05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਨੇ ਹਲਕਾ ਵਿਧਾਇਕ ਨੂੰ ਸੌਂਪਿਆ ਮੰਗ-ਪੱਤਰ

ਫ਼ਤਹਿਗੜ੍ਹ ਸਾਹਿਬ, 3 ਅਗਸਤ (ਬਲਜਿੰਦਰ ਸਿੰਘ)-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਫ਼ੈਸਲੇ ਤਹਿਤ ਆਪਣੀਆਂ ਲੰਬਿਤ ਮੰਗਾਂ ਦੇ ਨਿਪਟਾਰੇ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂਅ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੂੰ ਮੰਗ-ਪੱਤਰ ਸੌਂਪਿਆ। ਇਸ ਮੌਕੇ ਸੂਬਾ ਆਗੂ ਗੁਰਵਿੰਦਰ ਸਿੰਘ ਪੰਜੋਲੀ, ਜ਼ਿਲ੍ਹਾ ਜੁਆਇੰਟ ਜਨਰਲ ਸਕੱਤਰ ਕੁਲਦੀਪ ਸਿੰਘ ਜੱਸੜ੍ਹਾਂ, ਖ਼ਜ਼ਾਨਚੀ ਜਸਪਾਲ ਸਿੰਘ ਤੂਰਾਂ, ਬਰਾਂਚ ਪ੍ਰਧਾਨ ਕੁਲਦੀਪ ਸਿੰਘ ਹੁਸੈਨਪੁਰ ਤੇ ਯਾਦਵਿੰਦਰ ਸਿੰਘ ਨੇ ਕਿਹਾ ਕਿ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਪੰਜਾਬ ਦੀਆਂ ਜਲ ਸਪਲਾਈ ਸਕੀਮਾਂ ਲੋਕਾਂ ਦੇ ਘਰ-ਘਰ ਪਹੁੰਚਾਉਣ ਲਈ ਆਊਟ ਸੋਰਸ ਅਧੀਨ ਵਰਕਰ ਦੇ ਰੂਪ ਵਿਚ ਕਾਮਿਆਂ ਦੀ ਭਰਤੀ ਕੀਤੀ ਗਈ ਸੀ ਪਰ ਵਿਭਾਗ ਦੇ ਅਧਿਕਾਰੀਆਂ ਵਲੋਂ ਇਨਲਿਸਟਮੈਂਟ ਪਾਲਿਸੀ ਅਧੀਨ ਵਰਕਰਾਂ ਨੂੰ ਖ਼ੁਦ ਠੇਕੇਦਾਰ ਬਣਾ ਦਿੱਤਾ ਗਿਆ ਜਦਕਿ ਮੌਜੂਦਾ ਸਮੇਂ ਵਿਚ ਵੀ ਉਹ ਰੈਗੂਲਰ ਮੁਲਾਜ਼ਮਾਂ ਵਾਂਗ ਹੀ ਲਗਾਤਾਰ ਸੇਵਾਵਾਂ ਨਿਭਾਅ ਰਹੇ ਹਨ।

Ad Position 21
No active advertisement
ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੇ ਆਗੂ ਹਲਕਾ ਵਿਧਾਇਕ ਨੂੰ ਮੁੱਖ ਮੰਤਰੀ ਦੇ ਨਾਂਅ ਤੇ ਮੰਗ-ਪੱਤਰ ਸੌਂਪਦੇ ਹੋਏ ਆਗੂ। ਅਜੀਤ ਤਸਵੀਰ 04-08-2026
ਫ਼ਤਹਿਗੜ੍ਹ ਸਾਹਿਬ, 3 ਅਗਸਤ (ਬਲਜਿੰਦਰ ਸਿੰਘ)-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਫ਼ੈਸਲੇ ਤਹਿਤ ਆਪਣੀਆਂ ਲੰਬਿਤ ਮੰਗਾਂ ਦੇ ਨਿਪਟਾਰੇ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂਅ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੂੰ ਮੰਗ-ਪੱਤਰ ਸੌਂਪਿਆ। ਇਸ ਮੌਕੇ ਸੂਬਾ ਆਗੂ ਗੁਰਵਿੰਦਰ ਸਿੰਘ ਪੰਜੋਲੀ, ਜ਼ਿਲ੍ਹਾ ਜੁਆਇੰਟ ਜਨਰਲ ਸਕੱਤਰ ਕੁਲਦੀਪ ਸਿੰਘ ਜੱਸੜ੍ਹਾਂ, ਖ਼ਜ਼ਾਨਚੀ ਜਸਪਾਲ ਸਿੰਘ ਤੂਰਾਂ, ਬਰਾਂਚ ਪ੍ਰਧਾਨ ਕੁਲਦੀਪ ਸਿੰਘ ਹੁਸੈਨਪੁਰ ਤੇ ਯਾਦਵਿੰਦਰ ਸਿੰਘ ਨੇ ਕਿਹਾ ਕਿ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਪੰਜਾਬ ਦੀਆਂ ਜਲ ਸਪਲਾਈ ਸਕੀਮਾਂ ਲੋਕਾਂ ਦੇ ਘਰ-ਘਰ ਪਹੁੰਚਾਉਣ ਲਈ ਆਊਟ ਸੋਰਸ ਅਧੀਨ ਵਰਕਰ ਦੇ ਰੂਪ ਵਿਚ ਕਾਮਿਆਂ ਦੀ ਭਰਤੀ ਕੀਤੀ ਗਈ ਸੀ ਪਰ ਵਿਭਾਗ ਦੇ ਅਧਿਕਾਰੀਆਂ ਵਲੋਂ ਇਨਲਿਸਟਮੈਂਟ ਪਾਲਿਸੀ ਅਧੀਨ ਵਰਕਰਾਂ ਨੂੰ ਖ਼ੁਦ ਠੇਕੇਦਾਰ ਬਣਾ ਦਿੱਤਾ ਗਿਆ ਜਦਕਿ ਮੌਜੂਦਾ ਸਮੇਂ ਵਿਚ ਵੀ ਉਹ ਰੈਗੂਲਰ ਮੁਲਾਜ਼ਮਾਂ ਵਾਂਗ ਹੀ ਲਗਾਤਾਰ ਸੇਵਾਵਾਂ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਲਿਆਂਦੇ ਜਾ ਰਹੇ ਆਰਡੀਨੈਂਸ ਵਿਚ ਇਨਲਿਸਟਮੈਂਟ ਵਰਕਰਾਂ ਨੂੰ ਸ਼ਾਮਿਲ ਨਹੀਂ ਕੀਤਾ। ਜਿਸ ਕਰਕੇ ਸੂਬਾ ਕਮੇਟੀ ਦੇ ਫ਼ੈਸਲੇ ਤਹਿਤ ਵਿਧਾਇਕਾਂ ਤੇ ਮੰਤਰੀਆਂ ਰਾਹੀਂ ਮੁੱਖ ਮੰਤਰੀ ਨੂੰ ਮੰਗ-ਪੱਤਰ ਭੇਜੇ ਜਾ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਪੰਜਾਬ ਸਰਕਾਰ ਵਲੋਂ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਪਾਸ ਕੀਤੇ ਜਾ ਰਹੇ ਪੰਜਾਬ ਰਾਜ ਆਊਟ ਸੋਰਸ ਪ੍ਰਸੋਨਲ ਬਿੱਲ-2026 ਅਤੇ ‘ਪੰਜਾਬ ਕੰਟਰੈਕਚੁਅਲ ਪ੍ਰਸੋਨਲ ਬਿੱਲ 2026 ਵਿਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਇਨਲਿਸਟਮੈਂਟ ਵਰਕਰਾਂ ਨੂੰ ਵੀ ਸ਼ਾਮਿਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਜਥੇਬੰਦੀ ਵਲੋਂ ਪੁਰ ਅਮਨ ਅੰਦੋਲਨ ਸ਼ੁਰੂ ਕੀਤਾ ਜਾਵੇਗਾ ਅਤੇ 9 ਅਗਸਤ ਤੋਂ ਵਿਭਾਗ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਹਲਕੇ ਸਾਹਨੇਵਾਲ ’ਚ ਵਰਕਰਾਂ ਵਲੋਂ ਆਪਣੇ ਪਰਿਵਾਰਾਂ ਸਮੇਤ ਮੋਰਚਾ ਲਾਇਆ ਜਾਵੇਗਾ। ਇਸ ਮੌਕੇ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੀਆਂ ਮੰਗਾਂ ਸਰਕਾਰ ਤੱਕ ਪਹੁੰਚਾਉਣ ਦਾ ਭਰੋਸਾ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਸਰਹਿੰਦ ਦੇ ਵਾਰਡ ਨੰ. 18 ਦੇ ਵਸਨੀਕ ਦੂਸ਼ਿਤ ਪਾਣੀ ਪੀਣ ਲਈ ਮਜਬੂਰ ਅਗਲੀ ਖ਼ਬਰ ਭਗਤ ਰਵਿਦਾਸ ਜੀ ਦੀ ਕਲਸ਼ ਯਾਤਰਾ ਦਾ ਚੁੰਨੀ ਵਿਖੇ ਭਾਜਪਾ ਆਗੂਆਂ ਵਲੋਂ ਸਵਾਗਤ
Ad Position 24
No active advertisement