05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਸਫ਼ਾਈ ਸੇਵਕ ਮੁਲਾਜ਼ਮ ਯੂਨੀਅਨ ਦੀ ਹੜਤਾਲ ਹੋਈ ਖ਼ਤਮ, ਪਰਤਣਗੇ ਕੰਮ ’ਤੇ ਸ਼ਹਿਰ ਨੂੰ ਸਾਫ਼ ਸੁਥਰਾ ਤੇ ਸੁੰਦਰ ਬਣਾਈ ਰੱਖਣਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ-ਆਸ਼ਾ ਰਾਣੀ

ਫ਼ਤਹਿਗੜ੍ਹ ਸਾਹਿਬ, 4 ਅਗਸਤ (ਮਨਪ੍ਰੀਤ ਸਿੰਘ)-ਪਿਛਲੇ ਮਹੀਨੇ ਤੋਂ ਲਗਾਤਾਰ ਚਲੀ ਆ ਰਹੀ ਸਫ਼ਾਈ ਸੇਵਕ ਮੁਲਾਜ਼ਮ ਯੂਨੀਅਨ ਦੀ ਹੜਤਾਲ ਮੰਗਾਂ ਮੰਨੇ ਜਾਣ ਉਪਰੰਤ ਖ਼ਤਮ ਹੋ ਗਈ ਹੈ, ਜਿਸ ਕਰਕੇ ਸਫ਼ਾਈ ਮੁਲਾਜ਼ਮ 5 ਅਗਸਤ ਤੋਂ ਕੰਮ ’ਤੇ ਪਰਤ ਆਉਣਗੇ। ਮੰਗਾਂ ਮੰਨੇ ਜਾਣ ਕਾਰਨ ਜਿਥੇ ਸਫ਼ਾਈ ਮੁਲਾਜ਼ਮ ਯੂਨੀਅਨ ਵਿਚ ਖ਼ੁਸ਼ੀ ਦਾ ਮਾਹੌਲ ਹੈ, ਉਥੇ ਹੀ ਸ਼ਹਿਰ ਵਾਸੀਆਂ ਨੇ ਵੀ ਸੁੱਖ ਦਾ ਸਾਹ ਲਿਆ ਹੈ।

Ad Position 21
No active advertisement
ਅਜੀਤ ਡੈਸਕ 05-08-2026
ਫ਼ਤਹਿਗੜ੍ਹ ਸਾਹਿਬ, 4 ਅਗਸਤ (ਮਨਪ੍ਰੀਤ ਸਿੰਘ)-ਪਿਛਲੇ ਮਹੀਨੇ ਤੋਂ ਲਗਾਤਾਰ ਚਲੀ ਆ ਰਹੀ ਸਫ਼ਾਈ ਸੇਵਕ ਮੁਲਾਜ਼ਮ ਯੂਨੀਅਨ ਦੀ ਹੜਤਾਲ ਮੰਗਾਂ ਮੰਨੇ ਜਾਣ ਉਪਰੰਤ ਖ਼ਤਮ ਹੋ ਗਈ ਹੈ, ਜਿਸ ਕਰਕੇ ਸਫ਼ਾਈ ਮੁਲਾਜ਼ਮ 5 ਅਗਸਤ ਤੋਂ ਕੰਮ ’ਤੇ ਪਰਤ ਆਉਣਗੇ। ਮੰਗਾਂ ਮੰਨੇ ਜਾਣ ਕਾਰਨ ਜਿਥੇ ਸਫ਼ਾਈ ਮੁਲਾਜ਼ਮ ਯੂਨੀਅਨ ਵਿਚ ਖ਼ੁਸ਼ੀ ਦਾ ਮਾਹੌਲ ਹੈ, ਉਥੇ ਹੀ ਸ਼ਹਿਰ ਵਾਸੀਆਂ ਨੇ ਵੀ ਸੁੱਖ ਦਾ ਸਾਹ ਲਿਆ ਹੈ। ਇਸ ਸੰਬੰਧੀ ਨਗਰ ਕੌਂਸਲ ਸਰਹਿੰਦ ਫ਼ਤਹਿਗੜ੍ਹ ਸਾਹਿਬ ਦੀ ਪ੍ਰਧਾਨ ਆਸ਼ਾ ਰਾਣੀ ਨੇ ਦੱਸਿਆ ਕਿ ਸਫ਼ਾਈ ਮੁਲਾਜ਼ਮ ਯੂਨੀਅਨ ਦੀਆਂ ਜੋ ਮੰਗਾਂ ਸਨ, ਉਨ੍ਹਾਂ ਨੂੰ ਪੰਜਾਬ ਸਰਕਾਰ ਵਲੋਂ ਮੰਨ ਲਿਆ ਗਿਆ ਹੈ, ਜਿਸ ਕਾਰਨ ਸਫ਼ਾਈ ਮੁਲਾਜ਼ਮ ਹੜਤਾਲ ਖ਼ਤਮ ਕਰਕੇ ਕੰਮ ’ਤੇ ਪਰਤ ਆਏ ਹਨ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੇ ਹੜਤਾਲ ’ਤੇ ਜਾਣ ਕਾਰਨ ਸ਼ਹਿਰ ਦੀ ਸਫ਼ਾਈ ਵਿਵਸਥਾ ਡਗਮਗਾ ਗਈ ਸੀ ਤੇ ਹੁਣ ਸਫ਼ਾਈ ਮੁਲਾਜ਼ਮਾਂ ਦੇ ਵਾਪਸ ਆਉਣ ਦੇ ਨਾਲ ਸ਼ਹਿਰ ਦੀ ਸਾਫ਼ ਸਫ਼ਾਈ ਅਤੇ ਸੁੰਦਰੀਕਰਨ ਵਿਵਸਥਾ ਨੂੰ ਕਾਇਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਪਵਿੱਤਰ ਧਰਤੀ ਫ਼ਤਹਿਗੜ੍ਹ ਸਾਹਿਬ ਨੂੰ ਸਾਫ਼ ਸੁਥਰਾ ਬਣਾਈ ਰੱਖਣਾ ਸਾਡਾ ਸਾਰਿਆਂ ਦਾ ਫ਼ਰਜ਼ ਹੈ, ਇਸ ਲਈ ਥਾਂ-ਥਾਂ ’ਤੇ ਕੂੜਾ ਨਾ ਸੁੱਟਿਆ ਜਾਵੇ, ਜਿਨ੍ਹਾਂ ਥਾਵਾਂ ’ਤੇ ਕੰਟੇਨਰ ਲੱਗੇ ਹਨ ਉਥੇ ਹੀ ਕੂੜੇ ਨੂੰ ਸੁੱਟਿਆ ਜਾਵੇ। ਘਰ-ਘਰ ਤੋਂ ਕੂੜਾ ਚੁੱਕਣ ਵਾਲੀਆਂ ਗੱਡੀਆਂ ਵੀ ਵਾਰਡਾਂ ਵਿਚ ਦੁਬਾਰਾ ਸਰਵਿਸ ਸ਼ੁਰੂ ਕਰ ਦੇਣਗੀਆਂ। ਇਸ ਮੌਕੇ ਰਮੇਸ਼ ਕੁਮਾਰ ਸੋਨੂੰ, ਕੌਂਸਲਰ ਬੰਟੀ ਸੈਣੀ, ਦਵਿੰਦਰ ਸਿੰਘ ਸਫ਼ਾਈ ਸੇਵਕ ਮੁਲਾਜ਼ਮ ਯੂਨੀਅਨ ਦੇ ਸੂਬਾ ਸਕੱਤਰ, ਮੰਗਾ ਸਿੰਘ, ਸਰਹਿੰਦ ਦੇ ਪ੍ਰਧਾਨ ਰਾਜੇਸ਼ ਕੁਮਾਰ, ਰਣਜੀਤ ਸਿੰਘ ਸਾਨੀਪੁਰ, ਹਰਵਿੰਦਰ ਸਿੰਘ ਸੋਨਾ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਨ. ਐਚ. ਐਮ. ਮੁਲਾਜ਼ਮ 15 ਅਗਸਤ ਨੂੰ ਮੁੱਖ ਮੰਤਰੀ ਮਾਨ ਵਿਰੁੱਧ ਰੋਸ ਰੈਲੀ ਕਰਨਗੇ-ਬਰਨਾਲਾ ਅਗਲੀ ਖ਼ਬਰ ਆਇਲ ਐਕਸਟਰੈਕਸ਼ਨ ਯੂਨਿਟ ਲਗਾਉਣ ’ਤੇ ਕਿਸਾਨਾਂ ਨੂੰ ਦਿੱਤੀ ਜਾਵੇਗੀ 33 ਫ਼ੀਸਦੀ ਸਬਸਿਡੀ
Ad Position 24
No active advertisement