ਮਾਨਵ ਭਲਾਈ ਮੰਚ ਅਮਲੋਹ ਨੇ ਲੋੜਵੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਨ
ਅਮਲੋਹ, 4 ਅਗਸਤ (ਕੇਵਲ ਸਿੰਘ)-ਗੁਰਤੀਰਥ ਨਰਸਿੰਗ ਹੋਮ ਦੀ ਮਾਲਕ ਤੇ ਔਰਤਾਂ ਦੇ ਰੋਗਾਂ ਦੀ ਮਾਹਿਰ ਡਾ. ਤੀਰਥ ਬਾਲਾ ਨੇ ਕਿਹਾ ਕਿ ਸਾਡੇ ਗੁਰੂਆਂ ਤੇ ਪੀਰਾਂ ਨੇ ਸਾਨੂੰ ਮਾਨਵਤਾ ਦੀ ਸੇਵਾ ਦਾ ਸੰਦੇਸ਼ ਦਿੱਤਾ ਹੈ।
ਅਮਲੋਹ, 4 ਅਗਸਤ (ਕੇਵਲ ਸਿੰਘ)-ਗੁਰਤੀਰਥ ਨਰਸਿੰਗ ਹੋਮ ਦੀ ਮਾਲਕ ਤੇ ਔਰਤਾਂ ਦੇ ਰੋਗਾਂ ਦੀ ਮਾਹਿਰ ਡਾ. ਤੀਰਥ ਬਾਲਾ ਨੇ ਕਿਹਾ ਕਿ ਸਾਡੇ ਗੁਰੂਆਂ ਤੇ ਪੀਰਾਂ ਨੇ ਸਾਨੂੰ ਮਾਨਵਤਾ ਦੀ ਸੇਵਾ ਦਾ ਸੰਦੇਸ਼ ਦਿੱਤਾ ਹੈ। ਇਸ ਲਈ ਹਰ ਵਿਅਕਤੀ ਨੂੰ ਲੋੜਵੰਦਾਂ ਦੀ ਮਦਦ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ। ਉਹ ਮਾਨਵ ਭਲਾਈ ਮੰਚ ਅਮਲੋਹ ਵਲੋਂ ਕਰਵਾਏ 262ਵੇਂ ਰਾਸ਼ਨ ਵੰਡ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਸਨ। ਇਸ ਮੌਕੇ ਉਨ੍ਹਾਂ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਤੇ ਸੰਸਥਾ ਵਲੋਂ ਕੀਤੇ ਜਾ ਰਹੇ ਸਮਾਜ ਸੇਵਾ ਦੇ ਕਾਰਜਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਹੋਰ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਇਸ ਤਰ੍ਹਾਂ ਦੇ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਆਪਣੇ ਵਲੋਂ ਮੰਚ ਨੂੰ ਆਰਥਿਕ ਸਹਾਇਤਾ ਵੀ ਦਿੱਤੀ। ਮੰਚ ਦੇ ਪ੍ਰਧਾਨ ਮਨੋਹਰ ਲਾਲ ਵਰਮਾ ਨੇ ਮੁੱਖ ਮਹਿਮਾਨ ਤੇ ਹੋਰ ਪਤਵੰਤਿਆਂ ਦਾ ਸਵਾਗਤ ਕੀਤਾ। ਉਨ੍ਹਾਂ ਦਾਨੀ ਸੱਜਣਾਂ ਵਲੋਂ ਮਿਲ ਰਹੇ ਸਹਿਯੋਗ ਲਈ ਧੰਨਵਾਦ ਪ੍ਰਗਟ ਕਰਦਿਆਂ ਭਵਿੱਖ ਵਿਚ ਵੀ ਇਹ ਸੇਵਾ ਕਾਰਜ ਜਾਰੀ ਰੱਖਣ ਦਾ ਭਰੋਸਾ ਦਿੱਤਾ। ਇਸ ਮੌਕੇ ਗਊ ਸੇਵਾ ਸੰਮਤੀ ਦੇ ਪ੍ਰਧਾਨ ਭੂਸ਼ਨ ਸੂਦ, ਮੰਚ ਦੇ ਅਹੁਦੇਦਾਰ ਡਾ.ਅਰਜਨ ਸਿੰਘ, ਜਗਦੀਸ਼ ਚੰਦ ਵਰਮਾ, ਮਦਨ ਮੋਹਨ ਅਬਰੋਲ, ਸੇਵਾ ਮੁਕਤ ਇੰਸਪੈਕਟਰ ਮੇਜਰ ਸਿੰਘ, ਭਗਵਾਨ ਸਿੰਘ, ਅਮਰਜੀਤ ਸਿੰਘ ਸੌਂਟੀ, ਕੁਲਵਿੰਦਰ ਸਿੰਘ ਮਹਿਮੀ, ਡਾ. ਪਰਵੀਨ ਸਿੰਘ ਮਿੱਤਲ ਆਦਿ ਮੌਜੂਦ ਸਨ।