06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਸੰਬੰਧੀ ਕਲਸ਼ ਯਾਤਰਾ ਦਾ ਵੱਖ-ਵੱਖ ਥਾਈਂ ਭਰਵਾਂ ਸਵਾਗਤ

ਫ਼ਤਹਿਗੜ੍ਹ ਸਾਹਿਬ, 3 ਅਗਸਤ (ਬਲਜਿੰਦਰ ਸਿੰਘ)-ਵਾਰਾਨਸੀ ਤੋਂ ਚੱਲ ਕੇ ਚੰਡੀਗੜ੍ਹ ਤੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਪੁੱਜਣ ਵਾਲੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਸੰਬੰਧੀ ਕਲਸ਼ ਯਾਤਰਾ ਦਾ ਵੱਖ-ਵੱਖ ਥਾਈਂ ਭਾਜਪਾ ਆਗੂਆਂ ਤੇ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਵਲੋਂ ਫ਼ਤਹਿਗੜ੍ਹ ਸਾਹਿਬ ਵਿਖੇ ਵੱਖ-ਵੱਖ ਮੰਡਲ ਪ੍ਰਧਾਨਾਂ ਦੇ ਸਿਰ ’ਤੇ ਕਲਸ਼ ਸਜਾ ਕੇ ਸਤਿਕਾਰ ਤੇ ਸਨਮਾਨ ਸਹਿਤ ਕਲਸ਼ ਦੇ ਦਰਸ਼ਨਾਂ ਲਈ ਪਿੰਡਾਂ, ਸ਼ਹਿਰਾਂ ਤੇ ਕਸਬਿਆਂ ਲਈ ਰਵਾਨਾ ਕੀਤਾ।

Ad Position 21
No active advertisement
ਅਜੀਤ ਡੈਸਕ 04-08-2026
ਫ਼ਤਹਿਗੜ੍ਹ ਸਾਹਿਬ, 3 ਅਗਸਤ (ਬਲਜਿੰਦਰ ਸਿੰਘ)-ਵਾਰਾਨਸੀ ਤੋਂ ਚੱਲ ਕੇ ਚੰਡੀਗੜ੍ਹ ਤੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਪੁੱਜਣ ਵਾਲੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਸੰਬੰਧੀ ਕਲਸ਼ ਯਾਤਰਾ ਦਾ ਵੱਖ-ਵੱਖ ਥਾਈਂ ਭਾਜਪਾ ਆਗੂਆਂ ਤੇ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਵਲੋਂ ਫ਼ਤਹਿਗੜ੍ਹ ਸਾਹਿਬ ਵਿਖੇ ਵੱਖ-ਵੱਖ ਮੰਡਲ ਪ੍ਰਧਾਨਾਂ ਦੇ ਸਿਰ ’ਤੇ ਕਲਸ਼ ਸਜਾ ਕੇ ਸਤਿਕਾਰ ਤੇ ਸਨਮਾਨ ਸਹਿਤ ਕਲਸ਼ ਦੇ ਦਰਸ਼ਨਾਂ ਲਈ ਪਿੰਡਾਂ, ਸ਼ਹਿਰਾਂ ਤੇ ਕਸਬਿਆਂ ਲਈ ਰਵਾਨਾ ਕੀਤਾ। ਜਿਸ ਦੌਰਾਨ ਮੰਡਲ ਕਮੇਟੀਆਂ ਰਾਹੀਂ ਗੁਰੂ ਰਵਿਦਾਸ ਜੀ ਦਾ ਸੰਦੇਸ਼ ਘਰ-ਘਰ ਪਹੁੰਚਾਇਆ ਜਾਵੇਗਾ ਅਤੇ ਇਲਾਕਾ ਨਿਵਾਸੀਆਂ ਨੂੰ ਕਲਸ਼ ਦੇ ਦਰਸ਼ਨ ਕਰਵਾਏ ਜਾਣਗੇ। ਇਸ ਮੌਕੇ ਸ. ਭੱਟੀ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦੀ ਬਾਣੀ ਸਮੁੱਚੀ ਮਾਨਵਤਾ ਨੂੰ ਸਾਂਝੀਵਾਲਤਾ ਦਾ ਸੰਦੇਸ਼ ਦਿੰਦੀ ਹੈ, ਜਿਸ ਕਰਕੇ ਗੁਰੂ ਰਵਿਦਾਸ ਜੀ ਦੀ ਵਿਚਾਰਧਾਰਾ ਅਤੇ ਸੰਦੇਸ਼ ਨੂੰ ਇਸ ਕਲਸ਼ ਯਾਤਰਾ ਰਾਹੀਂ ਸਮੁੱਚੀ ਲੋਕਾਈ ਤੱਕ ਪਹੁੰਚਾਇਆ ਜਾ ਰਿਹਾ ਹੈ। ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਨਵ ਨਿਯੁਕਤ ਸੂਬਾ ਮੀਤ ਪ੍ਰਧਾਨ ਗੇਜਾ ਰਾਮ ਵਾਲਮੀਕੀ, ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ, ਸਰਬਜੀਤ ਸਿੰਘ ਮੱਖਣ, ਸੰਦੀਪ ਸਿੰਘ ਬੱਲ, ਜਸਪਾਲ ਸਿੰਘ ਸਹੋਤਾ, ਤਰਲੋਚਨ ਸਿੰਘ ਲਾਲੀ, ਪਰਮਜੀਤ ਸਿੰਘ ਪੰਮਾ, ਓਮ ਗੌਤਮ ਬਸੀ ਪਠਾਣਾਂ , ਕੁਲਦੀਪ ਸਿੰਘ ਸਿੱਧੂਪੁਰ, ਰਾਜਤਿੰਦਰ ਸਿੰਘ ਬਿੱਟੂ, ਮੋਹਨ ਸਿੰਘ ਚੁੰਨੀ ਕਲਾਂ, ਦੀਪਕ ਰਾਜੂ ਖਮਾਣੋਂ, ਮਯੰਕ ਸ਼ਰਮਾ, ਬਬਲੀ ਅਮਲੋਹ, ਬੇਅੰਤ ਸਿੰਘ ਸਮਸ਼ਪੁਰ, ਦਵਿੰਦਰ ਕੁਮਾਰ ਭੱਟ, ਹਰਚਰਨ ਸਿੰਘ ਬਧੌਛੀ ਕਲਾਂ, ਵਰਿੰਦਰ ਸਿੰਘ ਧਤੌਂਦਾ, ਅਜੈਬ ਸਿੰਘ ਜਖਵਾਲੀ, ਗੁਰਮੁਖ ਸਿੰਘ, ਜਗਜੀਤ ਸਿੰਘ ਰੁੜਕੀ ਸਮੇਤ ਹੋਰ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਵੇਂ ਵਿਦਿਆਰਥੀਆਂ ਲਈ ਵਿਸ਼ਵ ਯੂਨੀਵਰਸਿਟੀ ਵਿਚ ਇੰਡਕਸ਼ਨ ਪ੍ਰੋਗਰਾਮ ਦਾ ਆਗਾਜ਼ ਅਗਲੀ ਖ਼ਬਰ ਲਾਇਨਜ਼ ਕਲੱਬ ਤੇ ਲਾਇਨਜ਼ ਕਲੱਬ ਕਵੀਨਜ਼ ਨੇ ਸਕੂਲੀ ਬੱਚਿਆਂ ਨੂੰ ਪੌਸ਼ਟਿਕ ਰਿਫਰੈਸ਼ਮੈਂਟ ਵੰਡੀ
Ad Position 24
No active advertisement