‘ ਆਪ’ ਵਿਧਾਇਕ ਵਲੋਂ ਮੀਰੀ-ਪੀਰੀ ਖ਼ਾਲਸਾ ਮਾਰਚ ਨੂੰ ‘ਰੋਡ ਸ਼ੋਅ’ ਕਹਿਣਾ ਮੰਦਭਾਗਾ-ਜਥੇਦਾਰ ਮਕਾਰੋਂਪੁਰ
ਫ਼ਤਹਿਗੜ੍ਹ ਸਾਹਿਬ, 2 ਅਗਸਤ (ਬਲਜਿੰਦਰ ਸਿੰਘ)-ਆਮ ਆਦਮੀ ਪਾਰਟੀ ਦੇ ਬਾਘਾ ਪੁਰਾਣਾ ਤੋਂ ਵਿਧਾਇਕ ਅੰਮ੍ਰਿਤਪਾਲ ਸੁਖਾਨੰਦ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਏ ਮੀਰੀ-ਪੀਰੀ ਖ਼ਾਲਸਾ ਮਾਰਚ ਨੂੰ ਰੋਡ ਸ਼ੋਅ ਕਹਿਣਾ ਅੱਤ ਮੰਦਭਾਗਾ ਹੈ। ਇਹ ਪ੍ਰਗਟਾਵਾ ਫ਼ਤਹਿਗੜ੍ਹ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸ਼ਹਿਰੀ ਪ੍ਰਧਾਨ ਤੇ ਬਾਬਾ ਬੰਦਾ ਸਿੰਘ ਬਹਾਦਰ ਐਜੂਕੇਸ਼ਨ ਟਰੱਸਟ ਦੇ ਮੈਂਬਰ ਜਥੇ.
ਫ਼ਤਹਿਗੜ੍ਹ ਸਾਹਿਬ, 2 ਅਗਸਤ (ਬਲਜਿੰਦਰ ਸਿੰਘ)-ਆਮ ਆਦਮੀ ਪਾਰਟੀ ਦੇ ਬਾਘਾ ਪੁਰਾਣਾ ਤੋਂ ਵਿਧਾਇਕ ਅੰਮ੍ਰਿਤਪਾਲ ਸੁਖਾਨੰਦ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਏ ਮੀਰੀ-ਪੀਰੀ ਖ਼ਾਲਸਾ ਮਾਰਚ ਨੂੰ ਰੋਡ ਸ਼ੋਅ ਕਹਿਣਾ ਅੱਤ ਮੰਦਭਾਗਾ ਹੈ। ਇਹ ਪ੍ਰਗਟਾਵਾ ਫ਼ਤਹਿਗੜ੍ਹ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸ਼ਹਿਰੀ ਪ੍ਰਧਾਨ ਤੇ ਬਾਬਾ ਬੰਦਾ ਸਿੰਘ ਬਹਾਦਰ ਐਜੂਕੇਸ਼ਨ ਟਰੱਸਟ ਦੇ ਮੈਂਬਰ ਜਥੇ. ਮਨਮੋਹਨ ਸਿੰਘ ਮਕਾਰੋਂਪੁਰ ਨੇ ਪਿੰਡ ਬਰਾਸ ਵਿਖੇ ਸਤਨਾਮ ਸਿੰਘ ਬਰਾਸ, ਸਾਬਕਾ ਚੇਅਰਮੈਨ ਬਲਾਕ ਸੰਮਤੀ ਖੇੜਾ ਦੇ ਸਪੁੱਤਰ ਕਿਰਪਾਲ ਸਿੰਘ ਬਰਾਸ ਦੇ ਗ੍ਰਹਿ ਵਿਖੇ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਇਸ ਨਾਲ ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ, ਜਿਸ ਕਰਕੇ ਸੰਗਤ ਦੇ ਮਨਾਂ ਵਿਚ ‘ਆਪ’ ਦੇ ਆਗੂਆਂ ਖ਼ਿਲਾਫ਼ ਰੋਸ ਵੀ ਪਾਇਆ ਜਾ ਰਿਹਾ ਹੈ। ਉਨ੍ਹਾਂ ਅੰਮ੍ਰਿਤਪਾਲ ਸੁਖਾਨੰਦ ਨੂੰ ਆਪਣੇ ਬਿਆਨ ਲਈ ਸਿੱਖ ਸੰਗਤ ਤੋਂ ਜਨਤਕ ਤੌਰ ’ਤੇ ਮੁਆਫ਼ੀ ਮੰਗਣ ਦੀ ਅਪੀਲ ਕਰਦਿਆਂ ਕਿਹਾ ਕਿ ਭਵਿੱਖ ਵਿਚ ਧਾਰਮਿਕ ਮਾਮਲਿਆਂ ’ਤੇ ਟਿੱਪਣੀ ਕਰਦੇ ਸਮੇਂ ਸ਼ਬਦਾਂ ਦੀ ਚੋਣ ਬਹੁਤ ਸੋਚ-ਸਮਝ ਕੇ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਿੱਖ ਧਰਮ, ਪੰਜਾਬ ਦੀ ਅਮੀਰ ਵਿਰਾਸਤ, ਪੰਥਕ ਰਵਾਇਤਾਂ ਤੇ ਪੰਜਾਬ ਦੇ ਹੱਕਾਂ ਦੀ ਰੱਖਿਆ ਲਈ ਹਮੇਸ਼ਾ ਵਚਨਬੱਧ ਰਿਹਾ ਹੈ ਅਤੇ ਅੱਗੇ ਵੀ ਇਸੇ ਦ੍ਰਿੜ੍ਹਤਾ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਂਦਾ ਰਹੇਗਾ। ਇਸ ਮੌਕੇ ਜਗਜੋਤ ਸਿੰਘ ਪ੍ਰਧਾਨ ਦਸਮੇਸ਼ ਕਲੱਬ, ਬਲਵਿੰਦਰ ਸਿੰਘ, ਸੁਖਵਿੰਦਰ ਸਿੰਘ, ਅਮਨਪ੍ਰੀਤ ਸਿੰਘ, ਸੁਖਜਿੰਦਰ ਸਿੰਘ, ਜੁਗਜੋਤ ਸਿੰਘ, ਜਸਪ੍ਰੀਤ ਸਿੰਘ, ਅਮਰਜੀਤ ਸਿੰਘ, ਕੁੱਲ ਭੂਸ਼ਨ ਸਿੰਘ ਹਾਜ਼ਰ ਸਨ।