ਡੀ. ਬੀ. ਯੂ. ਦੇ ਵਿਦਿਆਰਥੀਆਂ ਨੇ ਦੇਸ਼-ਵਿਆਪੀ ‘ਨਸ਼ਾ ਮੁਕਤ ਯੁਵਾ ਵਿਕਸਿਤ ਭਾਰਤ’ ਮੁਹਿੰਮ ਵਿਚ ਲਿਆ ਹਿੱਸਾ
ਡਿਜੀਟਲ ਸੰਕਲਪ ਤੇ ਪ੍ਰਧਾਨ ਮੰਤਰੀ ਦੇ ਸਿੱਧੇ ਸੰਬੋਧਨ ਵਿਚ ਰਹੇ ਸ਼ਾਮਿਲ
ਅਮਲੋਹ, 2 ਅਗਸਤ (ਕੇਵਲ ਸਿੰਘ, ਅੰਮ੍ਰਿ੍ਤ ਸ਼ੇਰਗਿੱਲ)-ਨਸ਼ਾ-ਮੁਕਤ ਤੇ ਸਿਹਤਮੰਦ ਸਮਾਜ ਦੇ ਨਿਰਮਾਣ ਪ੍ਰਤੀ ਆਪਣੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਦੇਸ਼ ਭਗਤ ਯੂਨੀਵਰਸਿਟੀ ਨੇ ਦੇਸ਼-ਵਿਆਪੀ ‘ਨਸ਼ਾ ਮੁਕਤ ਯੁਵਾ ਵਿਕਸਿਤ ਭਾਰਤ’ ਮੁਹਿੰਮ ਤਹਿਤ ਡਿਜ਼ਿਟਲ ਸੰਕਲਪ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਿੱਧੇ ਸੰਬੋਧਨ ਵਿਚ ਸਰਗਰਮ ਭਾਗੀਦਾਰੀ ਕੀਤੀ। ਜਿਸ ’ਚ ਯੂਨੀਵਰਸਿਟੀ ਦੇ ਹਜ਼ਾਰਾਂ ਵਿਦਿਆਰਥੀਆਂ, ਅਧਿਆਪਕਾਂ ਤੇ ਕਰਮਚਾਰੀਆਂ ਨੇ ‘ਨਸ਼ਾ ਮੁਕਤ ਯੁਵਾ ਡਿਜ਼ਿਟਲ ਸੰਕਲਪ ਮੁਹਿੰਮ’ ਵਿਚ ਭਾਗ ਲੈਂਦਿਆਂ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਵਿਚ ਨਸ਼ੀਲੇ ਪਦਾਰਥਾਂ ਦੇ ਮਾੜੇ ਪ੍ਰਭਾਵਾਂ ਬਾਰੇ ਜਨ-ਜਾਗਰੂਕਤਾ ਫੈਲਾਉਣ ਦਾ ਸੰਕਲਪ ਲਿਆ।
ਅਮਲੋਹ, 2 ਅਗਸਤ (ਕੇਵਲ ਸਿੰਘ, ਅੰਮ੍ਰਿ੍ਤ ਸ਼ੇਰਗਿੱਲ)-ਨਸ਼ਾ-ਮੁਕਤ ਤੇ ਸਿਹਤਮੰਦ ਸਮਾਜ ਦੇ ਨਿਰਮਾਣ ਪ੍ਰਤੀ ਆਪਣੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਦੇਸ਼ ਭਗਤ ਯੂਨੀਵਰਸਿਟੀ ਨੇ ਦੇਸ਼-ਵਿਆਪੀ ‘ਨਸ਼ਾ ਮੁਕਤ ਯੁਵਾ ਵਿਕਸਿਤ ਭਾਰਤ’ ਮੁਹਿੰਮ ਤਹਿਤ ਡਿਜ਼ਿਟਲ ਸੰਕਲਪ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਿੱਧੇ ਸੰਬੋਧਨ ਵਿਚ ਸਰਗਰਮ ਭਾਗੀਦਾਰੀ ਕੀਤੀ। ਜਿਸ ’ਚ ਯੂਨੀਵਰਸਿਟੀ ਦੇ ਹਜ਼ਾਰਾਂ ਵਿਦਿਆਰਥੀਆਂ, ਅਧਿਆਪਕਾਂ ਤੇ ਕਰਮਚਾਰੀਆਂ ਨੇ ‘ਨਸ਼ਾ ਮੁਕਤ ਯੁਵਾ ਡਿਜ਼ਿਟਲ ਸੰਕਲਪ ਮੁਹਿੰਮ’ ਵਿਚ ਭਾਗ ਲੈਂਦਿਆਂ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਵਿਚ ਨਸ਼ੀਲੇ ਪਦਾਰਥਾਂ ਦੇ ਮਾੜੇ ਪ੍ਰਭਾਵਾਂ ਬਾਰੇ ਜਨ-ਜਾਗਰੂਕਤਾ ਫੈਲਾਉਣ ਦਾ ਸੰਕਲਪ ਲਿਆ। ਯੂਨੀਵਰਸਿਟੀ ਦੀ ਇਹ ਭਾਗੀਦਾਰੀ ਹਾਲ ਹੀ ਵਿਚ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵਲੋਂ ਰਾਜ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਦੇ ਕੁਲਪਤੀਆਂ ਨਾਲ ਕੀਤੀ ਗਈ ਵਰਚੂਅਲ ਮੀਟਿੰਗ ਤੋਂ ਬਾਅਦ ਹੋਈ। ਮੀਟਿੰਗ ਦਾ ਉਦੇਸ਼ ਨਸ਼ਾ-ਵਿਰੋਧੀ ਮੁਹਿੰਮ ਵਿਚ ਸਿੱਖਿਆ ਸੰਸਥਾਵਾਂ ਦੀ ਭੂਮਿਕਾ ਨੂੰ ਹੋਰ ਮਜ਼ਬੂਤ ਕਰਨਾ ਸੀ। ਯੂਨੀਵਰਸਿਟੀ ਦੇ ਕੁਲਪਤੀ ਪ੍ਰੋ. ਡਾ.ਹਰਸ਼ ਸਦਾਵਰਤੀ ਨੇ ਇਸ ਮੀਟਿੰਗ ਵਿਚ ਹਿੱਸਾ ਲੈਂਦਿਆਂ ਨਸ਼ਾ-ਵਿਰੋਧੀ ਰਾਜ ਤੇ ਰਾਸ਼ਟਰੀ ਮੁਹਿੰਮ ਨੂੰ ਯੂਨੀਵਰਸਿਟੀ ਵਲੋਂ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਪ੍ਰੋ. ਡਾ. ਹਰਸ਼ ਸਦਾਵਰਤੀ ਨੇ ਕਿਹਾ ਕਿ ਜ਼ਿੰਮੇਵਾਰ, ਸਿਹਤਮੰਦ ਤੇ ਸਮਾਜਿਕ ਚੇਤਨਾ ਨਾਲ ਭਰਪੂਰ ਨਾਗਰਿਕ ਤਿਆਰ ਕਰਨ ਵਿਚ ਯੂਨੀਵਰਸਿਟੀਆਂ ਦੀ ਬਹੁਤ ਮਹੱਤਵਪੂਰਨ ਭੂਮਿਕਾ ਹੁੰਦੀ ਹੈ। ਚਾਂਸਲਰ ਡਾ. ਜ਼ੋਰਾ ਸਿੰਘ ਨੇ ਡਿਜ਼ਿਟਲ ਸੰਕਲਪ ਮੁਹਿੰਮ ਅਤੇ ਪ੍ਰਧਾਨ ਮੰਤਰੀ ਦੇ ਸਿੱਧੇ ਸੰਬੋਧਨ ਵਿਚ ਵਿਦਿਆਰਥੀਆਂ, ਅਧਿਆਪਕਾਂ ਅਤੇ ਕਰਮਚਾਰੀਆਂ ਦੀ ਉਤਸ਼ਾਹਪੂਰਵਕ ਭਾਗੀਦਾਰੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਸੰਘਰਸ਼ ਪੂਰੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਸਿੱਖਿਆ ਸੰਸਥਾਵਾਂ ਨੂੰ ਜਨ-ਜਾਗਰੂਕਤਾ ਫੈਲਾਉਣ, ਸਿਹਤਮੰਦ ਜੀਵਨ-ਸ਼ੈਲੀ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਸਕਾਰਾਤਮਿਕ ਬਦਲਾਅ ਦਾ ਵਾਹਕ ਬਣਾਉਣ ਰਾਹੀਂ ਇਸ ਮੁਹਿੰਮ ਦੀ ਅਗਵਾਈ ਕਰਨੀ ਚਾਹੀਦੀ ਹੈ।