06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਵਿਦਿਆਰਥੀਆਂ ਲਈ ਕਰਵਾਇਆ ਓਰੀਐਂਟੇਸ਼ਨ ਸੈਮੀਨਾਰ

ਫ਼ਤਹਿਗੜ੍ਹ ਸਾਹਿਬ, 3 ਅਗਸਤ (ਬਲਜਿੰਦਰ ਸਿੰਘ)-ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਵੱਖ-ਵੱਖ ਕੋਰਸਾਂ ਵਿਚ ਦਾਖ਼ਲ ਹੋਏ ਨਵੇਂ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਸੈਮੀਨਾਰ ਦਾ ਆਯੋਜਨ ਕੀਤਾ। ਸੈਮੀਨਾਰ ਦੀ ਸ਼ੁਰੂਆਤ ਕਾਲਜ ਇੰਚਾਰਜ ਡਾ.

Ad Position 21
No active advertisement
ਅਜੀਤ ਡੈਸਕ 04-08-2026
ਫ਼ਤਹਿਗੜ੍ਹ ਸਾਹਿਬ, 3 ਅਗਸਤ (ਬਲਜਿੰਦਰ ਸਿੰਘ)-ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਵੱਖ-ਵੱਖ ਕੋਰਸਾਂ ਵਿਚ ਦਾਖ਼ਲ ਹੋਏ ਨਵੇਂ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਸੈਮੀਨਾਰ ਦਾ ਆਯੋਜਨ ਕੀਤਾ। ਸੈਮੀਨਾਰ ਦੀ ਸ਼ੁਰੂਆਤ ਕਾਲਜ ਇੰਚਾਰਜ ਡਾ. ਜਸਵਿੰਦਰ ਕੌਰ ਨੇ ਸੰਬੰਧਤ ਵਿਦਿਆਰਥੀਆਂ ਦੇ ਸਵਾਗਤ ਨਾਲ ਕੀਤੀ। ਉਨ੍ਹਾਂ ਸਮੂਹ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਕਾਲਜ ਵਲੋਂ ਕਰਵਾਈਆਂ ਜਾਂਦੀਆਂ ਸੱਭਿਆਚਾਰਕ ਗਤੀਵਿਧੀਆਂ ਤੇ ਖੇਡਾਂ ਵਿਚ ਵਧ ਚੜ੍ਹ ਕੇ ਭਾਗ ਲੈਣ ਲਈ ਉਤਸ਼ਾਹਿਤ ਕੀਤਾ। ਡਾ. ਸਰਬਜੀਤ ਰਾਲਾ ਨੇ ਵਿਦਿਆਰਥੀਆਂ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਪੰਜਾਬ ਸਰਕਾਰ ਦੀਆਂ ਵੱਖ ਵੱਖ ਸਕਾਰਲਰਸ਼ਿਪ ਸਕੀਮਾਂ ਬਾਰੇ ਦੱਸਿਆ। ਪ੍ਰੋ. ਅਮਨ ਸ਼ਰਮਾ ਨੇ ਵਿਦਿਆਰਥੀਆਂ ਨੂੰ ਐਨ. ਐਸ. ਐਸ. ਦਾ ਮੈਂਬਰ ਬਣਨ ਤੇ ਇਸਦੀ ਸਮਾਜ ਉਸਾਰੂ ਗਤੀਵਿਧੀਆਂ ’ਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਪ੍ਰੋ. ਵਿਭਾ ਸਹਿਜਪਾਲ ਨੇ ਯੁਵਕ ਭਲਾਈ ਵਿਭਾਗ ਵਲੋਂ ਕਰਵਾਈ ਜਾਣ ਵਾਲੀਆਂ ਸੱਭਿਆਚਾਰਕ ਗਤੀਵਿਧੀਆਂ ਬਾਰੇ ਚਾਨਣਾ ਪਾਇਆ ਅਤੇ ਡਾ. ਰੂਪਕਮਲ ਕੌਰ ਨੇ ਕਾਲਜ ’ਚ ਚਲ ਰਹੀ ਰੈੱਡ ਕਰਾਸ ਯੂਨਿਟ ਦੇ ਕਾਰਜਾਂ ਬਾਰੇ ਜਾਣਕਾਰੀ ਦਿੱਤੀ। ਡਾ. ਗੀਤ ਲਾਂਬਾ ਨੇ ਈਕੋ ਕਲੱਬ ਅਤੇ ਸਵੀਪ ਦੀਆਂ ਗਤੀਵਿਧੀਆਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਡਾ. ਰਣਦੀਪ ਕੌਰ ਨੇ ਵਿਦਿਆਰਥੀਆਂ ਨੂੰ ਇੰਟਰਨਸ਼ਿਪ ਅਤੇ ਮਾਇੰਡਸੈੱਟ ਵਿਸ਼ੇ ਬਾਰੇ ਬੇਹੱਦ ਮਹੱਤਵਪੂਰਨ ਜਾਣਕਾਰੀ ਦਿੱਤੀ। ਪ੍ਰੋਗਰਾਮ ਦੀ ਸਮਾਪਤੀ ਡਾ. ਦਵਿੰਦਰ ਸਿੰਘ ਵਲੋਂ ਪੇਸ਼ ਕੀਤੇ ਧੰਨਵਾਦੀ ਸ਼ਬਦਾਂ ਨਾਲ ਹੋਈ। ਇਸ ਮੌਕੇ ਡਾ. ਬਲਜਿੰਦਰ ਸਿੰਘ, ਪ੍ਰੋ. ਸੁਰਿੰਦਰ ਸਿੰਘ, ਪ੍ਰੋ. ਮਨਰੂਪ ਸਿੰਘ ਤੇ ਸਮੂਹ ਸਟਾਫ਼ ਮੈਂਬਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਕੋਟਲਾ ਅਜਨੇਰ ਨੇੜੇ ਰਜਵਾਹਾ ਟੁੱਟਿਆ, ਖੇਤਾਂ ਤੇ ਪਿੰਡ ਵਿਚ ਦਾਖਲ ਹੋਇਆ ਪਾਣੀ ਅਗਲੀ ਖ਼ਬਰ ਨਵੇਂ ਵਿਦਿਆਰਥੀਆਂ ਲਈ ਵਿਸ਼ਵ ਯੂਨੀਵਰਸਿਟੀ ਵਿਚ ਇੰਡਕਸ਼ਨ ਪ੍ਰੋਗਰਾਮ ਦਾ ਆਗਾਜ਼
Ad Position 24
No active advertisement