02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਜਨਮ ਦਿਨ ਦੀ ਪਾਰਟੀ ਦੌਰਾਨ ਗੋਲੀ ਚੱਲਣ ਨਾਲ ਨੌਜਵਾਨ ਜ਼ਖ਼ਮੀ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਦੇ ਆਧਾਰ ’ਤੇ ਅਸਲ੍ਹਾ ਐਕਟ ਤਹਿਤ ਕੇਸ ਕੀਤਾ ਦਰਜ

ਮੰਡੀ ਗੋਬਿੰਦਗੜ੍ਹ, 2 ਅਗਸਤ (ਰਾਜੇਸ਼ ਸ਼ਰਮਾ)-ਜੀ. ਟੀ.

Ad Position 21
No active advertisement
ਅਜੀਤ ਡੈਸਕ 03-08-2026
ਮੰਡੀ ਗੋਬਿੰਦਗੜ੍ਹ, 2 ਅਗਸਤ (ਰਾਜੇਸ਼ ਸ਼ਰਮਾ)-ਜੀ. ਟੀ. ਰੋਡ ਸਥਿਤ ਹੋਟਲ ਗੋਲਡਨ ਹਾਈਟਸ ਵਿਚ ਜਨਮ ਦਿਨ ਦੀ ਪਾਰਟੀ ਦੌਰਾਨ ਨੌਜਵਾਨਾਂ ਵਿਚ ਹੋਈ ਕਥਿਤ ਮਾਮੂਲੀ ਤਕਰਾਰ ਦੌਰਾਨ ਗੋਲੀ ਬਾਰੀ ਕਾਰਨ ਨੌਜਵਾਨ ’ਚ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਿਸ ਨੇ ਇਸ ਮਾਮਲੇ ਵਿਚ ਸ਼ਿਕਾਇਤਕਰਤਾ ਦੇ ਬਿਆਨਾਂ ਦੇ ਆਧਾਰ ’ਤੇ ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਮੰਡੀ ਗੋਬਿੰਦਗੜ੍ਹ ਵਿਖੇ ਦਰਜ ਐਫ. ਆਈ. ਆਰ. ਨੰਬਰ 256 ਅਨੁਸਾਰ ਦਸਮੇਸ਼ ਕਾਲੋਨੀ ਵਾਸੀ ਗੌਰਵ ਸ਼ਰਮਾ ਪੁੱਤਰ ਜੈ ਗੋਪਾਲ ਨੇ ਸ਼ਿਕਾਇਤ ਵਿਚ ਦੱਸਿਆ ਕਿ ਉਹ ਆਪਣੇ ਦੋਸਤ ਪ੍ਰਿੰਸ ਦੀ ਜਨਮ ਦਿਨ ਪਾਰਟੀ ਵਿਚ ਸ਼ਾਮਿਲ ਹੋਣ ਲਈ ਹੋਟਲ ਗੋਲਡਨ ਹਾਈਟਸ ਗਿਆ ਹੋਇਆ ਸੀ। ਇਸ ਦੌਰਾਨ ਅਮਰਜੀਤ ਸਿੰਘ ਉਰਫ਼ ਭਲਵਾਨ, ਸੁਖਜੀਤ ਸਿੰਘ, ਚਰਨਜੀਤ ਸਿੰਘ, ਸੁੱਖੀ ਸੰਧੂ ਤੇ ਚੰਨਾ ਵੀ ਉੱਥੇ ਮੌਜੂਦ ਸਨ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਨਸ਼ੇ ਦੀ ਹਾਲਤ ’ਚ ਮੌਜੂਦ ਅਮਰਜੀਤ ਸਿੰਘ ਉਰਫ਼ ਭਲਵਾਨ ਨੇ ਉਸ ਨਾਲ ਗਾਲੀ-ਗਲੋਚ ਕੀਤੀ ਅਤੇ ਵਿਰੋਧ ਕਰਨ ’ਤੇ ਆਪਣੇ ਸਾਥੀਆਂ ਨੂੰ ਬੁਲਾ ਲਿਆ। ਦੋਸ਼ ਹੈ ਕਿ ਅਮਰਜੀਤ ਸਿੰਘ ਤੇ ਸੁੱਖੀ ਸੰਧੂ ਰਿਵਾਲਵਰਾਂ ਨਾਲ ਲੈਸ ਸਨ। ਡਰ ਦੇ ਮਾਰੇ ਜਦੋਂ ਉਹ ਹੋਟਲ ਤੋਂ ਬਾਹਰ ਨਿਕਲਿਆ ਤਾਂ ਚਰਨਜੀਤ ਸਿੰਘ ਨੇ ਉਸ ਨੂੰ ਘੇਰ ਲਿਆ। ਦੋਸ਼ ਇਹ ਵੀ ਹਨ ਕਿ ਅਮਰਜੀਤ ਸਿੰਘ ਨੇ ਆਪਣੇ ਰਿਵਾਲਵਰ ’ਚੋਂ ਦੋ ਗੋਲੀਆਂ ਚਲਾਈਆਂ, ਜਦਕਿ ਸੁੱਖੀ ਸੰਧੂ ਨੇ ਵੀ ਕਥਿਤ ਤੌਰ ’ਤੇ ਹਵਾ ਵਿਚ ਦੋ ਤੋਂ ਤਿੰਨ ਫਾਇਰ ਕੀਤੇ। ਸ਼ਿਕਾਇਤ ਅਨੁਸਾਰ ਜਦੋਂ ਗੁਰਜੰਟ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਅਜਨਾਲੀ, ਉਸ ਨੂੰ ਬਚਾਉਣ ਲਈ ਅੱਗੇ ਆਇਆ ਤਾਂ ਸੁੱਖੀ ਸੰਧੂ ਵਲੋਂ ਚਲਾਈ ਗਈ ਇਕ ਗੋਲੀ ਉਸ ਦੇ ਸਿਰ ਦੇ ਖੱਬੇ ਪਾਸੇ ਲੱਗ ਗਈ। ਜ਼ਖ਼ਮੀ ਗੁਰਜੰਟ ਸਿੰਘ ਨੂੰ ਪਹਿਲਾਂ ਸਿਵਲ ਹਸਪਤਾਲ ਮੰਡੀ ਗੋਬਿੰਦਗੜ੍ਹ ਲਿਜਾਇਆ ਗਿਆ, ਜਿਥੋਂ ਮੁੱਢਲੀ ਸਹਾਇਤਾ ਤੋਂ ਬਾਅਦ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ, ਸੈਕਟਰ-32, ਚੰਡੀਗੜ੍ਹ ਰੈਫ਼ਰ ਕਰ ਦਿੱਤਾ ਗਿਆ। ਪੁਲਿਸ ਨੇ ਇਸ ਮਾਮਲੇ ’ਚ ਭਾਰਤੀ ਨਿਆਂ ਸਾਹਿਤਾਂ ਦੀਆਂ ਧਾਰਾਵਾਂ 115(2), 126(2), 351(2), 3(5) ਤੇ ਅਸਲਾ ਐਕਟ ਦੀ ਧਾਰਾ 25 ਤਹਿਤ ਕੇਸ ਦਰਜ ਕੀਤਾ ਹੈ। ਇਸ ਸੰਬੰਧੀ ਥਾਣਾ ਮੰਡੀ ਗੋਬਿੰਦਗੜ੍ਹ ਦੇ ਐਸ. ਐਚ. ਓ. ਸੰਦੀਪ ਸਿੰਘ ਨੇ ਦੱਸਿਆ ਕਿ ਮਿਲੀ ਸ਼ਿਕਾਇਤ ਦੇ ਆਧਾਰ ’ਤੇ ਅਸਲ੍ਹਾ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਗੋਲੀ ਚੱਲਣ ਦੀ ਘਟਨਾ ਦੇ ਹਰ ਪੱਖ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਕਿਉਂਕਿ ਪੁਲਿਸ ਨੂੰ ਘਟਨਾ ਵਾਲੀ ਥਾਂ ਤੋਂ ਕੋਈ ਵੀ ਖ਼ਾਲੀ ਖ਼ੋਲ ਬਰਾਮਦ ਨਹੀਂ ਹੋਇਆ।
Ad Position 22
No active advertisement
ਪਿਛਲੀ ਖ਼ਬਰ ਖੇਤਾਂ ਚੋਂ ਮਿਲੀ ਅਣਪਛਾਤੇ ਬਜ਼ੁਰਗ ਦੀ ਲਾਸ਼ ਅਗਲੀ ਖ਼ਬਰ ਐਕਸਪ੍ਰੈੱਸ ਟਰੇਨ ਦੀ ਲਪੇਟ ਵਿਚ ਆਉਣ ਕਾਰਨ ਅਣਪਛਾਤੇ ਵਿਅਕਤੀ ਦੀ ਮੌਤ
Ad Position 24
No active advertisement