06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਐਸ. ਸੀ. ਵਿੰਗ ਦੇ ਸੂਬਾ ਆਗੂ ਕੁਲਵਿੰਦਰ ਸਿੰਘ ਸੁੱਖੇਵਾਲ ਵਲੋਂ ਹਰ ਬੂਥ ਕਾਂਗਰਸ ਮਜ਼ਬੂਤ ਮੁਹਿੰਮ ਤਹਿਤ ਮੀਟਿੰਗਾਂ ਜਾਰੀ

ਨਾਭਾ, 3 ਅਗਸਤ (ਵਰਿੰਦਰ ਵਰਮਾ)-ਕਾਂਗਰਸ ਪਾਰਟੀ ਵਲੋ ਹਰ ਬੂਥ ਕਾਂਗਰਸ ਮਜਬੂਤ ਮੁਹਿੰਮ ਤਹਿਤ ਪੂਰੇ ਪੰਜਾਬ ਅੰਦਰ ਮੀਟਿੰਗਾ ਦਾ ਦੌਰ ਚੱਲ ਰਿਹਾ ਹੈ। ਜਿਸ ਦੇ ਚਲਦਿਆ ਹਲਕਾ ਨਾਭਾ ਦੇ ਵੱਖ-ਵੱਖ ਪਿੰਡਾਂ ’ਚ ਐਸ.

Ad Position 21
No active advertisement
ਅਜੀਤ ਡੈਸਕ 04-08-2026
ਨਾਭਾ, 3 ਅਗਸਤ (ਵਰਿੰਦਰ ਵਰਮਾ)-ਕਾਂਗਰਸ ਪਾਰਟੀ ਵਲੋ ਹਰ ਬੂਥ ਕਾਂਗਰਸ ਮਜਬੂਤ ਮੁਹਿੰਮ ਤਹਿਤ ਪੂਰੇ ਪੰਜਾਬ ਅੰਦਰ ਮੀਟਿੰਗਾ ਦਾ ਦੌਰ ਚੱਲ ਰਿਹਾ ਹੈ। ਜਿਸ ਦੇ ਚਲਦਿਆ ਹਲਕਾ ਨਾਭਾ ਦੇ ਵੱਖ-ਵੱਖ ਪਿੰਡਾਂ ’ਚ ਐਸ. ਸੀ. ਵਿੰਗ ਕਾਂਗਰਸ ਦੇ ਸੂਬਾ ਆਗੂ ਕੁਲਵਿੰਦਰ ਸਿੰਘ ਸੁੱਖੇਵਾਲ ਨੇ ਵਰਕਰਾਂ ਨਾਲ ਕਾਂਗਰਸ ਦੀਆਂ ਨੀਤੀਆਂ ਬਾਰੇ ਚਰਚਾ ਕੀਤੀ। ਇਸ ਮੌਕੇ ਕੁਲਵਿੰਦਰ ਸਿੰਘ ਸੁੱਖੇਵਾਲ ਨੇ ਕਿਹਾ ਕਿ ਪਿੰਡਾਂ ਵਿਚ ਲੋਕ ਕਾਂਗਰਸ ਦੀ ਸਰਕਾਰ ਬਣਾਉਣ ਲਈ ਕਾਹਲੇ ਹਨ ਤੇ ਲੋਕਾ ਵਲੋ ਮੀਟਿੰਗਾ ਦੌਰਾਨ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਸੂਬੇ ਵਿਚ ਵਜੂਦ ਖਤਮ ਹੋ ਚੁੱਕਿਆ ਹੈ ਕਿਉਂਕਿ ਪੰਜਾਬ ਦੀ ਜਨਤਾ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਪ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਹਾਸਲ ਕੀਤੀ ਸੀ, ਹੁਣ ਪੰਜਾਬ ਵਿਚ ਭ੍ਰਿਸ਼ਟਾਚਾਰ ਦਾ ਬੋਲ ਬਾਲਾ ਹੈ, ਸਰੇਆਮ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਹੋ ਰਹੀਆਂ ਹਨ। ਕੁਲਵਿੰਦਰ ਸਿੰਘ ਨੇ ਦਾਅਵਾ ਕੀਤਾ ਕੀ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਸਰਕਾਰ ਬਣਾਵੇਗੀ।
Ad Position 22
No active advertisement
ਪਿਛਲੀ ਖ਼ਬਰ ਜਨਮ ਦਿਹਾੜੇ ਮੌਕੇ ਦਿ ਪਟਿਆਲਾ ਵੈੱਲਫੇਅਰ ਸੁਸਾਇਟੀ ਵਲੋਂ ਆਲੋਵਾਲ ਵਿਖੇ ਕੈਂਪ ਅੱਜ ਤੋਂ ਅਗਲੀ ਖ਼ਬਰ ਕਰਨ ਸਿੰਘ ਡੀ. ਟੀ. ਓ. ਦੇ ਆਦੇਸ਼ਾਂ ’ਤੇ ਪਾਤੜਾਂ ਪੁਲਿਸ ਵਲੋਂ ਦੇਹ ਵਪਾਰ ਦੇ ਅੱਡੇ ਚਲਾਉਣ ਵਾਲਿਆਂ ’ਤੇ ਇਕ ਹੋਰ ਵੱਡੀ ਕਾ...
Ad Position 24
No active advertisement