ਮਾਲਵਾ ਜ਼ੋਨ ਦੇ ਅਬਜ਼ਰਵਰ ਭਰਤ ਸ਼ੰਕਰ ਜੋਸ਼ੀ ਵਲੋਂ ਹਰਿੰਦਰ ਸਿੰਘ ਵਿਰਕ ਨਾਲ ਬੈਠਕ
ਘਨੌਰ, 4 ਅਗਸਤ (ਸਰਦਾਰਾ ਸਿੰਘ ਲਾਛੜੂ)-ਪੰਜਾਬ ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਕਾਂਗਰਸ ਪਾਰਟੀ ਵਲੋਂ ਸੂਬੇ ਵਿਚ ਤਿਆਰੀਆਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਅਬਜ਼ਰਵਰਾਂ ਤੇ ਵਿਸ਼ੇਸ਼ ਟੀਮਾਂ ਦੀ ਤਾਇਨਾਤੀ ਕੀਤੀ ਜਾ ਰਹੀ ਹੈ।
ਘਨੌਰ, 4 ਅਗਸਤ (ਸਰਦਾਰਾ ਸਿੰਘ ਲਾਛੜੂ)-ਪੰਜਾਬ ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਕਾਂਗਰਸ ਪਾਰਟੀ ਵਲੋਂ ਸੂਬੇ ਵਿਚ ਤਿਆਰੀਆਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਅਬਜ਼ਰਵਰਾਂ ਤੇ ਵਿਸ਼ੇਸ਼ ਟੀਮਾਂ ਦੀ ਤਾਇਨਾਤੀ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਕੌਮੀ ਯੂਥ ਕਾਂਗਰਸ ਵਲੋਂ ਇੰਡੀਅਨ ਯੂਥ ਕਾਂਗਰਸ ਦੇ ਸਕੱਤਰ ਭਰਤ ਸ਼ੰਕਰ ਜੋਸ਼ੀ ਨੂੰ ਮਾਲਵਾ ਜ਼ੋਨ ਦਾ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਆਪਣੀ ਜ਼ਿੰਮੇਵਾਰੀ ਸੰਭਾਲਦਿਆਂ ਹੀ ਭਰਤ ਸ਼ੰਕਰ ਜੋਸ਼ੀ ਨੇ ਸਰਗਰਮੀ ਦਿਖਾਈ ਅਤੇ ਹਲਕਾ ਘਨੌਰ ਤੋਂ ਕਾਂਗਰਸ ਪਾਰਟੀ ਦੇ ਪ੍ਰਮੁੱਖ ਆਗੂ ਤੇ ਦਾਅਵੇਦਾਰ ਹਰਿੰਦਰ ਸਿੰਘ ਵਿਰਕ ਨਾਲ ਉਨ੍ਹਾਂ ਦੇ ਨਿੱਜੀ ਸਥਾਨ ‘ਤੇ ਇਕ ਵਿਸ਼ੇਸ਼ ਤੇ ਅਹਿਮ ਮੁਲਾਕਾਤ ਕੀਤੀ। ਬੈਠਕ ਦੌਰਾਨ ਆਗਾਮੀ ਚੋਣਾਂ ਵਿਚ ਨੌਜਵਾਨਾਂ ਦੀ ਅਹਿਮ ਭੂਮਿਕਾ, ਪਾਰਟੀ ਦੀ ਮਜ਼ਬੂਤੀ ਅਤੇ ਜ਼ਮੀਨੀ ਪੱਧਰ ‘ਤੇ ਚੋਣ ਰਣਨੀਤੀ ਬਾਰੇ ਵਿਸਥਾਰਪੂਰਵਕ ਵਿਚਾਰ-ਚਰਚਾ ਕੀਤੀ ਗਈ। ਮੀਟਿੰਗ ਵਿਚ ਵਿਸ਼ੇਸ਼ ਤੌਰ ‘ਤੇ ਹਾਜ਼ਰ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਜਤਿੰਦਰ ਸਿੰਘ ਨੇ ਵੀ ਆਗੂਆਂ ਨਾਲ ਵਿਚਾਰ ਸਾਂਝੇ ਕੀਤੇ। ਆਗੂਆਂ ਨੇ ਆਪਸੀ ਤਾਲਮੇਲ ਨੂੰ ਹੋਰ ਮਜ਼ਬੂਤ ਕਰਨ ਅਤੇ ਕਾਂਗਰਸ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਅਹਿਦ ਲਿਆ। ਇਸ ਮੀਟਿੰਗ ਤੋਂ ਬਾਅਦ ਹਲਕੇ ਦੇ ਪਾਰਟੀ ਵਰਕਰਾਂ ਤੇ ਨੌਜਵਾਨਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ, ਜਿਸ ਨਾਲ ਘਨੌਰ ਵਿੱਚ ਕਾਂਗਰਸ ਦਾ ਸੰਗਠਨ ਹੋਰ ਮਜ਼ਬੂਤ ਹੋਣ ਦੀ ਉਮੀਦ ਹੈ।