06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਵਿਧਾਇਕ ਗੈਰੀ ਬੜਿੰਗ ਵਲੋਂ ਪਿੰਡ ਧਰਮਗੜ੍ਹ ਵਿਚ ਮੁੱਖ ਮੰਤਰੀ ਪਿੰਡ ਜਿੰਮ ਦਾ ਉਦਘਾਟਨ

ਅਮਲੋਹ, 3 ਅਗਸਤ (ਕੇਵਲ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਦੀ ਨੌਜਵਾਨੀ ਨੂੰ ਖੇਡਾਂ ਤੇ ਸਿਹਤਮੰਦ ਜੀਵਨ-ਸ਼ੈਲੀ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਹਲਕਾ ਅਮਲੋਹ ਦੇ ਪਿੰਡ ਧਰਮਗੜ੍ਹ ਵਿਖੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਲੋਂ ਆਧੁਨਿਕ ਮਸ਼ੀਨਾਂ ਤੇ ਹੋਰ ਲੋੜੀਂਦੀਆਂ ਸਹੂਲਤਾਂ ਨਾਲ ਲੈਸ ‘ਮੁੱਖ ਮੰਤਰੀ ਪਿੰਡ ਜਿੰਮ’ ਦਾ ਉਦਘਾਟਨ ਕਰਕੇ ਇਸ ਨੂੰ ਨੌਜਵਾਨਾਂ ਨੂੰ ਸਮਰਪਿਤ ਕੀਤਾ।

Ad Position 21
No active advertisement
ਅਜੀਤ ਡੈਸਕ 04-08-2026
ਅਮਲੋਹ, 3 ਅਗਸਤ (ਕੇਵਲ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਦੀ ਨੌਜਵਾਨੀ ਨੂੰ ਖੇਡਾਂ ਤੇ ਸਿਹਤਮੰਦ ਜੀਵਨ-ਸ਼ੈਲੀ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਹਲਕਾ ਅਮਲੋਹ ਦੇ ਪਿੰਡ ਧਰਮਗੜ੍ਹ ਵਿਖੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਲੋਂ ਆਧੁਨਿਕ ਮਸ਼ੀਨਾਂ ਤੇ ਹੋਰ ਲੋੜੀਂਦੀਆਂ ਸਹੂਲਤਾਂ ਨਾਲ ਲੈਸ ‘ਮੁੱਖ ਮੰਤਰੀ ਪਿੰਡ ਜਿੰਮ’ ਦਾ ਉਦਘਾਟਨ ਕਰਕੇ ਇਸ ਨੂੰ ਨੌਜਵਾਨਾਂ ਨੂੰ ਸਮਰਪਿਤ ਕੀਤਾ। ਇਸ ਮੌਕੇ ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਉਨ੍ਹਾਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਨੌਜਵਾਨਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਉਪਲਬਧ ਕਰਵਾਉਣ ਲਈ ਸਰਕਾਰ ਵਚਨਬੱਧ ਹੈ। ਇਸੇ ਕਾਰਨ ਪਿੰਡਾਂ ਵਿਚ ਆਧੁਨਿਕ ਜ਼ਿੰਮ ਸਥਾਪਤ ਕੀਤੇ ਜਾ ਰਹੇ ਹਨ, ਤਾਂ ਜੋ ਨੌਜਵਾਨ ਆਪਣੀ ਸਰੀਰਕ ਸਮਰੱਥਾ ਨੂੰ ਹੋਰ ਮਜ਼ਬੂਤ ਕਰ ਸਕਣ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ਦੌਰਾਨ ਹਲਕਾ ਅਮਲੋਹ ਦੇ ਹੋਰ ਪਿੰਡਾਂ ਵਿਚ ਵੀ ਅਜਿਹੇ ਜ਼ਿੰਮਾ ਦਾ ਉਦਘਾਟਨ ਕੀਤਾ ਜਾਵੇਗਾ। ਇਸ ਦੇ ਨਾਲ ਹੀ ਵੱਖ-ਵੱਖ ਪਿੰਡਾਂ ਵਿਚ ਵੱਡੇ ਖੇਡ ਮੈਦਾਨ ਵੀ ਤਿਆਰ ਕੀਤੇ ਜਾ ਰਹੇ ਹਨ। ਇਸ ਮੌਕੇ ਪਿੰਡ ਧਰਮਗੜ੍ਹ ਦੇ ਸਰਪੰਚ ਅਮਨਦੀਪ ਸਿੰਘ ਨੇ ਵਿਧਾਇਕ ਗੈਰੀ ਬੜਿੰਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿੰਡ ਵਿਚ ਜ਼ਿੰਮ ਦੀ ਕਾਫ਼ੀ ਲੋੜ ਸੀ, ਜਿਸ ਨੂੰ ਹੁਣ ਵਿਧਾਇਕ ਗੈਰੀ ਬੜਿੰਗ ਵਲੋਂ ਪੂਰਾ ਕਰ ਦਿੱਤਾ ਗਿਆ ਹੈ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸ਼ਿੰਗਾਰਾ ਸਿੰਘ ਸਲਾਣਾ, ਬਲਾਕ ਸੰਮਤੀ ਦੇ ਚੇਅਰਮੈਨ ਰਣਜੀਤ ਸਿੰਘ ਪਨਾਗ, ਸਰਪੰਚ ਅਮਨਦੀਪ ਸਿੰਘ ਧਰਮਗੜ੍ਹ, ਸਰਪੰਚ ਜਗਦੀਪ ਸਿੰਘ ਜਿੰਮੀ ਲਾਡਪੁਰ ਤੇ ਪਿੰਡ ਵਾਸੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਬਲਵੀਰ ਸਿੰਘ ਧਿਆਨੂੰ ਮਾਜਰੇ ਵਾਲਿਆਂ ਨੂੰ ਦਿੱਤੀ ਅੰਤਿਮ ਵਿਦਾਇਗੀ ਅਗਲੀ ਖ਼ਬਰ ਪੀ. ਆਈ. ਐਮ. ਟੀ. ਵਿਖੇ ‘ਕਾਲਜ ਕਨੈੱਕਟ 2026’ ਤਹਿਤ ਦੋ ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਸ਼ੁਰੂ
Ad Position 24
No active advertisement