ਹਾਈ ਕੋਰਟ ਵਲੋਂ ਸਰਕਾਰੀ ਇਸ਼ਤਿਹਾਰਬਾਜ਼ੀ ’ਤੇ ਪਾਬੰਦੀ ਦੇ ਫੈਸਲੇ ਦਾ ਸਵਾਗਤ ਕਰਦੇ ਹਾਂ-ਕ੍ਰਿਸ਼ਨ ਸਿੰਘ ਸਨੌਰ
ਸਨੌਰ, 3 ਅਗਸਤ (ਮੋਹਣ ਸਿੰਘ ਭੱਟੀ)-ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਪੰਜਾਬ ਸਰਕਾਰ ਦੇ ਵੱਡੇ ਪੱਧਰ ’ਤੇ ਦਿੱਤੇ ਜਾ ਰਹੇ ਇਸ਼ਤਿਹਾਰਾਂ ’ਤੇ ਲਗਾਈ ਪਾਬੰਦੀ ਦੇ ਆਏ ਫ਼ੈਸਲੇ ਤੋਂ ਬਾਅਦ ਸੂਬੇ ਦਾ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਹਲਕਾ ਸਨੌਰ ਇੰਚਾਰਜ ਕਮੇਟੀ ਦੇ ਮੈਂਬਰ ਕ੍ਰਿਸ਼ਨ ਸਿੰਘ ਸਨੌਰ ਨੇ ਅਦਾਲਤ ਦੇ ਇਸ ਫੈਸਲੇ ਦਾ ਪੂਰਨ ਸਵਾਗਤ ਕਰਦਿਆਂ ਮੌਜੂਦਾ ਪੰਜਾਬ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ ਹਨ।
ਸਨੌਰ, 3 ਅਗਸਤ (ਮੋਹਣ ਸਿੰਘ ਭੱਟੀ)-ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਪੰਜਾਬ ਸਰਕਾਰ ਦੇ ਵੱਡੇ ਪੱਧਰ ’ਤੇ ਦਿੱਤੇ ਜਾ ਰਹੇ ਇਸ਼ਤਿਹਾਰਾਂ ’ਤੇ ਲਗਾਈ ਪਾਬੰਦੀ ਦੇ ਆਏ ਫ਼ੈਸਲੇ ਤੋਂ ਬਾਅਦ ਸੂਬੇ ਦਾ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਹਲਕਾ ਸਨੌਰ ਇੰਚਾਰਜ ਕਮੇਟੀ ਦੇ ਮੈਂਬਰ ਕ੍ਰਿਸ਼ਨ ਸਿੰਘ ਸਨੌਰ ਨੇ ਅਦਾਲਤ ਦੇ ਇਸ ਫੈਸਲੇ ਦਾ ਪੂਰਨ ਸਵਾਗਤ ਕਰਦਿਆਂ ਮੌਜੂਦਾ ਪੰਜਾਬ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਜ਼ਿਕਰਯੋਗ ਹੈ ਕਿ ਹਾਈ ਕੋਰਟ ਨੇ ਇਕ ਅਹਿਮ ਫੈਸਲਾ ਸੁਣਾਉਂਦਿਆਂ ਪੰਜਾਬ ਸਰਕਾਰ ਨੂੰ ਸਪੱਸ਼ਟ ਕੀਤਾ ਹੈ ਕਿ ਮੁਲਾਜ਼ਮਾਂ ਦੇ ਹੱਕ ਅਤੇ ਬਕਾਏ ਸਰਕਾਰੀ ਪ੍ਰਚਾਰ ਨਾਲੋਂ ਕਿਤੇ ਜ਼ਿਆਦਾ ਜ਼ਰੂਰੀ ਹਨ। ਇਸ ਦੇ ਨਾਲ ਹੀ ਅਦਾਲਤ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐਸ. ਪੀ. ਸੀ. ਐਲ.) ਤੇ ਸਰਕਾਰ ਨੂੰ 15 ਦਿਨਾਂ ਦੇ ਅੰਦਰ-ਅੰਦਰ ਇਹ ਸਮੁੱਚੇ ਬਕਾਏ ਜਾਰੀ ਕਰਨ ਦੇ ਸਖ਼ਤ ਹੁਕਮ ਦਿੱਤੇ ਹਨ ਤੇ ਆਖਿਆ ਹੈ ਕਿ ਅਜਿਹਾ ਨਾ ਕਰਨ ਦੀ ਸੂਰਤ ਵਿਚ 6 ਫੀਸਦੀ ਸਾਲਾਨਾ ਵਿਆਜ ਵੀ ਅਦਾ ਕਰਨਾ ਪਵੇਗਾ।