ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਚੌਹਾਨ ਕਾਲੋਨੀ ਨਿਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ
ਨਾਭਾ, 2 ਅਗਸਤ (ਵਰਿੰਦਰ ਵਰਮਾ)-ਹਲਕੇ ਦੇ ਸੀਨੀਅਰ ਆਗੂ ਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਚੌਹਾਨ ਕਾਲੋਨੀ (ਡਿਫੈਂਸ-3) ਦੇ ਨਿਵਾਸੀਆਂ ਦੀਆਂ ਸਮੱਸਿਆਂਵਾਂ ਸੁਣੀਆਂ ਤੇ ਉਨ੍ਹਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਮੁਹੱਲਾ ਨਿਵਾਸੀਆਂ ਨੇ ਉਨ੍ਹਾਂ ਨੂੰ ਲੰਮੇ ਸਮੇਂ ਤੋਂ ਆ ਰਹੀਆਂ ਦਰਪੇਸ਼ ਸਮੱਸਿਆਂਵਾਂ ਤੋਂ ਜਾਣੂ ਕਰਵਾਇਆ।
ਨਾਭਾ, 2 ਅਗਸਤ (ਵਰਿੰਦਰ ਵਰਮਾ)-ਹਲਕੇ ਦੇ ਸੀਨੀਅਰ ਆਗੂ ਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਚੌਹਾਨ ਕਾਲੋਨੀ (ਡਿਫੈਂਸ-3) ਦੇ ਨਿਵਾਸੀਆਂ ਦੀਆਂ ਸਮੱਸਿਆਂਵਾਂ ਸੁਣੀਆਂ ਤੇ ਉਨ੍ਹਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਮੁਹੱਲਾ ਨਿਵਾਸੀਆਂ ਨੇ ਉਨ੍ਹਾਂ ਨੂੰ ਲੰਮੇ ਸਮੇਂ ਤੋਂ ਆ ਰਹੀਆਂ ਦਰਪੇਸ਼ ਸਮੱਸਿਆਂਵਾਂ ਤੋਂ ਜਾਣੂ ਕਰਵਾਇਆ। ਇਸ ਮੌਕੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਗਏ ਹਨ ਤੇ ਲੋਕਾਂ ਨੂੰ ਬਣਦੀਆਂ ਸਹੂਲਤਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਜਨਰਲ ਵਰਗ ਦੀਆਂ ਔਰਤਾਂ ਨੂੰ ਹਰ ਮਹੀਨੇ 1000 ਅਤੇ ਐਸ. ਸੀ. ਵਰਗ ਦੀਆਂ ਔਰਤਾਂ ਲਈ 1500 ਮਹੀਨੇ ਦੇਣ ਦਾ ਵਾਅਦਾ ਵੀ ਸਰਕਾਰ ਵਲੋਂ ਪੂਰਾ ਕੀਤਾ ਗਿਆ ਹੈ। ਇਸ ਮੌਕੇ ਚੌਹਾਨ ਕਾਲੋਨੀ ਨਿਵਾਸੀ ਟੇਕ ਸਿੰਘ, ਕੁਲਵਿੰਦਰ ਸਿੰਘ, ਭਰਪੂਰ ਸਿੰਘ, ਮਨਪ੍ਰੀਤ ਸਿੰਘ, ਕਰਮਜੀਤ ਸਿੰਘ, ਹਰਦੀਪ ਸਿੰਘ, ਗੁਰਜੰਟ ਸਿੰਘ, ਪ੍ਰੋ. ਵਿੱਕੀ ਆਦਿ ਵੀ ਮੌਜੂਦ ਸਨ।