02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਚੋਰਾਂ ਵਲੋਂ ਦੋ ਦੁਕਾਨਾਂ ਤੋਂ 35 ਹਜ਼ਾਰ ਰੁਪਏ ਦੀ ਨਕਦੀ ਉਡਾਈ

ਸਮਾਣਾ, 2 ਅਗਸਤ (ਸਾਹਿਬ ਸਿੰਘ)-ਸ਼ਹਿਰ ਦੇ ਡਾਕਖ਼ਾਨਾ ਸੜਕ ਸਥਿਤ ਦਰਜ਼ੀ ਮਾਰਕੀਟ ਵਿਚ ਸ਼ਨੀਵਾਰ ਦੇਰ ਰਾਤ ਚੋਰਾਂ ਨੇ ਦੋ ਦੁਕਾਨਾਂ ਨੂੰ ਨਿਸ਼ਾਨਾ ਬਣਾ ਕੇ ਲਗਪਗ 35 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ। ਜ਼ਿਕਰਯੋਗ ਹੈ ਕਿ ਪਿਛਲੇ ਦਿਨਾਂ ਤੋਂ ਚੋਰੀ ਦੀਆਂ ਘਟਨਾਵਾਂ ਵਿਚ ਕਾਫ਼ੀ ਵਾਧਾ ਹੋਇਆ ਹੈ।

Ad Position 21
No active advertisement
ਅਜੀਤ ਡੈਸਕ 03-08-2026
ਸਮਾਣਾ, 2 ਅਗਸਤ (ਸਾਹਿਬ ਸਿੰਘ)-ਸ਼ਹਿਰ ਦੇ ਡਾਕਖ਼ਾਨਾ ਸੜਕ ਸਥਿਤ ਦਰਜ਼ੀ ਮਾਰਕੀਟ ਵਿਚ ਸ਼ਨੀਵਾਰ ਦੇਰ ਰਾਤ ਚੋਰਾਂ ਨੇ ਦੋ ਦੁਕਾਨਾਂ ਨੂੰ ਨਿਸ਼ਾਨਾ ਬਣਾ ਕੇ ਲਗਪਗ 35 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ। ਜ਼ਿਕਰਯੋਗ ਹੈ ਕਿ ਪਿਛਲੇ ਦਿਨਾਂ ਤੋਂ ਚੋਰੀ ਦੀਆਂ ਘਟਨਾਵਾਂ ਵਿਚ ਕਾਫ਼ੀ ਵਾਧਾ ਹੋਇਆ ਹੈ। ਮਾਰਕੀਟ ਦੇ ਪਿਛਲੇ ਹਿੱਸੇ ਤੋਂ ਚੋਰ ਗਲੀ ਦੇ ਰਸਤੇ ਅੰਦਰ ਵੜੇ ਅਤੇ ਇਕ ਦੁਕਾਨ ਦਾ ਸ਼ਟਰ ਤੋੜਨ ਤੋਂ ਬਾਅਦ ਦੂਜੀ ਦੁਕਾਨ ਵਿਚ ਪਹੁੰਚ ਕੇ ਵਾਰਦਾਤ ਨੂੰ ਅੰਜਾਮ ਦਿੱਤਾ। ਘਟਨਾ ਤੋਂ ਬਾਅਦ ਵਪਾਰੀਆਂ ਵਿਚ ਭਾਰੀ ਰੋਸ ਹੈ। ਪੀੜਤ ਦੁਕਾਨਦਾਰ ਸਿਤਾਰ ਮੀਆਂ ਨੇ ਦੱਸਿਆ ਕਿ ਉਹ ਪਿਛਲੇ ਲਗਭਗ 30 ਸਾਲਾਂ ਤੋਂ ‘ਮੀਆਂ ਦੁਪੱਟਾ ਹਾਊਸ’ ਦੇ ਨਾਂਅ ’ ਤੇ ਕਾਰੋਬਾਰ ਕਰ ਰਹੇ ਹਨ। ਉਨ੍ਹਾਂ ਦੀ ਦੁਕਾਨ ਦੇ ਗੱਲੇ ਅਤੇ ਗੋਲਕ ਵਿਚ ਰੱਖੇ ਲਗਪਗ 15 ਹਜ਼ਾਰ ਰੁਪਏ ਚੋਰ ਲੈ ਗਏ। ਉਥੇ ਹੀ, ਨਾਲ ਵਾਲੀ ਦੁਕਾਨ ਤੋਂ ਵੀ ਲਗਪਗ 20 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ ਗਈ। ਉਨ੍ਹਾਂ ਦੱਸਿਆ ਕਿ ਚੋਰ ਦੁਕਾਨ ਵਿਚ ਰੱਖਿਆ ਕੱਪੜਾ ਤੇ ਹੋਰ ਸਾਮਾਨ ਛੱਡ ਗਏ ਅਤੇ ਸਿਰਫ਼ ਨਕਦੀ ਹੀ ਲੈ ਕੇ ਫ਼ਰਾਰ ਹੋਏ ਹਨ। ਵਾਰਦਾਤ ਦੀ ਸੂਚਨਾ ਮਿਲਦਿਆਂ ਹੀ ਥਾਣਾ ਸ਼ਹਿਰੀ ਸਮਾਣਾ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਘਟਨਾ ਸਥਾਨ ਦਾ ਨਿਰੀਖਣ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਆਸ-ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਹੈ, ਤਾਂ ਜੋ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਕਾਬੂ ਕੀਤਾ ਜਾ ਸਕੇ। ਸਥਾਨਕ ਕਾਰੋਬਾਰੀਆਂ ਨੇ ਦੱਸਿਆ ਕਿ ਦਰਜ਼ੀ ਮਾਰਕੀਟ ਵਿਚ ਇਸ ਤੋਂ ਪਹਿਲਾਂ ਵੀ ਚੋਰੀ ਦੀਆਂ ਕਈ ਘਟਨਾਵਾਂ ਹੋ ਚੁੱਕੀਆਂ ਹਨ। ਲਗਾਤਾਰ ਹੋ ਰਹੀਆਂ ਵਾਰਦਾਤਾਂ ਨਾਲ ਦੁਕਾਨਦਾਰਾਂ ’ਚ ਸਹਿਮ ਦਾ ਮਾਹੌਲ ਹੈ। ਵਪਾਰੀਆਂ ਦਾ ਦੋਸ਼ ਹੈ ਕਿ ਰਾਤ ਦੇ ਸਮੇਂ ਪੁਲਿਸ ਦੀ ਗਸ਼ਤ ਨਾ ਹੋਣ ਕਾਰਨ ਚੋਰ ਬੇਖ਼ੌਫ ਹੋ ਕੇ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ। ਉਨ੍ਹਾਂ ਨੇ ਬਾਜ਼ਾਰ ਵਿਚ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਤੇ ਰਾਤ ਦੀ ਗਸ਼ਤ ਵਧਾਉਣ ਦੀ ਮੰਗ ਕੀਤੀ ਹੈ। ਪੁਲਿਸ ਨੇ ਮੁਕੱਦਮਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਚੌਹਾਨ ਕਾਲੋਨੀ ਨਿਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਗਲੀ ਖ਼ਬਰ ਸੜਕ ਹਾਦਸੇ ਵਿਚ ਇਲਾਜ ਦੌਰਾਨ ਮੌਤ, ਕੇਸ ਦਰਜ
Ad Position 24
No active advertisement