05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਪੀ.ਆਈ.ਐਮ.ਟੀ. ਵਿਚ ਵਿਦਿਆਰਥੀ ਸੈਸ਼ਨ ’ਚ ਸ਼ਖ਼ਸੀਅਤ ਵਿਕਾਸ ਤੇ ਲੀਡਰਸ਼ਿਪ ਦੇ ਕੀਤੇ ਗੁਰ ਸਾਂਝੇ

ਮੰਡੀ ਗੋਬਿੰਦਗੜ੍ਹ, 5 ਅਗਸਤ (ਇਕਬਾਲਦੀਪ ਸੰਧੂ)-ਪੰਜਾਬ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਵਿਖੇ ਵਿਦਿਆਰਥੀਆਂ ਦੀ ਸਮੁੱਚੀ ਸ਼ਖ਼ਸੀਅਤ ਦੇ ਵਿਕਾਸ ਅਤੇ ਉਨ੍ਹਾਂ ਨੂੰ ਭਵਿੱਖ ਦੀਆਂ ਚੁਨੌਤੀਆਂ ਲਈ ਤਿਆਰ ਕਰਨ ਦੇ ਉਦੇਸ਼ ਨਾਲ ਇਕ ਸੈਸ਼ਨ ਦਾ ਆਯੋਜਨ ਕੀਤਾ ਗਿਆ। ਇਸ ਸੈਸ਼ਨ ਵਿਚ ਬੇਨਪਾਵਰ ਸਰਵਿਸਿਜ਼ ਦੇ ਸੰਸਥਾਪਕ, ਪ੍ਰਸਿੱਧ ਟਰੇਨਰ, ਲਾਈਫ ਕੋਚ ਅਤੇ ਥੈਰਾਪਿਸਟ ਦਿਲਬਾਗ ਸਿੰਘ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 06-08-2026
ਮੰਡੀ ਗੋਬਿੰਦਗੜ੍ਹ, 5 ਅਗਸਤ (ਇਕਬਾਲਦੀਪ ਸੰਧੂ)-ਪੰਜਾਬ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਵਿਖੇ ਵਿਦਿਆਰਥੀਆਂ ਦੀ ਸਮੁੱਚੀ ਸ਼ਖ਼ਸੀਅਤ ਦੇ ਵਿਕਾਸ ਅਤੇ ਉਨ੍ਹਾਂ ਨੂੰ ਭਵਿੱਖ ਦੀਆਂ ਚੁਨੌਤੀਆਂ ਲਈ ਤਿਆਰ ਕਰਨ ਦੇ ਉਦੇਸ਼ ਨਾਲ ਇਕ ਸੈਸ਼ਨ ਦਾ ਆਯੋਜਨ ਕੀਤਾ ਗਿਆ। ਇਸ ਸੈਸ਼ਨ ਵਿਚ ਬੇਨਪਾਵਰ ਸਰਵਿਸਿਜ਼ ਦੇ ਸੰਸਥਾਪਕ, ਪ੍ਰਸਿੱਧ ਟਰੇਨਰ, ਲਾਈਫ ਕੋਚ ਅਤੇ ਥੈਰਾਪਿਸਟ ਦਿਲਬਾਗ ਸਿੰਘ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਸਵੈ-ਵਿਸ਼ਵਾਸ ਵਿਕਸਤ ਕਰਨ, ਸਕਾਰਾਤਮਿਕ ਸੋਚ ਅਪਣਾਉਣ, ਪ੍ਰਭਾਵਸ਼ਾਲੀ ਲੀਡਰਸ਼ਿਪ ਹੁਨਰ ਨਿਖਾਰਨ, ਬਿਹਤਰ ਫ਼ੈਸਲੇ ਲੈਣ ਅਤੇ ਆਪਣੀਆਂ ਅੰਦਰੂਨੀ ਯੋਗਤਾਵਾਂ ਨੂੰ ਪਛਾਣ ਕੇ ਉਨ੍ਹਾਂ ਨੂੰ ਵਿਕਸਤ ਕਰਨ ਲਈ ਪ੍ਰੇਰਿਤ ਕੀਤਾ। ਦਿਲਬਾਗ ਸਿੰਘ ਨੇ ਕਿਹਾ ਕਿ ਸਫਲਤਾ ਸਿਰਫ਼ ਕਿਤਾਬੀ ਗਿਆਨ ਨਾਲ ਨਹੀਂ, ਸਗੋਂ ਸਵੈ-ਵਿਸ਼ਵਾਸ, ਅਨੁਸ਼ਾਸਨ, ਸਕਾਰਾਤਮਿਕ ਰਵੱਈਏ ਅਤੇ ਨਿਰੰਤਰ ਸਿੱਖਣ ਦੀ ਭਾਵਨਾ ਨਾਲ ਪ੍ਰਾਪਤ ਹੁੰਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਟੀਚੇ ਸਪਸ਼ਟ ਰੱਖਣ, ਚੁਨੌਤੀਆਂ ਦਾ ਹੌਸਲੇ ਨਾਲ ਸਾਹਮਣਾ ਕਰਨ ਅਤੇ ਜੀਵਨ ਵਿਚ ਉੱਤਮਤਾ ਹਾਸਲ ਕਰਨ ਲਈ ਲਗਾਤਾਰ ਯਤਨਸ਼ੀਲ ਰਹਿਣ ਦੀ ਅਪੀਲ ਕੀਤੀ। ਇਸ ਮੌਕੇ ਪੀ.ਆਈ.ਐਮ.ਟੀ ਦੀ ਡਾਇਰੈਕਟਰ ਡਾ.ਨਿਸ਼ੀ ਬਾਲਾ ਨੇ ਕਿਹਾ ਕਿ ਸੰਸਥਾ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਹਮੇਸ਼ਾ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰੇਰਣਾਦਾਇਕ ਸੈਸ਼ਨ ਵਿਦਿਆਰਥੀਆਂ ਵਿਚ ਲੀਡਰਸ਼ਿਪ, ਪ੍ਰਭਾਵਸ਼ਾਲੀ ਸੰਚਾਰ, ਫ਼ੈਸਲਾ ਲੈਣ ਦੀ ਸਮਰੱਥਾ ਅਤੇ ਸਵੈ-ਵਿਸ਼ਵਾਸ ਨੂੰ ਮਜ਼ਬੂਤ ਕਰਦੇ ਹਨ, ਜਿਸ ਨਾਲ ਉਹ ਅਕਾਦਮਿਕ ਅਤੇ ਪੇਸ਼ੇਵਰ ਜੀਵਨ ਵਿਚ ਸਫਲਤਾ ਦੀਆਂ ਨਵੀਆਂ ਉਚਾਈਆਂ ਹਾਸਲ ਕਰ ਸਕਦੇ ਹਨ। ਸਮਾਗਮ ਦੇ ਅੰਤ ਵਿਚ ਡਾ.ਨਿਸ਼ੀ ਬਾਲਾ ਨੇ ਦਿਲਬਾਗ ਸਿੰਘ ਦਾ ਸੰਸਥਾ ਵਿਚ ਆਉਣ ਅਤੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਅਤੇ ਸਨਮਾਨ ਪੱਤਰ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਐਸ.ਡੀ.ਐਮ. ਕਰੁਣ ਗੁਪਤਾ ਨੇ ਮਾਧੋਪੁਰ ਖੇਡ ਸਟੇਡੀਅਮ ਦੇ ਸਾਫ਼ ਸਫ਼ਾਈ ਤੇ ਹੋਰ ਲੋੜੀਂਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਵਿਸ਼ਵ ਯੂਨੀਵਰਸਿਟੀ ’ਚ ਵਿਦਿਆਰਥੀਆਂ ਲਈ ਅੰਤਰਰਾਸ਼ਟਰੀ ਮੌਕਿਆਂ ਬਾਰੇ ਭਾਸ਼ਨ ਕਰਵਾਇਆ
Ad Position 24
No active advertisement