02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਸਾਬਕਾ ਸਰਪੰਚ ਹਰਿੰਦਰ ਸਿੰਘ ਮੂਲੇਪੁਰ ਜ਼ਿਲ੍ਹਾ ਕਾਂਗਰਸ ਐਸ. ਸੀ. ਵਿੰਗ ਦੇ ਉਪ ਚੇਅਰਮੈਨ ਨਿਯੁਕਤ

ਫ਼ਤਹਿਗੜ੍ਹ ਸਾਹਿਬ, 2 ਅਗਸਤ (ਬਲਜਿੰਦਰ ਸਿੰਘ)-ਪੰਜਾਬ ਕਾਂਗਰਸ ਐਸ. ਸੀ.

Ad Position 21
No active advertisement
ਅਜੀਤ ਡੈਸਕ 03-08-2026
ਫ਼ਤਹਿਗੜ੍ਹ ਸਾਹਿਬ, 2 ਅਗਸਤ (ਬਲਜਿੰਦਰ ਸਿੰਘ)-ਪੰਜਾਬ ਕਾਂਗਰਸ ਐਸ. ਸੀ. ਵਿੰਗ ਦੇ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਕਾਂਗਰਸ ਐਸ. ਸੀ. ਵਿੰਗ ਦੇ ਚੇਅਰਮੈਨ ਲਖਵਿੰਦਰ ਸਿੰਘ ਵਲੋਂ ਸਾਬਕਾ ਸਰਪੰਚ ਹਰਿੰਦਰ ਸਿੰਘ ਮੂਲੇਪੁਰ ਨੂੰ ਜ਼ਿਲ੍ਹਾ ਐਸ. ਸੀ. ਵਿੰਗ ਦਾ ਵਾਇਸ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਐਸ. ਸੀ. ਵਿੰਗ ਦੇ ਸੂਬਾ ਚੇਅਰਮੈਨ ਗੁਰਪ੍ਰੀਤ ਸਿੰਘ ਲੱਕੀ ਦੀ ਹਾਜ਼ਰੀ ਵਿਚ ਹਰਿੰਦਰ ਸਿੰਘ ਮੂਲੇਪੁਰ ਨੂੰ ਨਿਯੁਕਤੀ ਪੱਤਰ ਸੌਂਪਿਆ। ਨਾਗਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਯੋਗ, ਮਿਹਨਤੀ ਤੇ ਸਮਰਪਿਤ ਵਰਕਰਾਂ ਨੂੰ ਸੰਗਠਨ ਵਿਚ ਬਣਦਾ ਮਾਣ-ਸਨਮਾਨ ਦੇਣ ਲਈ ਵਚਨਬੱਧ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਹਰਿੰਦਰ ਸਿੰਘ ਮੂਲੇਪੁਰ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਂਦੇ ਹੋਏ ਐੱਸ. ਸੀ. ਵਿੰਗ ਨੂੰ ਹੋਰ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਉਣਗੇ। ਇਸ ਮੌਕੇ ਹਰਿੰਦਰ ਸਿੰਘ ਮੂਲੇਪੁਰ ਨੇ ਪੰਜਾਬ ਕਾਂਗਰਸ ਐਸ. ਸੀ. ਵਿੰਗ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਲੱਕੀ ਪੱਖੋਂ, ਜ਼ਿਲ੍ਹਾ ਚੇਅਰਮੈਨ ਲਖਵਿੰਦਰ ਸਿੰਘ ਅਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦਾ ਧੰਨਵਾਦ ਕੀਤਾ। ਇਸ ਮੌਕੇ ਸਾਬਕਾ ਬਲਾਕ ਸੰਮਤੀ ਮੈਂਬਰ ਬਹਾਦਰ ਸਿੰਘ ਸਾਨੀਪੁਰ, ਮੰਡਲ ਪ੍ਰਧਾਨ ਧਰਮਿੰਦਰ ਸਿੰਘ ਨਬੀਪੁਰ, ਮੰਡਲ ਪ੍ਰਧਾਨ ਸੁਖਵਿੰਦਰ ਸਿੰਘ ਕਾਲਾ, ਸਾਬਕਾ ਸਰਪੰਚ ਅਵਤਾਰ ਸਿੰਘ ਅਮਰਗੜ੍ਹ, ਸ਼ਿੰਦਰਪਾਲ ਸਿੰਘ ਭਮਾਰਸੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅੰਤਰਰਾਸ਼ਟਰੀ ਬ੍ਰਾਹਮਣ ਸਭਾ ਦੀ ਨਵੀਂ ਕਾਰਜਕਾਰੀ ਸਰਬਸੰਮਤੀ ਨਾਲ ਚੁਣੀ ਵੇਦ ਪ੍ਰਕਾਸ਼ ਕਰੇਸ਼ੀਆ ਪ੍ਰਧਾਨ, ਪਰਮਜੀਤ ਸ਼ਰਮਾ ਬਣੇ... ਅਗਲੀ ਖ਼ਬਰ ਆਬਕਾਰੀ ਵਿਭਾਗ ਤੇ ਪੁਲਿਸ ਨੇ ਦੋ ਥਾਵਾਂ ਤੋਂ ਨਾਜਾਇਜ਼ ਸ਼ਰਾਬ ਦੀਆਂ 560 ਪੇਟੀਆਂ ਕੀਤੀਆਂ ਬਰਾਮਦ
Ad Position 24
No active advertisement