05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਮਾਂ ਦਾ ਦੁੱਧ ਬੱਚੇ ਦੀ ਸਿਹਤ ਤੇ ਉੱਜਵਲ ਭਵਿੱਖ ਲਈ ਜ਼ਰੂਰੀ-ਡਾ. ਰਾਜੇਸ਼ ਕੁਮਾਰ

ਫ਼ਤਹਿਗੜ੍ਹ ਸਾਹਿਬ, 4 ਅਗਸਤ (ਮਨਪ੍ਰੀਤ ਸਿੰਘ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਅੰਦਰ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਜਾਗਰੂਕਤਾ ਵਧਾਉਣ ਲਈ 1 ਤੋਂ 7 ਅਗਸਤ ਤੱਕ ‘ਵਿਸ਼ਵ ਸਤਨਪਾਨ ਹਫ਼ਤਾ’ ਮਨਾਇਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 05-08-2026
ਫ਼ਤਹਿਗੜ੍ਹ ਸਾਹਿਬ, 4 ਅਗਸਤ (ਮਨਪ੍ਰੀਤ ਸਿੰਘ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਅੰਦਰ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਜਾਗਰੂਕਤਾ ਵਧਾਉਣ ਲਈ 1 ਤੋਂ 7 ਅਗਸਤ ਤੱਕ ‘ਵਿਸ਼ਵ ਸਤਨਪਾਨ ਹਫ਼ਤਾ’ ਮਨਾਇਆ ਜਾ ਰਿਹਾ ਹੈ। ਜਿਸ ਦਾ ਮੁੱਖ ਮਕਸਦ ਨਵਜੰਮੇ ਬੱਚਿਆਂ ਦੀ ਸਿਹਤ ਨੂੰ ਤੰਦਰੁਸਤ ਰੱਖਣਾ ਤੇ ਮਾਂ ਦੇ ਦੁੱਧ ਦੀ ਅਹਿਮੀਅਤ ਬਾਰੇ ਸਮਾਜ ਵਿਚ ਜਾਗਰੂਕਤਾ ਫੈਲਾਉਣਾ ਹੈ। ਇਸ ਹਫ਼ਤੇ ਦੌਰਾਨ ਸਿਹਤ ਸੰਸਥਾਵਾਂ ਵਿਚ ਆਉਣ ਵਾਲੀਆਂ ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਸਿਹਤ ਕਰਮਚਾਰੀਆਂ ਅਤੇ ਪਿੰਡਾਂ ਤੇ ਸ਼ਹਿਰਾਂ ਵਿਚ ਆਸ਼ਾ ਵਰਕਰਾਂ ਵਲੋਂ ਘਰਾਂ ਵਿਚ ਜਾ ਕੇ ਮਾਂ ਦੇ ਦੁੱਧ ਦੀ ਮਹੱਤਤਾ ਸੰਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਜ਼ਿਲ੍ਹਾ ਟੀਕਾਕਰਨ ਅਫ਼ਸਰ ਕਮ ਜ਼ਿਲ੍ਹਾ ਫੈਮਲੀ ਪਲੈਨਿੰਗ ਅਫ਼ਸਰ ਡਾ. ਰਾਜੇਸ਼ ਕੁਮਾਰ ਦੀ ਅਗਵਾਈ ਹੇਠ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ। ਇਸ ਮੌਕੇ ਡਾ. ਰਾਜੇਸ਼ ਕੁਮਾਰ ਨੇ ਕਿਹਾ ਕਿ ਬੱਚੇ ਦੇ ਜਨਮ ਲੈਣ ਤੋਂ ਬਾਅਦ ਪਹਿਲੇ ਇਕ ਘੰਟੇ ਦੇ ਅੰਦਰ ਮਾਂ ਦਾ ਪਹਿਲਾ ਗਾੜਾ ਦੁੱਧ ਬੱਚੇ ਨੂੰ ਦੇਣਾ ਲਾਜ਼ਮੀ ਹੈ। ਇਹ ਦੁੱਧ ਬੱਚੇ ਲਈ ਅੰਮ੍ਰਿਤ ਸਮਾਨ ਹੈ ਤੇ ਬੱਚੇ ਨੂੰ ਜਲਦੀ ਹਜ਼ਮ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਬੱਚੇ ਦੀ ਉਮਰ ਦੇ ਪਹਿਲੇ 6 ਮਹੀਨਿਆਂ ਤੱਕ ਸਿਰਫ਼ ਮਾਂ ਦਾ ਦੁੱਧ ਹੀ ਪਿਲਾਉਣਾ ਚਾਹੀਦਾ ਹੈ ਕਿਉਂਕਿ ਇਸ ਵਿਚ ਬੱਚੇ ਨੂੰ ਲੋੜੀਂਦੇ ਸਾਰੇ ਤੱਥ ਭਰਪੂਰ ਮਾਤਰਾ ਵਿਚ ਪ੍ਰਾਪਤ ਹੋ ਜਾਂਦੇ ਹਨ। ਇਸ ਮੌਕੇ ਜ਼ਿਲ੍ਹਾ ਡੈਂਟਲ ਸਿਹਤ ਅਫ਼ਸਰ ਡਾ. ਪਾਰੁਲ ਗੁਪਤਾ, ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਅਮਨਪ੍ਰੀਤ ਸਿੰਘ, ਨਰਸਿੰਗ ਸਿਸਟਰ ਪਰਮਿੰਦਰ ਕੌਰ, ਫਾਰਮੇਸੀ ਅਫ਼ਸਰ ਜਸਵੰਤ ਸਿੰਘ, ਸਟੈਨੋ ਬਲਜੀਤ ਕੌਰ, ਸਟਾਫ਼ ਨਰਸ ਪ੍ਰਿਅੰਕਾ ਥੋਮਸ ਤੇ ਦਲਜੀਤ ਕੌਰ ਤੇ ਨਰਸਿੰਗ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਹਰਨੇਕ ਸਿੰਘ ਕਾਈਨੌਰ ਵਾਲਿਆਂ ਦੀ ਪੰਜਵੀਂ ਬਰਸੀ ਸ਼ਰਧਾ ਭਾਵਨਾ ਨਾਲ ਮਨਾਈ ਅਗਲੀ ਖ਼ਬਰ ਬਸੀ ਪਠਾਣਾਂ ਨਗਰ ਕੌਂਸਲ ਨੇ ‘ਪਾਣੀ ਬਚਾਓ, ਪੰਜਾਬ ਬਚਾਓ’ ਤਹਿਤ ਲੋਕਾਂ ਨੂੰ ਕੀਤਾ ਜਾਗਰੂਕ
Ad Position 24
No active advertisement