ਚੱਲਣ ਨਾਲ ਨੌਜਵਾਨ ਜ਼ਖ਼ਮੀ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਦੇ ਆਧਾਰ ’ਤੇ ਅਸਲ੍ਹਾ ਐ... ਅਗਲੀ ਖ਼ਬਰ ਸੀ. ਆਈ. ਏ. ਸਟਾਫ਼ ਪੁਲਿਸ ਵਲੋਂ 13,980 ਨਸ਼ੀਲੀਆਂ ਗੋਲੀਆਂ ਦੀ ਵੱਡੀ ਖੇਪ ਸਮੇਤ ਦੋ ਵਿਅਕਤੀ ਕਾਬੂ ਗੋਲੀਆਂ ਨੂੰ ਬਾਹਰਲੇ ਸ...
Ad Position 24
No active advertisement