ਗਿਆਨੀ ਦਿੱਤ ਸਿੰਘ ਫਾਊਂਡੇਸ਼ਨ ਦੀ ਵਿਸ਼ੇਸ਼ ਮੀਟਿੰਗ
ਫ਼ਤਹਿਗੜ੍ਹ ਸਾਹਿਬ, 4 ਅਗਸਤ (ਬਲਜਿੰਦਰ ਸਿੰਘ)-ਗਿਆਨੀ ਦਿੱਤ ਸਿੰਘ ਫਾਊਂਡੇਸ਼ਨ ਦੀ ਇਕ ਵਿਸ਼ੇਸ਼ ਮੀਟਿੰਗ ਸੰਸਥਾ ਦੇ ਪ੍ਰਧਾਨ ਇੰਜ. ਸੁਰਿੰਦਰ ਸਿੰਘ ਮੁਹਾਲੀ ਦੀ ਪ੍ਰਧਾਨਗੀ ਹੇਠ ਫ਼ਤਹਿਗੜ੍ਹ ਸਾਹਿਬ ਦੇ ਇਕ ਨਿੱਜੀ ਹੋਟਲ ਵਿਚ ਹੋਈ।
ਫ਼ਤਹਿਗੜ੍ਹ ਸਾਹਿਬ, 4 ਅਗਸਤ (ਬਲਜਿੰਦਰ ਸਿੰਘ)-ਗਿਆਨੀ ਦਿੱਤ ਸਿੰਘ ਫਾਊਂਡੇਸ਼ਨ ਦੀ ਇਕ ਵਿਸ਼ੇਸ਼ ਮੀਟਿੰਗ ਸੰਸਥਾ ਦੇ ਪ੍ਰਧਾਨ ਇੰਜ. ਸੁਰਿੰਦਰ ਸਿੰਘ ਮੁਹਾਲੀ ਦੀ ਪ੍ਰਧਾਨਗੀ ਹੇਠ ਫ਼ਤਹਿਗੜ੍ਹ ਸਾਹਿਬ ਦੇ ਇਕ ਨਿੱਜੀ ਹੋਟਲ ਵਿਚ ਹੋਈ। ਮੀਟਿੰਗ ਦੌਰਾਨ ਸਰਬ ਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਸਿੱਖ ਕੌਮ ਦੇ ਮਹਾਨ ਵਿਦਵਾਨ, ਸਿੰਘ ਸਭਾ ਲਹਿਰ ਦੇ ਮੋਢੀ, ਮਹਾਨ ਸਮਾਜ ਸੁਧਾਰਕ ਤੇ ਪੰਜਾਬੀ ਪੱਤਰਕਾਰੀ ਦੇ ਪਿਤਾਮਾ ਗਿਆਨੀ ਦਿੱਤ ਸਿੰਘ ਦੀ ਯਾਦ ਵਿਚ 2 ਸਤੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਸੈਮੀਨਾਰ ਹਾਲ ਵਿਚ ਸਵੇਰੇ 10 ਤੋਂ ਦੁਪਹਿਰ 2 ਵਜੇ ਤੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਜਾਵੇਗਾ। ਸੈਮੀਨਾਰ ਵਿਚ ਸਿੱਖ ਬੁੱਧੀਜੀਵੀ, ਪੱਤਰਕਾਰ, ਵੱਖ-ਵੱਖ ਕਾਲਜਾਂ ਦੇ ਪ੍ਰੋਫੈਸਰਾਂ ਅਤੇ ਡਾਕਟਰ ਸਾਹਿਬਾਨਾਂ ਨੂੰ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਜਾ ਰਿਹਾ ਹੈ। ਮੀਟਿੰਗ ਵਿਚ ਸੰਸਥਾ ਦੇ ਸੀਨੀਅਰ ਮੀਤ ਪ੍ਰਧਾਨ ਮਾਸਟਰ ਸਤਵੰਤ ਸਿੰਘ ਕਲੌੜ, ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਰੈਲੋਂ, ਅਜੈਬ ਸਿੰਘ ਰੁੜਕੀ, ਜੀਤ ਸਿੰਘ ਰਿਟਾ . ਰੀਡਰ, ਭੀਮ ਸਿੰਘ ਜਥੇਦਾਰ, ਛੋਟਾ ਸਿੰਘ ਪਮੌਰ, ਡਾ. ਲੱਖਾ ਸਿੰਘ ਮਹੱਦੀਆਂ, ਸੁਖਦੇਵ ਸਿੰਘ ਤੇ ਸ਼ੇਖਰ ਸਿੰਘ ਆਦਿ ਹਾਜ਼ਰ ਸਨ।