05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਸਮਾਜਿਕ ਬੁਰਾਈਆਂ ਦਾ ਤਿਆਗ ਕਰਕੇ ਹਰ ਨੌਜਵਾਨ ਖੇਡਾਂ ਨਾਲ ਜੁੜੇ-ਰਾਜੂ ਖੰਨਾ ਮਿਸ਼ਨ ਫ਼ਤਹਿ ਤਹਿਤ ਨਰੈਣਗੜ੍ਹ ਵਿਚ ਖੇਡ ਕਿੱਟਾਂ ਵੰਡੀਆਂ, ਨਸ਼ਿਆਂ ਖ਼ਿਲਾਫ਼ ਮੁਹਿੰਮ ਜਾਰੀ ਰੱਖਣ ਦਾ ਕੀਤਾ ਐਲਾਨ

ਅਮਲੋਹ, 4 ਅਗਸਤ (ਅੰਮ੍ਰਿਤ ਸਿੰਘ ਸ਼ੇਰਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਆਪਣੀ ‘ਮਿਸ਼ਨ ਫ਼ਤਹਿ’ ਮੁਹਿੰਮ ਤਹਿਤ ਪਿੰਡ ਨਰੈਣਗੜ੍ਹ ਦੇ ਨੌਜਵਾਨਾਂ ਨੂੰ ਕ੍ਰਿਕਟ, ਵਾਲੀਬਾਲ ਤੇ ਹੋਰ ਖੇਡਾਂ ਦਾ ਸਾਮਾਨ ਵੰਡਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮਕਸਦ ਹਲਕੇ ਦੇ ਨੌਜਵਾਨਾਂ ਵਿਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨਾ ਤੇ ਸਮਾਜਿਕ ਬੁਰਾਈਆਂ ਤੇ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਖ਼ਤਮ ਕਰਨਾ ਹੈ।

Ad Position 21
No active advertisement
ਅਜੀਤ ਡੈਸਕ 05-08-2026
ਅਮਲੋਹ, 4 ਅਗਸਤ (ਅੰਮ੍ਰਿਤ ਸਿੰਘ ਸ਼ੇਰਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਆਪਣੀ ‘ਮਿਸ਼ਨ ਫ਼ਤਹਿ’ ਮੁਹਿੰਮ ਤਹਿਤ ਪਿੰਡ ਨਰੈਣਗੜ੍ਹ ਦੇ ਨੌਜਵਾਨਾਂ ਨੂੰ ਕ੍ਰਿਕਟ, ਵਾਲੀਬਾਲ ਤੇ ਹੋਰ ਖੇਡਾਂ ਦਾ ਸਾਮਾਨ ਵੰਡਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮਕਸਦ ਹਲਕੇ ਦੇ ਨੌਜਵਾਨਾਂ ਵਿਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨਾ ਤੇ ਸਮਾਜਿਕ ਬੁਰਾਈਆਂ ਤੇ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਖ਼ਤਮ ਕਰਨਾ ਹੈ। ਰਾਜੂ ਖੰਨਾ ਨੇ ਕਿਹਾ ਕਿ ਪਿੰਡ ਨਰੈਣਗੜ੍ਹ ਪੰਜਾਬ ਦੇ ਨੌਜਵਾਨਾਂ ਲਈ ਇਕ ਮਿਸਾਲ ਹੈ, ਜਿਥੇ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਹਾਕੀ, ਵਾਲੀਬਾਲ ਤੇ ਹੋਰ ਖੇਡਾਂ ਵਿਚ ਸਰਗਰਮੀ ਨਾਲ ਹਿੱਸਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਸਰੀਰਕ ਤੇ ਮਾਨਸਿਕ ਤੌਰ ’ਤੇ ਮਜ਼ਬੂਤ ਬਣਾਉਣ ਦੇ ਨਾਲ-ਨਾਲ ਪਿੰਡ ਨੂੰ ਕੌਮੀ ਪੱਧਰ ’ਤੇ ਪਛਾਣ ਵੀ ਦਿਵਾਉਂਦੀਆਂ ਹਨ। ਉਨ੍ਹਾਂ ਪਿਛਲੀ ਸ਼੍ਰੋਮਣੀ ਅਕਾਲੀ ਦਲ ਸਰਕਾਰ ਦੀਆਂ ਨੀਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਸ ਸਮੇਂ ਪਿੰਡਾਂ ਵਿਚ ਖੇਡ ਕਿੱਟਾਂ ਵੰਡੀਆਂ ਗਈਆਂ, ਜਿੰਮ ਸਥਾਪਤ ਕੀਤੇ ਗਏ ਤੇ ਕਬੱਡੀ ਵਰਲਡ ਕੱਪ ਕਰਵਾ ਕੇ ਇਸ ਖੇਡ ਨੂੰ ਨਵੀਂ ਪਛਾਣ ਦਿੱਤੀ ਗਈ। ਉਨ੍ਹਾਂ ਕਿਹਾ ਕਿ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਸਰਕਾਰੀ ਨੌਕਰੀਆਂ ਵੀ ਦਿੱਤੀਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਮਿਸ਼ਨ ਫ਼ਤਹਿ ਤਹਿਤ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡਣ ਦਾ ਸਿਲਸਿਲਾ ਜਾਰੀ ਰਹੇਗਾ। ਇਸ ਮੌਕੇ ਸੀਨੀਅਰ ਯੂਥ ਆਗੂ ਨਵਜੋਤ ਸਿੰਘ ਤੇ ਸਾਬਕਾ ਸਰਪੰਚ ਗੁਰਪ੍ਰੀਤ ਸਿੰਘ ਧਾਰਨੀ ਦੀ ਅਗਵਾਈ ਹੇਠ ਨੌਜਵਾਨਾਂ ਨੇ ਰਾਜੂ ਖੰਨਾ ਦਾ ਵਿਸ਼ੇਸ਼ ਸਨਮਾਨ ਕੀਤਾ। ਇਸ ਦੌਰਾਨ ਸਰਕਲ ਪ੍ਰਧਾਨ ਯੂਥ ਵਿੰਗ ਅਮਨਦੀਪ ਸਿੰਘ ਭੱਦਲਥੂਹਾ, ਖੁਸ਼ਪ੍ਰੀਤ ਸਿੰਘ ਧਾਰਨੀ, ਸ਼ਮਸ਼ਾਦ ਅਲੀ, ਗੁਰਜੋਤ ਸਿੰਘ ਧਾਰਨੀ, ਮਨਜਿੰਦਰ ਸਿੰਘ ਮਾਨ, ਕਮਲ ਮਾਨ, ਅਰਸ਼ਪ੍ਰੀਤ ਸਿੰਘ ਨਰੈਣਗੜ੍ਹ, ਲਵਪ੍ਰੀਤ ਸਿੰਘ, ਗਗਨਦੀਪ ਸਿੰਘ, ਪਰਵਿੰਦਰ ਸਿੰਘ ਤੇ ਵੱਡੀ ਗਿਣਤੀ ਵਿਚ ਨੌਜਵਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੁਰੇਸ਼ ਭਾਰਦਵਾਜ ਨੇ ਰੋਟਰੀ ਕਲੱਬ ਸਰਹਿੰਦ ਦੇ ਨਵੇਂ ਪ੍ਰਧਾਨ ਵਜੋਂ ਸੰਭਾਲੀ ਵਾਗਡੋਰ ਅਗਲੀ ਖ਼ਬਰ ਬਰਸਾਤ ਕਾਰਨ ਟੋਭੇ ਦਾ ਪਾਣੀ ਘਰਾਂ ’ਚ ਵੜਿਆ, ਪਿੰਡ ਵਾਸੀਆਂ ਨੇ ਬੀ. ਡੀ. ਪੀ. ਓ. ਤੋਂ ਹੱਲ ਦੀ ਕੀਤੀ ਮੰਗ
Ad Position 24
No active advertisement