02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਸੜਕ ਹਾਦਸੇ ਵਿਚ ਇਲਾਜ ਦੌਰਾਨ ਮੌਤ, ਕੇਸ ਦਰਜ

ਰਾਜਪੁਰਾ, 2 ਅਗਸਤ (ਰਣਜੀਤ ਸਿੰਘ)-ਸਦਰ ਪੁਲਿਸ ਨੇ ਸੜਕ ਹਾਦਸੇ ਵਿਚ ਮੌਤ ਹੋ ਜਾਣ ਦੇ ਦੋਸ਼ ’ਚ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਿਕ ਪੁਲਿਸ ਨੂੰ ਹਰਦੀਪ ਸਿੰਘ ਪੁੱਤਰ ਗਿਆਨ ਸਿੰਘ ਵਾਸੀ ਪਿੰਡ ਮਿਰਜਾਪੁਰ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੇ ਚਾਚੇ ਦਾ ਲੜਕਾ ਗੁਰਪ੍ਰੀਤ ਸਿੰਘ ਆਪਣੇ ਬਾਈਕ ’ਤੇ ਸਵਾਰ ਹੋ ਕੇ ਆਪਣੇ ਘਰੇ ਮਿਰਜਾਪੁਰ ਜਾ ਰਿਹਾ ਸੀ।

Ad Position 21
No active advertisement
ਅਜੀਤ ਡੈਸਕ 03-08-2026
ਰਾਜਪੁਰਾ, 2 ਅਗਸਤ (ਰਣਜੀਤ ਸਿੰਘ)-ਸਦਰ ਪੁਲਿਸ ਨੇ ਸੜਕ ਹਾਦਸੇ ਵਿਚ ਮੌਤ ਹੋ ਜਾਣ ਦੇ ਦੋਸ਼ ’ਚ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਿਕ ਪੁਲਿਸ ਨੂੰ ਹਰਦੀਪ ਸਿੰਘ ਪੁੱਤਰ ਗਿਆਨ ਸਿੰਘ ਵਾਸੀ ਪਿੰਡ ਮਿਰਜਾਪੁਰ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੇ ਚਾਚੇ ਦਾ ਲੜਕਾ ਗੁਰਪ੍ਰੀਤ ਸਿੰਘ ਆਪਣੇ ਬਾਈਕ ’ਤੇ ਸਵਾਰ ਹੋ ਕੇ ਆਪਣੇ ਘਰੇ ਮਿਰਜਾਪੁਰ ਜਾ ਰਿਹਾ ਸੀ। ਜਦ ਉਹ ਐਸ. ਵਾਈ. ਐਲ. ਨਹਿਰ ਨੇੜੇ ਗਿਆ ਤਾਂ ਇਕ ਕੈਂਟਰ ਵਾਲਾ ਬਹੁਤ ਹੀ ਤੇਜ਼ ਰਫ਼ਤਾਰੀ ਤੇ ਲਾਹਪ੍ਰਾਹੀ ਨਾਲ ਚਲਾ ਰਿਹਾ ਸੀ। ਉਸ ਨੇ ਕੈਂਟਰ ਲਿਆ ਕੇ ਗੁਰਪ੍ਰੀਤ ਸਿੰਘ ਵਿਚ ਮਾਰਿਆ, ਜਿਸ ਕਾਰਨ ਗੁਰਪ੍ਰੀਤ ਸਿੰਘ ਦੇ ਕਾਫ਼ੀ ਜ਼ਿਆਦਾ ਸੱਟਾਂ ਲੱਗੀਆਂ। ਇਸ ਕਾਰਨ ਗੁਰਪ੍ਰੀਤ ਸਿੰਘ ਨੂੰ ਪੀ. ਜੀ. ਆਈ. ਲਿਜਾਇਆ ਗਿਆ ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਹੈ। ਇਸ ਸ਼ਿਕਾਇਤ ਦੇ ਆਧਾਰ ’ਤੇ ਪੁਲਿਸ ਨੇ ਕੈਂਟਰ ਡਰਾਈਵਰ ਸੋਮਵੀਰ ਵਾਸੀ ਯੂ. ਪੀ. ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਚੋਰਾਂ ਵਲੋਂ ਦੋ ਦੁਕਾਨਾਂ ਤੋਂ 35 ਹਜ਼ਾਰ ਰੁਪਏ ਦੀ ਨਕਦੀ ਉਡਾਈ ਅਗਲੀ ਖ਼ਬਰ ਸੀਨੀਅਰ ਸਿਟੀਜ਼ਨ ਸੇਵਾ ਮੁਕਤ ਵੈਲਫੇਅਰ ਐਸੋਸੀਏਸ਼ਨ ਖਮਾਣੋਂ ਦੀ ਮਹੀਨਾਵਾਰ ਮੀਟਿੰਗ
Ad Position 24
No active advertisement