ਐਸ. ਓ. ਆਈ. ਵਲੋਂ ਪੇਪਰ ਲੀਕ ਮਾਮਲੇ ’ਚ ਕੱਲ੍ਹ ਪੰਜਾਬੀ ਯੂਨੀਵਰਸਿਟੀ ਅੱਗੇ ਧਰਨਾ ਦਿੱਤਾ ਜਾਵੇਗਾ-ਭੁੱਟਾ
ਸਿੱਖਿਆ ਮੰਤਰੀ ਦੇ ਅਸਤੀਫੇ ਦੀ ਕੀਤੀ ਜਾਵੇਗੀ ਮੰਗ-ਬਲਜੀਤ ਸਿੰਘ ਭੁੱਟਾ
ਫ਼ਤਹਿਗੜ੍ਹ ਸਾਹਿਬ, 4 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੀ ਵਿਦਿਆਰਥੀ ਜਥੇਬੰਦੀ ਸਟੂਡੈਂਟਸ ਆਰਗੇਨਾਈਜ਼ੇਸ਼ਨ ਆਫ਼ ਇੰਡੀਆ ਵਲੋਂ ਫ਼ਤਹਿਗੜ੍ਹ ਸਾਹਿਬ ਵਿਖੇ ਐਸ. ਓ.
ਫ਼ਤਹਿਗੜ੍ਹ ਸਾਹਿਬ, 4 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੀ ਵਿਦਿਆਰਥੀ ਜਥੇਬੰਦੀ ਸਟੂਡੈਂਟਸ ਆਰਗੇਨਾਈਜ਼ੇਸ਼ਨ ਆਫ਼ ਇੰਡੀਆ ਵਲੋਂ ਫ਼ਤਹਿਗੜ੍ਹ ਸਾਹਿਬ ਵਿਖੇ ਐਸ. ਓ. ਆਈ. ਦੇ ਪ੍ਰਧਾਨ ਰਣਵੀਰ ਸਿੰਘ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਐਸ. ਓ. ਆਈ. ਦੇ ਪ੍ਰਧਾਨ ਰਣਵੀਰ ਸਿੰਘ ਤੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ 6 ਅਗਸਤ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮੁੱਖ ਗੇਟ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਨੌਜਵਾਨਾਂ ਦਾ ਭਵਿੱਖ ਬਚਾਓ ਵਿਸ਼ਾਲ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਧਰਨੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨਾਲ ਹੋਈ ਬੇਇਨਸਾਫ਼ੀ ਖ਼ਿਲਾਫ਼ ਆਵਾਜ਼ ਬੁਲੰਦ ਕਰਨਾ ਅਤੇ ਸਰਕਾਰ ਨੂੰ ਸਿੱਖਿਆ ਪ੍ਰਬੰਧ ਦੀਆਂ ਨਾਕਾਮੀਆਂ ਲਈ ਜਵਾਬਦੇਹ ਬਣਾਉਣਾ ਹੈ। ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਵਿਚ ਫਾਰਮੇਸੀ ਦਾ ਪੇਪਰ ਲੀਕ ਹੋਣਾ ਸੂਬੇ ਦੇ ਸਿੱਖਿਆ ਤੰਤਰ ਦੀ ਗੰਭੀਰ ਨਾਕਾਮੀ ਹੈ। ਇਸ ਘਟਨਾ ਕਾਰਨ ਹਜ਼ਾਰਾਂ ਮਿਹਨਤੀ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਹੋਇਆ ਹੈ, ਜਿਨ੍ਹਾਂ ਨੇ ਆਪਣੀ ਪ੍ਰੀਖਿਆ ਲਈ ਲੰਬੇ ਸਮੇਂ ਤੱਕ ਮਿਹਨਤ ਕੀਤੀ ਸੀ। ਆਗੂਆਂ ਨੇ ਮੰਗ ਕੀਤੀ ਕਿ ਪੂਰੇ ਮਾਮਲੇ ਦੀ ਨਿਰਪੱਖ ਤੇ ਉੱਚ ਪੱਧਰੀ ਜਾਂਚ ਕਰਵਾਈ ਜਾਵੇ, ਪੇਪਰ ਲੀਕ ਦੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਤੇ ਸਿੱਖਿਆ ਮੰਤਰੀ ਨੈਤਿਕ ਜ਼ਿੰਮੇਵਾਰੀ ਸਵੀਕਾਰ ਕਰਦੇ ਹੋਏ ਤੁਰੰਤ ਆਪਣੇ ਅਹੁਦੇ ਤੋਂ ਅਸਤੀਫਾ ਦੇਣ। ਇਸ ਮੌਕੇ ਅਵਤਾਰ ਸਿੰਘ ਪ੍ਰਧਾਨ ਯੂਥ ਵਿੰਗ ਹਲਕਾ ਫ਼ਤਹਿਗੜ੍ਹ ਸਾਹਿਬ, ਤਜਿੰਦਰ ਸਿੰਘ ਤੇਜੀ ਸੌਂਢਾ, ਮਨਜੀਤ ਸਿੰਘ ਮਾਨ ਖਾਨਪੁਰ, ਸਹਜਪ੍ਰੀਤ ਸਿੰਘ ਪ੍ਰਧਾਨ, ਦਮਨਜੋਤ ਸਿੰਘ ਚੀਮਾ ਮੀਤ ਪ੍ਰਧਾਨ, ਰੋਬਿਨ ਨਲੀਨਾ, ਹਰਮਨ ਸਿੰਘ ਪੰਜੋਲਾ, ਮਨਤੇਜ ਸਿੰਘ ਉੱਪਲ, ਹਰਸ਼ਦੀਪ ਸਿੰਘ, ਕਰਨਪ੍ਰੀਤ ਸਿੰਘ, ਹਰਜੋਤ ਸਿੰਘ, ਕਮਲ ਬਾਵਾ, ਜਸ਼ਨ ਮੱਲੀ, ਹਰਪ੍ਰੀਤ ਸਿੰਘ ਤਲਾਣੀਆਂ, ਅਤਿੰਦਰ ਪਾਲ ਸਿੰਘ ਖੱਟੜਾ, ਹਰਪ੍ਰੀਤ ਸਿੰਘ ਹੈਪੀ, ਵਿਸ਼ਵਜੀਤ ਸਿੰਘ, ਜਸ਼ਨ, ਗਗਨਪ੍ਰੀਤ ਸਿੰਘ, ਜੋਬਨਪ੍ਰੀਤ ਸਿੰਘ ਪੰਜੋਲਾ, ਹਰਸ਼ਦੀਪ ਸਿੰਘ ਭੰਗੂ, ਰਾਜਵੀਰ ਸਿੰਘ ਬਿੱਲਾ, ਦਵਿੰਦਰ ਸਿੰਘ ਕੋਟਲਾ ਬਜਵਾੜਾ, ਸੰਸਾਰਦੀਪ ਬਰਕਤਪੁਰ, ਨਿਰਮਲ ਸਿੰਘ, ਰਾਜਵੀਰ ਸਿੰਘ, ਗੁਰਦੀਪ ਸਿੰਘ ਰਿਕੀ, ਅਮਨਦੀਪ ਸਿੰਘ ਫਾਟਕ ਮਾਜਰੀ, ਰਣਜੀਤ ਸਿੰਘ ਬਧੌਛੀ ਖੁਰਦ ਵੀ ਹਾਜ਼ਰ ਸਨ।