ਬਾਲ ਪੁਰਸਕਾਰ ਲਈ 15 ਅਗਸਤ ਤੱਕ ਕੀਤਾ ਜਾ ਸਕਦਾ ਹੈ ਅਪਲਾਈ-ਮਹਿਮੀ
ਫ਼ਤਹਿਗੜ੍ਹ ਸਾਹਿਬ, 4 ਅਗਸਤ (ਮਨਪ੍ਰੀਤ ਸਿੰਘ)-ਇਸਤਰੀ ਤੇ ਬਾਲ ਵਿਕਾਸ ਮੰਤਰਾਲੇ ਵਲੋਂ ਦੇਸ਼ ਦੇ ਪ੍ਰਤਿਭਾਸ਼ਾਲੀ ਬੱਚਿਆਂ ਨੂੰ ਉਨ੍ਹਾਂ ਦੀ ਵਿਸ਼ੇਸ਼ ਪ੍ਰਾਪਤੀਆਂ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਣਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਭਜਨ ਸਿੰਘ ਮਹਿਮੀ ਨੇ ਦੱਸਿਆ ਕਿ ਇਹ ਰਾਸ਼ਟਰੀ ਸਨਮਾਨ ਉਨ੍ਹਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੇ ਬਹਾਦਰੀ, ਖੇਡਾਂ, ਸਮਾਜ ਸੇਵਾ, ਵਾਤਾਵਰਨ, ਖੇਡਾਂ, ਕਲਾ ਤੇ ਸਭਿਆਚਾਰ ਅਤੇ ਵਿਗਿਆਨ ਤੇ ਤਕਨਾਲੋਜੀ ਦੇ ਖੇਤਰ ਵਿਚ ਵਿਸ਼ੇਸ਼ ਯੋਗਦਾਨ ਪਾਇਆ ਹੋਵੇ।
ਫ਼ਤਹਿਗੜ੍ਹ ਸਾਹਿਬ, 4 ਅਗਸਤ (ਮਨਪ੍ਰੀਤ ਸਿੰਘ)-ਇਸਤਰੀ ਤੇ ਬਾਲ ਵਿਕਾਸ ਮੰਤਰਾਲੇ ਵਲੋਂ ਦੇਸ਼ ਦੇ ਪ੍ਰਤਿਭਾਸ਼ਾਲੀ ਬੱਚਿਆਂ ਨੂੰ ਉਨ੍ਹਾਂ ਦੀ ਵਿਸ਼ੇਸ਼ ਪ੍ਰਾਪਤੀਆਂ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਣਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਭਜਨ ਸਿੰਘ ਮਹਿਮੀ ਨੇ ਦੱਸਿਆ ਕਿ ਇਹ ਰਾਸ਼ਟਰੀ ਸਨਮਾਨ ਉਨ੍ਹਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੇ ਬਹਾਦਰੀ, ਖੇਡਾਂ, ਸਮਾਜ ਸੇਵਾ, ਵਾਤਾਵਰਨ, ਖੇਡਾਂ, ਕਲਾ ਤੇ ਸਭਿਆਚਾਰ ਅਤੇ ਵਿਗਿਆਨ ਤੇ ਤਕਨਾਲੋਜੀ ਦੇ ਖੇਤਰ ਵਿਚ ਵਿਸ਼ੇਸ਼ ਯੋਗਦਾਨ ਪਾਇਆ ਹੋਵੇ। ਉਨ੍ਹਾਂ ਦੱਸਿਆ ਕਿ ਇਸ ਪੁਰਸਕਾਰ ਲਈ 6 ਤੋਂ 18 ਸਾਲ ਉਮਰ ਦੇ ਯੋਗ ਬੱਚੇ ਅਰਜ਼ੀ ਦੇ ਸਕਦੇ ਹਨ। ਇਹ ਪੁਰਸਕਾਰ ਦੇਸ਼ ਦੇ ਹਰ ਯੋਗ ਬੱਚੇ ਲਈ ਖੁੱਲ੍ਹਾ ਹੈ, ਜੋ ਨਿਰਧਾਰਿਤ ਉਮਰ-ਸੀਮਾਂ ਅੰਦਰ ਆਉਂਦਾ ਹੈ। ਉਨ੍ਹਾਂ ਦੱਸਿਆਂ ਕਿ ਯੋਗ ਬੱਚਿਆਂ ਦੀ ਨਾਮਜ਼ਦਗੀ ਲਈ ਆਨਲਾਈਨ ਪੋਰਟਲ ’ਤੇ ਸਰਕਾਰ ਵਲੋਂ ਅਪਲਾਈ ਕਰਨ ਦੀ ਮਿਤੀ ਵਧਾ ਦਿੱਤੀ ਗਈ ਹੈ, ਇਸ ਲਈ 15 ਅਗਸਤ ਤੱਕ ਅਪਲਾਈ ਕੀਤਾ ਜਾ ਸਕਦਾ ਹੈ ।