06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਨਵੇਂ ਵਿਦਿਆਰਥੀਆਂ ਲਈ ਵਿਸ਼ਵ ਯੂਨੀਵਰਸਿਟੀ ਵਿਚ ਇੰਡਕਸ਼ਨ ਪ੍ਰੋਗਰਾਮ ਦਾ ਆਗਾਜ਼

ਫ਼ਤਹਿਗੜ੍ਹ ਸਾਹਿਬ, 3 ਅਗਸਤ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਿਹਗੜ੍ਹ ਸਾਹਿਬ ਵਿਖੇ ਅਕਾਦਮਿਕ ਸੈਸ਼ਨ 2026-27 ਦੀ ਸ਼ੁਰੂਆਤ ਇੰਡਕਸ਼ਨ ਪ੍ਰੋਗਰਾਮ ਨਾਲ ਹੋਈ। ਯੂਨੀਵਰਸਿਟੀ ਦੇ 22 ਅਕਾਦਮਿਕ ਵਿਭਾਗਾਂ ਵਲੋਂ ਨਵੇਂ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕੀਤਾ।

Ad Position 21
No active advertisement
ਅਜੀਤ ਡੈਸਕ 04-08-2026
ਫ਼ਤਹਿਗੜ੍ਹ ਸਾਹਿਬ, 3 ਅਗਸਤ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਿਹਗੜ੍ਹ ਸਾਹਿਬ ਵਿਖੇ ਅਕਾਦਮਿਕ ਸੈਸ਼ਨ 2026-27 ਦੀ ਸ਼ੁਰੂਆਤ ਇੰਡਕਸ਼ਨ ਪ੍ਰੋਗਰਾਮ ਨਾਲ ਹੋਈ। ਯੂਨੀਵਰਸਿਟੀ ਦੇ 22 ਅਕਾਦਮਿਕ ਵਿਭਾਗਾਂ ਵਲੋਂ ਨਵੇਂ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕੀਤਾ। ਵਿਭਾਗ ਮੁਖੀਆਂ ਤੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਦੇ ਅਕਾਦਮਿਕ ਮਾਹੌਲ, ਸਹੂਲਤਾਂ ਤੇ ਸੰਸਥਾ ਦੀਆਂ ਕਦਰਾਂ-ਕੀਮਤਾਂ ਨਾਲ ਜਾਣੂ ਕਰਵਾਇਆ। ਉਪ ਕੁਲਪਤੀ ਡਾ. ਪਰਿਤਪਾਲ ਸਿੰਘ ਦੀ ਅਗਵਾਈ ਹੇਠ ਕਰਵਾਇਆ ਇੰਡਕਸ਼ਨ ਪ੍ਰੋਗਰਾਮ ਗੁਣਵੱਤਾ ਭਰਪੂਰ, ਮੁੱਲ-ਆਧਾਰਿਤ ਤੇ ਸਰਬਪੱਖੀ ਸਿੱਖਿਆ ਪ੍ਰਦਾਨ ਕਰਨ ਪ੍ਰਤੀ ਯੂਨੀਵਰਸਿਟੀ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਡੀਨ ਅਕਾਦਮਿਕ ਮਾਮਲੇ ਡਾ. ਸੁਖਵਿੰਦਰ ਸਿੰਘ ਬਿਲਿੰਗ ਦੀ ਰਹਿਨੁਮਾਈ ਵਿਚ ਤਿਆਰ ਕੀਤੇ ਇਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਦੇ ਅਕਾਦਮਿਕ ਅਤੇ ਸੰਸਥਾਗਤ ਵਾਤਾਵਰਨ ਨਾਲ ਸੁਚਾਰੂ ਢੰਗ ਨਾਲ ਜੋੜਨਾ ਹੈ। ਡੀਨ ਵਿਦਿਆਰਥੀ ਭਲਾਈ ਡਾ. ਸਿਕੰਦਰ ਸਿੰਘ ਨੇ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਅਨੁਸ਼ਾਸਨ, ਆਤਮਵਿਸ਼ਵਾਸ ਤੇ ਸਹਿਯੋਗ ਦੀ ਭਾਵਨਾ ਨਾਲ ਯੂਨੀਵਰਸਿਟੀ ਜੀਵਨ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ। ਹਫ਼ਤਾ ਭਰ ਚੱਲਣ ਵਾਲਾ ਇੰਡਕਸ਼ਨ ਪ੍ਰੋਗਰਾਮ ਵਿਦਿਆਰਥੀਆਂ ਨੂੰ ਅਕਾਦਮਿਕ ਗਤੀਵਿਧੀਆਂ, ਖੋਜ ਦੇ ਮੌਕਿਆਂ, ਸਹਿ-ਪਾਠਕ੍ਰਮ ਗਤੀਵਿਧੀਆਂ, ਵਿਦਿਆਰਥੀ ਸਹਾਇਤਾ ਸੇਵਾਵਾਂ ਤੇ ਯੂਨੀਵਰਸਿਟੀ ਦੀਆਂ ਮੂਲ ਕਦਰਾਂ ਨਾਲ ਜਾਣੂ ਕਰਵਾਏਗਾ।
Ad Position 22
No active advertisement
ਪਿਛਲੀ ਖ਼ਬਰ ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਵਿਦਿਆਰਥੀਆਂ ਲਈ ਕਰਵਾਇਆ ਓਰੀਐਂਟੇਸ਼ਨ ਸੈਮੀਨਾਰ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਸੰਬੰਧੀ ਕਲਸ਼ ਯਾਤਰਾ ਦਾ ਵੱਖ-ਵੱਖ ਥਾਈਂ ਭਰਵਾਂ ਸਵਾਗਤ
Ad Position 24
No active advertisement