05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵੱਧ ਤੋਂ ਵੱਧ ਸੰਗਤਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾਣਗੇ-ਵਿਧਾਇਕ ਗੈਰੀ ਬੜਿੰਗ

ਅਮਲੋਹ, 4 ਅਗਸਤ (ਕੇਵਲ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਅਮਲੋਹ ਦੇ ਵਾਰਡ ਨੰਬਰ 13 ਤੋਂ 99ਵੀਂ ਬੱਸ ਸੰਗਤਾਂ ਨੂੰ ਲੈ ਕੇ ਸ੍ਰੀ ਅੰਮ੍ਰਿਤਸਰ ਸਾਹਿਬ ਤੇ ਹੋਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤੀ ਗਈ। ਇਸ ਮੌਕੇ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

Ad Position 21
No active advertisement
ਅਜੀਤ ਡੈਸਕ 05-08-2026

ਅਮਲੋਹ, 4 ਅਗਸਤ (ਕੇਵਲ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਅਮਲੋਹ ਦੇ ਵਾਰਡ ਨੰਬਰ 13 ਤੋਂ 99ਵੀਂ ਬੱਸ ਸੰਗਤਾਂ ਨੂੰ ਲੈ ਕੇ ਸ੍ਰੀ ਅੰਮ੍ਰਿਤਸਰ ਸਾਹਿਬ ਤੇ ਹੋਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤੀ ਗਈ। ਇਸ ਮੌਕੇ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਦਾ ਮਕਸਦ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਹਲਕਾ ਅਮਲੋਹ ਦੇ ਪਿੰਡਾਂ ਤੇ ਸ਼ਹਿਰਾਂ ਤੋਂ ਰੋਜ਼ਾਨਾਂ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਲਈ ਭੇਜਿਆ ਜਾ ਰਿਹਾ ਹੈ, ਜਿਸ ਨਾਲ ਸੰਗਤਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸੰਗਤਾਂ ਦੇ ਰਹਿਣ, ਖਾਣ-ਪੀਣ ਤੇ ਆਵਾਜਾਈ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਇਹ ਵੀ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਹੋਰ ਸੰਗਤਾਂ ਨੂੰ ਵੀ ਇਸ ਯੋਜਨਾ ਤਹਿਤ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਭੇਜਿਆ ਜਾਵੇਗਾ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਆਗੂ ਤੇ ਵਾਰਡ ਨੰਬਰ 13 ਦੇ ਨੁਮਾਇੰਦੇ ਸਵਰਨਜੀਤ ਸਿੰਘ ਸਨੀ ਨੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦਾ ਧੰਨਵਾਦ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ, ਬਲਾਕ ਸੰਮਤੀ ਅਮਲੋਹ ਦੇ ਚੇਅਰਮੈਨ ਰਣਜੀਤ ਸਿੰਘ ਪਨਾਗ, ਸੀਨੀਅਰ ਆਗੂ ਦਰਸ਼ਨ ਸਿੰਘ ਚੀਮਾ, ਸਵਰਨਜੀਤ ਸਿੰਘ ਸਨੀ, ਤਰਨਦੀਪ ਸਿੰਘ ਬਦੇਸ਼ਾ ਤੇ ਵੱਡੀ ਗਿਣਤੀ ਵਾਰਡ ਵਾਸੀ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਵਿਸ਼ਵ ’ਵਰਸਿਟੀ ਵਲੋਂ ਬੀ. ਐੱਡ. ਵਿਦਿਆਰਥੀਆਂ ਲਈ 5 ਰੋਜ਼ਾ ਐਕਸ਼ਨ ਰਿਸਰਚ ਵਰਕਸ਼ਾਪ ਦਾ ਆਗਾਜ਼ ਅਗਲੀ ਖ਼ਬਰ 7 ਨੂੰ ਚੰਡੀਗੜ੍ਹ ਵਿਖੇ ਹੋਣ ਵਾਲੀ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਦੀ ਰੈਲੀ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦਾ ਸੱਦਾ
Ad Position 24
No active advertisement