05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਗੋਬਿੰਦਗੜ੍ਹ ਪਬਲਿਕ ਸਕੂਲ ਵਿਚ ਵਾਤਾਵਰਨ ਜਾਗਰੂਕਤਾ ਤੇ ਬੂਟੇ ਲਗਾਓ ਪ੍ਰੋਗਰਾਮ ਆਯੋਜਿਤ

ਮੰਡੀ ਗੋਬਿੰਦਗੜ੍ਹ, 4 ਅਗਸਤ (ਇਕਬਾਲਦੀਪ ਸੰਧੂ)-ਗੋਬਿੰਦਗੜ੍ਹ ਪਬਲਿਕ ਸਕੂਲ ਮੰਡੀ ਗੋਬਿੰਦਗੜ੍ਹ ਵਿਚ ਵਾਤਾਵਰਨ ਤੇ ਸਮਾਜਿਕ ਨਿਆਂ ਕਮਿਸ਼ਨ ਵਲੋਂ ਵਾਤਾਵਰਨ ਜਾਗਰੂਕਤਾ ਤੇ ਬੂਟੇ ਲਗਾਉਣ ਸੰਬੰਧੀ ਵਿਸ਼ੇਸ਼ ਪ੍ਰੋਗਰਾਮ ਕਰਵਾਇਆ। ਇਸ ਮੌਕੇ ਕੌਮੀ ਚੇਅਰਮੈਨ ਰਿਤਿਕ ਅਰੋੜਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ, ਜਦਕਿ ਗੁਰਪ੍ਰੀਤ ਸਿੰਘ ਵਿਰਦੀ ਨੇ ਵਿਸ਼ੇਸ਼ ਤੌਰ ’ਤੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ।

Ad Position 21
No active advertisement
ਅਜੀਤ ਡੈਸਕ 05-08-2026
ਮੰਡੀ ਗੋਬਿੰਦਗੜ੍ਹ, 4 ਅਗਸਤ (ਇਕਬਾਲਦੀਪ ਸੰਧੂ)-ਗੋਬਿੰਦਗੜ੍ਹ ਪਬਲਿਕ ਸਕੂਲ ਮੰਡੀ ਗੋਬਿੰਦਗੜ੍ਹ ਵਿਚ ਵਾਤਾਵਰਨ ਤੇ ਸਮਾਜਿਕ ਨਿਆਂ ਕਮਿਸ਼ਨ ਵਲੋਂ ਵਾਤਾਵਰਨ ਜਾਗਰੂਕਤਾ ਤੇ ਬੂਟੇ ਲਗਾਉਣ ਸੰਬੰਧੀ ਵਿਸ਼ੇਸ਼ ਪ੍ਰੋਗਰਾਮ ਕਰਵਾਇਆ। ਇਸ ਮੌਕੇ ਕੌਮੀ ਚੇਅਰਮੈਨ ਰਿਤਿਕ ਅਰੋੜਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ, ਜਦਕਿ ਗੁਰਪ੍ਰੀਤ ਸਿੰਘ ਵਿਰਦੀ ਨੇ ਵਿਸ਼ੇਸ਼ ਤੌਰ ’ਤੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਸਕੂਲ ਪ੍ਰਿੰਸੀਪਲ ਡਾ. ਨੀਰੂ ਅਰੋੜਾ ਨੇ ਮੁੱਖ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਕਿਹਾ ਕਿ ਵਾਤਾਵਰਨ ਦੀ ਸੰਭਾਲ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਬੂਟੇ ਲਗਾਉਣ ਤੇ ਕੁਦਰਤ ਦੀ ਰੱਖਿਆ ਲਈ ਪ੍ਰੇਰਿਤ ਕੀਤਾ। ਇਸ ਮੌਕੇ ਰਿਤਿਕ ਅਰੋੜਾ ਨੇ ਕਿਹਾ ਕਿ ਹਰ ਵਿਅਕਤੀ ਜੇਕਰ ਇਕ ਬੂਟਾ ਲਗਾ ਕੇ ਉਸ ਦੀ ਸੰਭਾਲ ਕਰੇ ਤਾਂ ਦੇਸ਼ ਨੂੰ ਹਰਿਆ-ਭਰਿਆ ਬਣਾਇਆ ਜਾ ਸਕਦਾ ਹੈ। ਉਨ੍ਹਾਂ ਵਾਤਾਵਰਨ ਸੁਰੱਖਿਆ, ਸਮਾਜਿਕ ਜ਼ਿੰਮੇਵਾਰੀ ਤੇ ਨੌਜਵਾਨਾਂ ਦੀ ਭੂਮਿਕਾ ’ਤੇ ਵੀ ਜ਼ੋਰ ਦਿੱਤਾ। ਗੁਰਪ੍ਰੀਤ ਸਿੰਘ ਵਿਰਦੀ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਸੰਭਾਲ, ਪਲਾਸਟਿਕ ਦੀ ਘੱਟ ਵਰਤੋਂ, ਪਾਣੀ ਦੀ ਬੱਚਤ ਤੇ ਸਫ਼ਾਈ ਅਪਣਾਉਣ ਦਾ ਸੰਦੇਸ਼ ਦਿੱਤਾ। ਅੰਤ ਵਿਚ ਸਕੂਲ ਪ੍ਰਬੰਧਕਾਂ ਨੇ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਭਵਿੱਖ ਵਿਚ ਵੀ ਅਜਿਹੇ ਜਾਗਰੂਕਤਾ ਪ੍ਰੋਗਰਾਮ ਕਰਵਾਉਣ ਦੀ ਇੱਛਾ ਪ੍ਰਗਟਾਈ।
Ad Position 22
No active advertisement
ਪਿਛਲੀ ਖ਼ਬਰ ਬੈਲਜੀਅਮ ਪਹੁੰਚਣ ’ਤੇ ਪੰਜਾਬ ਦੇ ਮਾਸਟਰਜ਼ ਹਾਕੀ ਖਿਡਾਰੀਆਂ ਦਾ ਸਵਾਗਤ ਅਗਲੀ ਖ਼ਬਰ ਜੰਡਿਆਲਾ ਗੁਰੂ ਵਿਖੇ ਜ਼ੋਨ ਪੱਧਰੀ ਕਰਾਟੇ ਟੂਰਨਾਮੈਂਟ ਦਾ ਸ਼ਾਨਦਾਰ ਆਗਾਜ਼
Ad Position 24
No active advertisement