ਸਰਹਿੰਦ ਦੇ ਵਾਰਡ ਨੰ. 18 ਦੇ ਵਸਨੀਕ ਦੂਸ਼ਿਤ ਪਾਣੀ ਪੀਣ ਲਈ ਮਜਬੂਰ
ਫ਼ਤਹਿਗੜ੍ਹ ਸਾਹਿਬ, 3 ਅਗਸਤ (ਬਲਜਿੰਦਰ ਸਿੰਘ)-ਨਗਰ ਕੌਂਸਲ ਸਰਹਿੰਦ ਫ਼ਤਹਿਗੜ੍ਹ ਸਾਹਿਬ ਦੇ ਬਿਲਕੁਲ ਨਜ਼ਦੀਕ ਸਥਿਤ ਵਾਰਡ ਨੰ. 18 ਦੇ ਵਸਨੀਕ ਪਿਛਲੇ ਕਰੀਬ 20 ਦਿਨਾਂ ਤੋਂ ਪਾਣੀ ਦੀ ਗੰਭੀਰ ਸਮੱਸਿਆ ਨਾਲ ਜੂਝ ਰਹੇ ਹਨ।
ਫ਼ਤਹਿਗੜ੍ਹ ਸਾਹਿਬ, 3 ਅਗਸਤ (ਬਲਜਿੰਦਰ ਸਿੰਘ)-ਨਗਰ ਕੌਂਸਲ ਸਰਹਿੰਦ ਫ਼ਤਹਿਗੜ੍ਹ ਸਾਹਿਬ ਦੇ ਬਿਲਕੁਲ ਨਜ਼ਦੀਕ ਸਥਿਤ ਵਾਰਡ ਨੰ. 18 ਦੇ ਵਸਨੀਕ ਪਿਛਲੇ ਕਰੀਬ 20 ਦਿਨਾਂ ਤੋਂ ਪਾਣੀ ਦੀ ਗੰਭੀਰ ਸਮੱਸਿਆ ਨਾਲ ਜੂਝ ਰਹੇ ਹਨ। ਇਸ ਮੌਕੇ ਗੁਰਪ੍ਰੀਤ ਕੌਰ, ਰਾਜਿੰਦਰ ਕੌਰ ਤੇ ਹੋਰ ਮੁਹੱਲਾ ਵਾਸੀਆਂ ਨੇ ਦੱਸਿਆ ਕਿ ਪਿਛਲੇ 20 ਦਿਨਾਂ ਤੋਂ ਉਨ੍ਹਾਂ ਦੇ ਘਰਾਂ ਵਿਚ ਪੀਣ ਵਾਲਾ ਪਾਣੀ ਦੂਸ਼ਿਤ ਹੋ ਕੇ ਪਹੁੰਚ ਰਿਹਾ ਹੈ। ਜਿਸ ਕਾਰਨ ਲੋਕ ਪੇਟ ਦੇ ਰੋਗਾਂ ਤੋਂ ਪੀੜਤ ਹੋ ਰਹੇ ਹਨ। ਮੁਹੱਲਾ ਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਵਲੋਂ ਉਕਤ ਸਮੱਸਿਆ ਸੰਬੰਧੀ ਆਪਣੇ ਵਾਰਡ ਦੇ ਕੌਂਸਲਰ ਸਮੇਤ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਕਈ ਵਾਰ ਸ਼ਿਕਾਇਤਾਂ ਕੀਤੀਆਂ ਜਾ ਚੁੱਕੀਆਂ ਹਨ ਪਰ ਅਜੇ ਤੱਕ ਕੋਈ ਢੁਕਵਾਂ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪੀਣ ਵਾਲੇ ਪਾਣੀ ਦੀ ਸਪਲਾਈ ਦੀ ਤੁਰੰਤ ਜਾਂਚ ਕਰਵਾਈ ਜਾਵੇ ਤੇ ਲੋਕਾਂ ਨੂੰ ਸਾਫ਼ ਸੁਥਰਾ ਪੀਣ ਯੋਗ ਪਾਣੀ ਮੁਹੱਈਆ ਕਰਵਾਇਆ ਜਾਵੇ। ਇਸ ਮੌਕੇ ਵੱਡੀ ਗਿਣਤੀ ਵਿਚ ਮੁਹੱਲਾ ਨਿਵਾਸੀ ਹਾਜ਼ਰ ਸਨ। ਇਸ ਸੰਬੰਧੀ ਵਾਰਡ ਦੇ ਕੌਂਸਲਰ ਸਨੀ ਚੋਪੜਾ ਨੇ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆ ਗਿਆ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਸੰਬੰਧਿਤ ਅਧਿਕਾਰੀਆਂ ਨਾਲ ਗੱਲ ਕਰਕੇ ਪਹਿਲ ਦੇ ਆਧਾਰ ’ਤੇ ਜਲਦ ਸਮੱਸਿਆ ਦਾ ਹੱਲ ਕਰਵਾਇਆ ਜਾਵੇਗਾ।