ਬਰਸਾਤ ਕਾਰਨ ਟੋਭੇ ਦਾ ਪਾਣੀ ਘਰਾਂ ’ਚ ਵੜਿਆ, ਪਿੰਡ ਵਾਸੀਆਂ ਨੇ ਬੀ. ਡੀ. ਪੀ. ਓ. ਤੋਂ ਹੱਲ ਦੀ ਕੀਤੀ ਮੰਗ
ਖਮਾਣੋਂ, 4 ਅਗਸਤ (ਜੋਗਿੰਦਰ ਪਾਲ)-ਅੱਜ ਹੋਈ ਭਾਰੀ ਬਰਸਾਤ ਕਾਰਨ ਨਜ਼ਦੀਕੀ ਪਿੰਡ ਰਾਣਵਾਂ ਵਿਖੇ ਟੋਭੇ ਦਾ ਪਾਣੀ ਓਵਰਫ਼ਲੋਅ ਹੋ ਕੇ ਕਈ ਘਰਾਂ ਵਿਚ ਦਾਖ਼ਲ ਹੋ ਗਿਆ, ਜਿਸ ਨਾਲ ਪਿੰਡ ਵਾਸੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਪਿੰਡ ਵਾਸੀਆਂ ਸਤਨਾਮ ਸਿੰਘ, ਹਰਬੰਸ ਸਿੰਘ, ਦਰਸ਼ਨ ਸਿੰਘ, ਹਰਦੀਪ ਸਿੰਘ, ਸੰਦੀਪ ਸਿੰਘ ਬਾਠ ਨੇ ਦੱਸਿਆ ਕਿ ਟੋਭੇ ਦੇ ਪਾਣੀ ਦੀ ਨਿਕਾਸੀ ਦਾ ਕੋਈ ਢੁਕਵਾਂ ਪ੍ਰਬੰਧ ਨਾ ਹੋਣ ਕਾਰਨ ਹਰ ਬਰਸਾਤ ਮੌਕੇ ਇਹ ਸਮੱਸਿਆ ਪੈਦਾ ਹੋ ਜਾਂਦੀ ਹੈ ਅਤੇ ਗੰਦਾ ਪਾਣੀ ਘਰਾਂ ਵਿਚ ਵੜ ਜਾਂਦਾ ਹੈ।
ਖਮਾਣੋਂ, 4 ਅਗਸਤ (ਜੋਗਿੰਦਰ ਪਾਲ)-ਅੱਜ ਹੋਈ ਭਾਰੀ ਬਰਸਾਤ ਕਾਰਨ ਨਜ਼ਦੀਕੀ ਪਿੰਡ ਰਾਣਵਾਂ ਵਿਖੇ ਟੋਭੇ ਦਾ ਪਾਣੀ ਓਵਰਫ਼ਲੋਅ ਹੋ ਕੇ ਕਈ ਘਰਾਂ ਵਿਚ ਦਾਖ਼ਲ ਹੋ ਗਿਆ, ਜਿਸ ਨਾਲ ਪਿੰਡ ਵਾਸੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਪਿੰਡ ਵਾਸੀਆਂ ਸਤਨਾਮ ਸਿੰਘ, ਹਰਬੰਸ ਸਿੰਘ, ਦਰਸ਼ਨ ਸਿੰਘ, ਹਰਦੀਪ ਸਿੰਘ, ਸੰਦੀਪ ਸਿੰਘ ਬਾਠ ਨੇ ਦੱਸਿਆ ਕਿ ਟੋਭੇ ਦੇ ਪਾਣੀ ਦੀ ਨਿਕਾਸੀ ਦਾ ਕੋਈ ਢੁਕਵਾਂ ਪ੍ਰਬੰਧ ਨਾ ਹੋਣ ਕਾਰਨ ਹਰ ਬਰਸਾਤ ਮੌਕੇ ਇਹ ਸਮੱਸਿਆ ਪੈਦਾ ਹੋ ਜਾਂਦੀ ਹੈ ਅਤੇ ਗੰਦਾ ਪਾਣੀ ਘਰਾਂ ਵਿਚ ਵੜ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਕਾਰਨ ਨਾ ਸਿਰਫ਼ ਰੋਜ਼ਾਨਾ ਦੀ ਜ਼ਿੰਦਗੀ ਪ੍ਰਭਾਵਿਤ ਹੋ ਰਹੀ ਹੈ ਸਗੋਂ ਗੰਦੇ ਪਾਣੀ ਕਾਰਨ ਬਿਮਾਰੀਆਂ ਫੈਲਣ ਦਾ ਵੀ ਖ਼ਤਰਾ ਬਣਿਆ ਹੋਇਆ ਹੈ। ਪਿੰਡ ਵਾਸੀਆਂ ਨੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਤੋਂ ਮੰਗ ਕੀਤੀ ਕਿ ਟੋਭੇ ਦੀ ਸਫ਼ਾਈ ਕਰਵਾ ਕੇ ਪਾਣੀ ਦੀ ਨਿਕਾਸੀ ਦਾ ਪੱਕਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਇਸ ਸਮੱਸਿਆ ਤੋਂ ਸਥਾਈ ਰਾਹਤ ਮਿਲ ਸਕੇ। ਉਨ੍ਹਾਂ ਕਿਹਾ ਕਿ ਜੇਕਰ ਜਲਦੀ ਹੱਲ ਨਾ ਕੀਤਾ ਗਿਆ ਤਾਂ ਉਹ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।