05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਆਇਲ ਐਕਸਟਰੈਕਸ਼ਨ ਯੂਨਿਟ ਲਗਾਉਣ ’ਤੇ ਕਿਸਾਨਾਂ ਨੂੰ ਦਿੱਤੀ ਜਾਵੇਗੀ 33 ਫ਼ੀਸਦੀ ਸਬਸਿਡੀ

ਫ਼ਤਹਿਗੜ੍ਹ ਸਾਹਿਬ, 4 ਅਗਸਤ (ਰਾਜਿੰਦਰ ਸਿੰਘ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਨੈਸ਼ਨਲ ਮਿਸ਼ਨ ਆਨ ਐਡੀਬਲ ਆਇਲ-ਆਇਲਸੀਡਜ਼ ਤਹਿਤ ਤੇਲ ਬੀਜ਼ ਫ਼ਸਲਾਂ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ 10 ਟਨ ਪ੍ਰਤੀ ਦਿਨ ਸਮਰੱਥਾ ਵਾਲੇ ਆਇਲ ਐਕਸਟਰੈਕਸਨ ਯੂਨਿਟ ਸਥਾਪਤ ਕਰਨ ਲਈ 33 ਫ਼ੀਸਦੀ ਸਬਸਿਡੀ (ਵੱਧ ਤੋਂ ਵੱਧ 9. 90 ਲੱਖ ਰੁਪਏ) ਪ੍ਰਦਾਨ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 05-08-2026
ਫ਼ਤਹਿਗੜ੍ਹ ਸਾਹਿਬ, 4 ਅਗਸਤ (ਰਾਜਿੰਦਰ ਸਿੰਘ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਨੈਸ਼ਨਲ ਮਿਸ਼ਨ ਆਨ ਐਡੀਬਲ ਆਇਲ-ਆਇਲਸੀਡਜ਼ ਤਹਿਤ ਤੇਲ ਬੀਜ਼ ਫ਼ਸਲਾਂ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ 10 ਟਨ ਪ੍ਰਤੀ ਦਿਨ ਸਮਰੱਥਾ ਵਾਲੇ ਆਇਲ ਐਕਸਟਰੈਕਸਨ ਯੂਨਿਟ ਸਥਾਪਤ ਕਰਨ ਲਈ 33 ਫ਼ੀਸਦੀ ਸਬਸਿਡੀ (ਵੱਧ ਤੋਂ ਵੱਧ 9.90 ਲੱਖ ਰੁਪਏ) ਪ੍ਰਦਾਨ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫ਼ਸਰ ਜਗਦੇਵ ਸਿੰਘ ਨੇ ਦੱਸਿਆ ਕਿ ਇਸ ਸੰਬੰਧੀ ਯੋਗ ਬਿਨੈਕਾਰਾਂ ਤੋਂ 12 ਅਗਸਤ ਤੱਕ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਸ ਸਕੀਮ ਅਧੀਨ ਸਿਰਫ਼ ਆਇਲ ਐਕਸਟਰੈਕਸ਼ਨ ਯੂਨਿਟ ਲਈ ਖ਼ਰੀਦੀ ਜਾਣ ਵਾਲੀ ਮਸ਼ੀਨਰੀ ਤੇ ਉਪਕਰਨਾਂ ਦੀ ਲਾਗਤ ’ਤੇ ਹੀ ਸਬਸਿਡੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਚਾਹਵਾਨ ਬਿਨੈਕਾਰ ਆਪਣੀਆਂ ਅਰਜ਼ੀਆਂ ਸਮੇਤ ਲੋੜੀਂਦੇ ਦਸਤਾਵੇਜ਼ 12 ਅਗਸਤ ਤੱਕ ਦਫ਼ਤਰ ਮੁੱਖ ਖੇਤੀਬਾੜੀ ਅਫ਼ਸਰ, ਫ਼ਤਹਿਗੜ੍ਹ ਸਾਹਿਬ ਜਾਂ ਸੰਬੰਧਿਤ ਬਲਾਕ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਵਿਚ ਜਮ੍ਹਾ ਕਰਵਾ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਸੇਵਕ ਮੁਲਾਜ਼ਮ ਯੂਨੀਅਨ ਦੀ ਹੜਤਾਲ ਹੋਈ ਖ਼ਤਮ, ਪਰਤਣਗੇ ਕੰਮ ’ਤੇ ਸ਼ਹਿਰ ਨੂੰ ਸਾਫ਼ ਸੁਥਰਾ ਤੇ ਸੁੰਦਰ ਬਣਾਈ ਰੱਖਣਾ ਸਾਡ... ਅਗਲੀ ਖ਼ਬਰ ਬਰਸੀ ’ਤੇ ਵਿਸ਼ੇਸ਼-ਸੰਤ ਬਾਬਾ ਹਰਨੇਕ ਸਿੰਘ
Ad Position 24
No active advertisement