06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਭਗਤ ਰਵਿਦਾਸ ਜੀ ਦੀ ਕਲਸ਼ ਯਾਤਰਾ ਦਾ ਚੁੰਨੀ ਵਿਖੇ ਭਾਜਪਾ ਆਗੂਆਂ ਵਲੋਂ ਸਵਾਗਤ

ਬਸੀ ਪਠਾਣਾਂ, 3 ਅਗਸਤ (ਰਾਜਿੰਦਰ ਸ਼ਰਮਾ)-ਗੁਰੂ ਰਵਿਦਾਸ ਜੀ ਦੀ ਯਾਦ ਨੂੰ ਸਮਰਪਿਤ ਪਵਿੱਤਰ ਕਲਸ਼ ਯਾਤਰਾ ਦਾ ਚੁੰਨੀ ਵਿਖੇ ਪਹੁੰਚਣ ’ਤੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਤੇ ਵਰਕਰਾਂ ਵਲੋਂ ਨਿੱਘਾ ਸਵਾਗਤ ਕੀਤਾ। ਜ਼ਿਲ੍ਹਾ ਭਾਜਪਾ ਪ੍ਰਧਾਨ ਦੀਦਾਰ ਸਿੰਘ ਭੱਟੀ ਦੀ ਅਗਵਾਈ ਹੇਠ ਪਾਰਟੀ ਆਗੂਆਂ ਤੇ ਆਮ ਲੋਕਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਕਲਸ਼ ਯਾਤਰਾ ਦਾ ਸਵਾਗਤ ਕੀਤਾ।

Ad Position 21
No active advertisement
ਅਜੀਤ ਡੈਸਕ 04-08-2026
ਬਸੀ ਪਠਾਣਾਂ, 3 ਅਗਸਤ (ਰਾਜਿੰਦਰ ਸ਼ਰਮਾ)-ਗੁਰੂ ਰਵਿਦਾਸ ਜੀ ਦੀ ਯਾਦ ਨੂੰ ਸਮਰਪਿਤ ਪਵਿੱਤਰ ਕਲਸ਼ ਯਾਤਰਾ ਦਾ ਚੁੰਨੀ ਵਿਖੇ ਪਹੁੰਚਣ ’ਤੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਤੇ ਵਰਕਰਾਂ ਵਲੋਂ ਨਿੱਘਾ ਸਵਾਗਤ ਕੀਤਾ। ਜ਼ਿਲ੍ਹਾ ਭਾਜਪਾ ਪ੍ਰਧਾਨ ਦੀਦਾਰ ਸਿੰਘ ਭੱਟੀ ਦੀ ਅਗਵਾਈ ਹੇਠ ਪਾਰਟੀ ਆਗੂਆਂ ਤੇ ਆਮ ਲੋਕਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਕਲਸ਼ ਯਾਤਰਾ ਦਾ ਸਵਾਗਤ ਕੀਤਾ। ਯਾਤਰਾ ਦੌਰਾਨ ਦੀਦਾਰ ਸਿੰਘ ਭੱਟੀ ਤੇ ਵਿੱਕੀ ਰਾਏ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਸਮਾਜ ਨੂੰ ਬਰਾਬਰੀ, ਭਾਈਚਾਰਾ, ਸਚਾਈ ਤੇ ਮਨੁੱਖਤਾ ਦਾ ਸੰਦੇਸ਼ ਦਿੱਤਾ, ਜੋ ਅੱਜ ਵੀ ਹਰ ਵਰਗ ਲਈ ਪ੍ਰੇਰਣਾਦਾਇਕ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਧਾਰਮਿਕ ਯਾਤਰਾਵਾਂ ਸਮਾਜ ’ਚ ਆਪਸੀ ਸਾਂਝ, ਸਦਭਾਵਨਾ ਤੇ ਏਕਤਾ ਨੂੰ ਮਜ਼ਬੂਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਸਮਾਜ ’ਚੋਂ ਜਾਤ-ਪਾਤ, ਊਚ-ਨੀਚ ਤੇ ਪੱਖਪਾਤ ਨੂੰ ਖ਼ਤਮ ਕਰਕੇ ਬਰਾਬਰੀ ਤੇ ਪ੍ਰੇਮ ਦਾ ਸੰਦੇਸ਼ ਦਿੱਤਾ ਅਤੇ ਇਸ ਯਾਤਰਾ ਦਾ ਮੁੱਖ ਉਦੇਸ਼ ਗੁਰੂ ਸਾਹਿਬ ਦੇ ਸੰਦੇਸ਼ ਨੂੰ ਜਨ-ਜਨ ਤੱਕ ਪਹੁੰਚਾਉਣਾ ਹੈ। ਇਸ ਮੌਕੇ ਭਾਰਤੀ ਗਊ ਰੱਖਿਆ ਸੰਘ ਦੇ ਪ੍ਰਦੇਸ਼ ਪ੍ਰਧਾਨ ਸਿਕੰਦਰ ਸਿੰਘ, ਮੀਤ ਪ੍ਰਧਾਨ ਸਤਨਾਮ ਸਿੰਘ, ਜਸਪਾਲ ਸਿੰਘ, ਪਰਮਜੀਤ ਕੌਰ, ਪਰਵੀਨ ਕੌਰ, ਸੰਦੀਪ ਸਿੰਘ ਅਤੇ ਸੰਨੀ ਕੁਮਾਰ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਨੇ ਹਲਕਾ ਵਿਧਾਇਕ ਨੂੰ ਸੌਂਪਿਆ ਮੰਗ-ਪੱਤਰ ਅਗਲੀ ਖ਼ਬਰ ਸਿਹਤ ਵਿਭਾਗ ਵਲੋਂ ਡੇਂਗੂ ਤੋਂ ਬਚਾਅ ਲਈ ਕੀਟਨਾਸ਼ਕ ਸਪਰੇਅ
Ad Position 24
No active advertisement