05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਰਾਏਪੁਰ ਗੁੱਜਰਾਂ ’ਚ ਸਰਕਾਰੀ ਜ਼ਮੀਨ ਦੀ ਨਿਸ਼ਾਨਦੇਹੀ ਦੌਰਾਨ ਹੰਗਾਮਾ, ਪਿੰਡ ਵਾਸੀਆਂ ਦੇ ਵਿਰੋਧ ਕਾਰਨ ਵਿਭਾਗ ਦੀ ਟੀਮ ਵਾਪਸ ਮੁੜੀ

ਬਸੀ ਪਠਾਣਾਂ, 3 ਅਗਸਤ (ਰਾਜਿੰਦਰ ਸ਼ਰਮਾ)-ਪਿਛਲੇ ਦਿਨੀਂ ਬਸੀ ਪਠਾਣਾਂ ਦੇ ਪਿੰਡ ਰਾਏਪੁਰ ਗੁੱਜਰਾਂ ’ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ’ਤੇ ਸਰਕਾਰੀ ਜ਼ਮੀਨ ਦੀ ਨਿਸ਼ਾਨਦੇਹੀ ਕਰਕੇ ਕਥਿਤ ਨਾਜਾਇਜ਼ ਕਬਜ਼ੇ ਹਟਾਉਣ ਲਈ ਪਹੁੰਚੀ ਮਾਲ ਵਿਭਾਗ ਦੀ ਟੀਮ ਨੂੰ ਪਿੰਡ ਵਾਸੀਆਂ ਦੇ ਤਿੱਖੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਪਿੰਡ ਵਾਸੀਆਂ ਵਲੋਂ ਵਿਰੋਧ ਵਧਣ ਤੇ ਸਥਿਤੀ ਤਣਾਅ ਪੂਰਨ ਹੋਣ ਕਰਕੇ ਟੀਮ ਬਿਨਾਂ ਕਾਰਵਾਈ ਕੀਤੇ ਵਾਪਸ ਮੁੜ ਗਈ।

Ad Position 21
No active advertisement
ਰਾਏਪੁਰ ਗੁੱਜਰਾਂ ’ਚ ਸਰਕਾਰੀ ਜ਼ਮੀਨ ਦੀ ਨਿਸ਼ਾਨਦੇਹੀ ਦੌਰਾਨ ਟੀਮ ਦਾ ਵਿਰੋਧ ਕਰਦੇ ਹੋਏ ਪਿੰਡ ਵਾਸੀ। ਅਜੀਤ ਤਸਵੀਰ 04-08-2026
ਬਸੀ ਪਠਾਣਾਂ, 3 ਅਗਸਤ (ਰਾਜਿੰਦਰ ਸ਼ਰਮਾ)-ਪਿਛਲੇ ਦਿਨੀਂ ਬਸੀ ਪਠਾਣਾਂ ਦੇ ਪਿੰਡ ਰਾਏਪੁਰ ਗੁੱਜਰਾਂ ’ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ’ਤੇ ਸਰਕਾਰੀ ਜ਼ਮੀਨ ਦੀ ਨਿਸ਼ਾਨਦੇਹੀ ਕਰਕੇ ਕਥਿਤ ਨਾਜਾਇਜ਼ ਕਬਜ਼ੇ ਹਟਾਉਣ ਲਈ ਪਹੁੰਚੀ ਮਾਲ ਵਿਭਾਗ ਦੀ ਟੀਮ ਨੂੰ ਪਿੰਡ ਵਾਸੀਆਂ ਦੇ ਤਿੱਖੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਪਿੰਡ ਵਾਸੀਆਂ ਵਲੋਂ ਵਿਰੋਧ ਵਧਣ ਤੇ ਸਥਿਤੀ ਤਣਾਅ ਪੂਰਨ ਹੋਣ ਕਰਕੇ ਟੀਮ ਬਿਨਾਂ ਕਾਰਵਾਈ ਕੀਤੇ ਵਾਪਸ ਮੁੜ ਗਈ। ਜਾਣਕਾਰੀ ਦਿੰਦੇ ਹੋਏ ਬਸੀ ਪਠਾਣਾਂ ਦੇ ਫ਼ੀਲਡ ਕਾਨੂੰਗੋ ਅਮਨਦੀਪ ਸਿੰਘ ਨੇ ਦੱਸਿਆ ਕਿ ਹਾਈ ਕੋਰਟ ਵਲੋਂ ਦਿੱਤੇ ਨਿਰਦੇਸ਼ਾਂ ਦੀ ਪਾਲਨਾ ਕਰਦੇ ਹੋਏ ਮਾਲ ਵਿਭਾਗ ਦੀ ਟੀਮ ਪਿੰਡ ਰਾਏਪੁਰ ਗੁੱਜਰਾਂ ਵਿਖੇ ਵਿਭਾਗ ਦੇ ਅਧਿਕਾਰੀ ਨਾਲ ਸਰਕਾਰੀ ਜ਼ਮੀਨ ਦੀ ਪੈਮਾਇਸ਼ ਤੇ ਨਿਸ਼ਾਨਦੇਹੀ ਕਰਨ ਲਈ ਮੌਕੇ ’ਤੇ ਪਹੁੰਚੇ ਸਨ। ਇਸ ਦੌਰਾਨ ਪਿੰਡ ਦੇ ਕੁਝ ਲੋਕ ਇਕੱਠੇ ਹੋ ਗਏ ਅਤੇ ਕਾਰਵਾਈ ’ਤੇ ਇਤਰਾਜ਼ ਜਤਾਉਂਦੇ ਹੋਏ ਟੀਮ ਦਾ ਵਿਰੋਧ ਕਰਕੇ ਪ੍ਰਦਰਸ਼ਨ ਕਰਨ ਲੱਗ ਗਏ, ਪਿੰਡ ’ਚ ਸਥਿਤੀ ਤਣਾਅ ਪੂਰਨ ਦੇਖਦੇ ਹੋਏ ਵਿਭਾਗ ਦੀ ਟੀਮ ਨੇ ਕਿਸੇ ਵੀ ਤਰ੍ਹਾਂ ਦੇ ਟਕਰਾਅ ਤੋਂ ਬਚਣ ਲਈ ਕਾਰਵਾਈ ਮੁਲਤਵੀ ਕਰ ਦਿੱਤੀ ਅਤੇ ਵਾਪਸ ਪਰਤ ਗਈ। ਕਾਨੂੰਗੋ ਅਮਨਦੀਪ ਸਿੰਘ ਨੇ ਦੱਸਿਆ ਕਿ ਇਸ ਪੂਰੇ ਮਾਮਲੇ ਦੀ ਰਿਪੋਰਟ ਤਿਆਰ ਕਰਕੇ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਨੂੰ ਭੇਜੀ ਜਾਵੇਗੀ ਤੇ ਅਗਲੇ ਸਰਕਾਰੀ ਹੁਕਮਾਂ ਅਨੁਸਾਰ ਹੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪਿੰਡ ਵਾਸੀਆਂ ’ਚ ਸ਼ਾਮਿਲ ਸਾਬਕਾ ਸਰਪੰਚ ਹਰਮਨਦੀਪ ਕੌਰ ਦੇ ਪਤੀ ਦਵਿੰਦਰ ਸਿੰਘ ਨੇ ਦੱਸਿਆ ਕਿ 4 ਨਵੰਬਰ 2020 ਨੂੰ ਉਨ੍ਹਾਂ ਦੀ ਪੰਚਾਇਤ ਨੇ ਪਿੰਡ ਦੀ ਸਰਕਾਰੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਛਡਾਉਣ ਤੇ ਨਿਸ਼ਾਨਦੇਹੀ ਕਰਾਉਣ ਲਈ ਮਤਾ ਪਾਸ ਕੀਤਾ ਸੀ। ਇਸ ਤੋਂ ਬਾਅਦ 9 ਅਪ੍ਰੈਲ 2025 ਨੂੰ ਡੀ. ਡੀ. ਪੀ. ਓ. ਫ਼ਤਹਿਗੜ੍ਹ ਸਾਹਿਬ ਨੂੰ ਵੀ ਲਿਖਤੀ ਦਰਖਾਸਤ ਦਿੱਤੀ ਗਈ, ਪਰ ਪ੍ਰਸ਼ਾਸਨ ਵਲੋਂ ਲੰਮੇ ਸਮੇਂ ਤੱਕ ਕੋਈ ਠੋਸ ਕਾਰਵਾਈ ਨਹੀਂ ਕੀਤੀ ਤੇ ਪ੍ਰਸ਼ਾਸਨਿਕ ਢਿੱਲ ਕਾਰਨ ਉਨ੍ਹਾਂ ਨੂੰ ਪੰਜਾਬ ਤੇ ਹਰਿਆਣਾ ਕੋਰਟ ਹਾਈ ਕੋਰਟ ਦਾ ਰੁੱਖ ਕਰਨਾ ਪਿਆ, ਜਿਸ ਤੋਂ ਬਾਅਦ ਹਾਈਕੋਰਟ ਦੇ ਸਖ਼ਤ ਆਦੇਸ਼ਾਂ ਤੋਂ ਬਾਅਦ ਹੀ ਅੱਜ ਮਾਲ ਵਿਭਾਗ ਦੀ ਟੀਮ ਜਦੋਂ ਪਿੰਡ ’ਚ ਨਿਸ਼ਾਨਦੇਹੀ ਕਰਨ ਪਹੁੰਚੀ ਤਾਂ ਕੁਝ ਲੋਕਾਂ ਦੇ ਵਿਰੋਧ ਕਾਰਨ ਇਹ ਕੰਮ ਅਧੂਰਾ ਰਹਿ ਗਿਆ। ਮੌਜੂਦਾ ਸਰਪੰਚ ਬਲਵੀਰ ਕੌਰ ਤੇ ਸਾਬਕਾ ਸਰਪੰਚ ਜਰਨੈਲ ਸਿੰਘ ਨੇ ਕਿਹਾ ਕਿ ਪਿੰਡ ਵਾਸੀ ਅਤੇ ਪੰਚਾਇਤ ਸਿਰਫ ਸਕੂਲ ਵਾਲੀ ਜਗ੍ਹਾ ਦੀ ਹੀ ਨਿਸ਼ਾਨਦੇਹੀ ਕਰਾਉਣਾ ਚਾਹੁੰਦੇ ਹਨ, ਉਨ੍ਹਾਂ ਦੋਸ਼ ਲਾਇਆ ਕਿ ਮਾਲ ਵਿਭਾਗ ਦੀ ਟੀਮ ਸਕੂਲ ਦੀ ਜਗ੍ਹਾ ਤੱਕ ਸੀਮਤ ਰਹਿਣ ਦੀ ਬਜਾਏ ਪੂਰੇ ਪਿੰਡ ਦੀ ਜ਼ਮੀਨ ਦੀ ਹੀ ਨਿਸ਼ਾਨਦੇਹੀ ਕਰਨ ’ਤੇ ਅੜੀ ਹੋਈ ਸੀ, ਜਿਸ ਕਾਰਨ ਪਿੰਡ ਵਾਸੀਆਂ ’ਚ ਰੋਸ ਫੈਲ ਗਿਆ ਤੇ ਉਨ੍ਹਾਂ ਨੂੰ ਟੀਮ ਦਾ ਵਿਰੋਧ ਕਰਨ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਕਿਹਾ ਕਿ ਮਾਮਲੇ ਦੀ ਨਿਰਪੱਖ ਜਾਂਚ ਤੇ ਸਾਰੇ ਪੱਖਾਂ ਨੂੰ ਸੁਣਨ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਸੰਗਤਪੁਰ ਸੋਢੀਆਂ ਵਿਖੇ ਸਕੂਲੀ ਖੇਡਾਂ ਦਾ ਆਗਾਜ਼ ਅਗਲੀ ਖ਼ਬਰ ਜੇਕਰ ਪ੍ਰਧਾਨ ਮੰਤਰੀ ਮੋਦੀ ਆਪਣੀ ਡਿਗਰੀ ਦਿਖਾਉਣਗੇ , ਤਾਂ ਮੈਂ ਆਪਣਾ ਸਕਾਲਰਸ਼ਿਪ ਪੱਤਰ ਦਿਖਾਵਾਂਗਾ - ਦਿਪਕੇ
Ad Position 24
No active advertisement