05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਆਪਣੀ ਸਿਆਸਤ ਚਮਕਾਉਣ ਲਈ ਆਗੂਆਂ ਨੂੰ ਬੇਬੁਨਿਆਦ ਤੇ ਤੱਥਹੀਣ ਬਿਆਨਬਾਜ਼ੀ ਤੋਂ ਗੁਰੇਜ਼ ਕਰਨਾ ਚਾਹੀਦਾ-ਜਥੇਦਾਰ ਰਿਆ, ਮੁਕਾਰੋਂਪੁਰ

ਫ਼ਤਹਿਗੜ੍ਹ ਸਾਹਿਬ, 4 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਤੇ ਟਰੱਸਟ ਮੈਂਬਰ ਬਾਬਾ ਬੰਦਾ ਸਿੰਘ ਬਹਾਦਰ ਐਜੂਕੇਸ਼ਨ ਟਰੱਸਟ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਨੇ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਦੇ ਮਾਮਲੇ ਨੂੰ ਲੈ ਕੇ ਕੁਝ ਨੇਤਾਵਾਂ ਵਲੋਂ ਆਪਣੀ ਸਿਆਸਤ ਚਮਕਾਉਣ ਲਈ ਕੀਤੀ ਜਾ ਰਹੀ ਬੇਬੁਨਿਆਦ ਬਿਆਨਬਾਜ਼ੀ ਦੀ ਤਿੱਖੀ ਅਲੋਚਨਾ ਕਰਦਿਆਂ ਕਿਹਾ ਕਿ ਆਗੂਆਂ ਨੂੰ ਤੱਥਹੀਣ ਬਿਆਨਬਾਜ਼ੀ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਅਤੇ ਬਿਆਨ ਜਾਰੀ ਕਰਨ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਪਾਸੋਂ ਤੱਥਾਂ ਦੇ ਆਧਾਰ ਤੇ ਪੁਖ਼ਤਾ ਜਾਣਕਾਰੀ ਲੈ ਲੈਣੀ ਚਾਹੀਦੀ ਹੈ। ਉਨ੍ਹਾਂ ਆਖਿਆ ਕਿ ਪਹਿਲਾਂ ਨਿੱਜੀ ਚੈਨਲ ਨਾਲ ਇਕਰਾਰਨਾਮੇ ਤਹਿਤ ਸੈਟੇਲਾਈਟ ਚੈਨਲ ਦੇ ਨਾਲ-ਨਾਲ ਇੰਟਰਨੈੱਟ ਮਾਧਿਅਮ ਦੁਆਰਾ ਗੁਰਬਾਣੀ ਪ੍ਰਸਾਰਣ ਦੇ ਹੱਕ ਵੀ ਉਨ੍ਹਾਂ ਨੂੰ ਦਿੱਤੇ ਗਏ ਸਨ, ਜਦਕਿ 2023 ਵਿਚ ਇਹ ਸਾਰੇ ਹੱਕ-ਹਕੂਕ ਸ਼੍ਰੋਮਣੀ ਕਮੇਟੀ ਪਾਸ ਰਾਖਵੇਂ ਕਰ ਦਿੱਤੇ ਗਏ।

Ad Position 21
No active advertisement
ਸ਼੍ਰੋਮਣੀ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਰਿਆ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਪੱਤਰਕਾਰਾਂ ਨਾਲ ਗੱਲਬਾਤ ਕਰਨ ਸਮੇਂ। ਤਸਵੀਰ: ਕਰਨ 05-08-2026
ਫ਼ਤਹਿਗੜ੍ਹ ਸਾਹਿਬ, 4 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਤੇ ਟਰੱਸਟ ਮੈਂਬਰ ਬਾਬਾ ਬੰਦਾ ਸਿੰਘ ਬਹਾਦਰ ਐਜੂਕੇਸ਼ਨ ਟਰੱਸਟ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਨੇ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਦੇ ਮਾਮਲੇ ਨੂੰ ਲੈ ਕੇ ਕੁਝ ਨੇਤਾਵਾਂ ਵਲੋਂ ਆਪਣੀ ਸਿਆਸਤ ਚਮਕਾਉਣ ਲਈ ਕੀਤੀ ਜਾ ਰਹੀ ਬੇਬੁਨਿਆਦ ਬਿਆਨਬਾਜ਼ੀ ਦੀ ਤਿੱਖੀ ਅਲੋਚਨਾ ਕਰਦਿਆਂ ਕਿਹਾ ਕਿ ਆਗੂਆਂ ਨੂੰ ਤੱਥਹੀਣ ਬਿਆਨਬਾਜ਼ੀ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਅਤੇ ਬਿਆਨ ਜਾਰੀ ਕਰਨ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਪਾਸੋਂ ਤੱਥਾਂ ਦੇ ਆਧਾਰ ਤੇ ਪੁਖ਼ਤਾ ਜਾਣਕਾਰੀ ਲੈ ਲੈਣੀ ਚਾਹੀਦੀ ਹੈ। ਉਨ੍ਹਾਂ ਆਖਿਆ ਕਿ ਪਹਿਲਾਂ ਨਿੱਜੀ ਚੈਨਲ ਨਾਲ ਇਕਰਾਰਨਾਮੇ ਤਹਿਤ ਸੈਟੇਲਾਈਟ ਚੈਨਲ ਦੇ ਨਾਲ-ਨਾਲ ਇੰਟਰਨੈੱਟ ਮਾਧਿਅਮ ਦੁਆਰਾ ਗੁਰਬਾਣੀ ਪ੍ਰਸਾਰਣ ਦੇ ਹੱਕ ਵੀ ਉਨ੍ਹਾਂ ਨੂੰ ਦਿੱਤੇ ਗਏ ਸਨ, ਜਦਕਿ 2023 ਵਿਚ ਇਹ ਸਾਰੇ ਹੱਕ-ਹਕੂਕ ਸ਼੍ਰੋਮਣੀ ਕਮੇਟੀ ਪਾਸ ਰਾਖਵੇਂ ਕਰ ਦਿੱਤੇ ਗਏ। ਉਨ੍ਹਾਂ ਕਿਹਾ ਕਿ ਜਦੋਂ ਇਹ ਪ੍ਰਸਾਰਣ ਵੈੱਬ ਰਾਹੀਂ ਸ਼੍ਰੋਮਣੀ ਕਮੇਟੀ ਵਲੋਂ ਆਪ ਸ਼ੁਰੂ ਕੀਤਾ, ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਦੇ ਪੱਤਰ ਦੀ ਰੌਸ਼ਨੀ ਵਿਚ ਸੰਗਤਾਂ ਦੀ ਮੰਗ ਅਤੇ ਭਾਵਨਾਵਾਂ ਅਨੁਸਾਰ ਨਿੱਜੀ ਸੈਟੇਲਾਈਟ ਚੈਨਲ ’ਤੇ ਗੁਰਬਾਣੀ ਪ੍ਰਸਾਰਣ ਜਾਰੀ ਰੱਖਣ ਦਾ ਫ਼ੈਸਲਾ ਹੋਇਆ ਸੀ। ਜਥੇਦਾਰ ਰਿਆ ਨੇ ਕਿਹਾ ਕਿ 2023 ਵਿਚ ਸ਼੍ਰੋਮਣੀ ਕਮੇਟੀ ਵਲੋਂ ਆਪਣਾ ਵੈੱਬ ਚੈਨਲ ਚਲਾਉਣ ਲਈ ਸੈੱਟਅਪ ਲਗਾਉਣ ਵਾਸਤੇ ਵੱਖ-ਵੱਖ ਕੰਪਨੀਆਂ ਨਾਲ ਚਰਚਾ ਕੀਤੀ ਗਈ ਸੀ, ਜਿਸ ਵਿਚ ਮਹੀਨਾਵਾਰ ਵੱਡੀ ਰਾਸ਼ੀ ਦਾ ਖ਼ਰਚ ਮੰਗਿਆ ਗਿਆ ਸੀ ਪਰ ਇਕ ਚੈਨਲ ਵਲੋਂ ਆਪਣਾ ਸੈੱਟਅਪ ਲਗਾ ਕੇ ਸ਼੍ਰੋਮਣੀ ਕਮੇਟੀ ਦਾ ਵੈੱਬ ਚੈਨਲ ਬਿਨਾਂ ਕਿਸੇ ਖ਼ਰਚੇ ਦੇ ਚਲਾਉਣ ਬਾਰੇ ਕੀਤੀ ਗਈ ਪੇਸ਼ਕਸ਼ ਤੋਂ ਬਾਅਦ ਇਸ ਨੂੰ ਕੇਵਲ ਸੈਟੇਲਾਈਟ ਚੈਨਲ ਦੀਆਂ ਸੇਵਾਵਾਂ ਮਨਜ਼ੂਰ ਕੀਤੀਆਂ ਗਈਆਂ ਸਨ, ਜਦਕਿ ਸਾਰੇ ਹੱਕ-ਹਕੂਕ ਤੇ ਅਧਿਕਾਰ ਕਮੇਟੀ ਪਾਸ ਰਾਖਵੇਂ ਕੀਤੇ ਗਏ ਸਨ। ਇਸ ਲਈ ਕਿਸੇ ਵੀ ਵਿਅਕਤੀ ਨੂੰ ਬੇਬੁਨਿਆਦ ਅਤੇ ਤੱਥਹੀਣ ਪ੍ਰਚਾਰ ਕਰਕੇ ਸਿੱਖ ਸੰਗਤਾਂ ਵਿਚ ਸ਼੍ਰੋਮਣੀ ਕਮੇਟੀ ਪ੍ਰਤੀ ਭਰਮ ਭੁਲੇਖੇ ਪੈਦਾ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਬਸੀ ਪਠਾਣਾਂ ਨਗਰ ਕੌਂਸਲ ਨੇ ‘ਪਾਣੀ ਬਚਾਓ, ਪੰਜਾਬ ਬਚਾਓ’ ਤਹਿਤ ਲੋਕਾਂ ਨੂੰ ਕੀਤਾ ਜਾਗਰੂਕ ਅਗਲੀ ਖ਼ਬਰ ਗਿਆਨੀ ਦਿੱਤ ਸਿੰਘ ਫਾਊਂਡੇਸ਼ਨ ਦੀ ਵਿਸ਼ੇਸ਼ ਮੀਟਿੰਗ
Ad Position 24
No active advertisement