ਫ਼ਤਹਿਗੜ੍ਹ ਸਾਹਿਬ ਵਿਚ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਦੀ ਅਹਿਮ ਇਕੱਤਰਤਾ
ਫ਼ਤਹਿਗੜ੍ਹ ਸਾਹਿਬ, 5 ਅਗਸਤ (ਬਲਜਿੰਦਰ ਸਿੰਘ)-ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਦਫ਼ਤਰ ਵਿਖੇ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਦੀ ਅਹਿਮ ਇਕੱਤਰਤਾ ਹੋਈ। ਇਸ ਮੌਕੇ ਪੰਜਾਬ ਸਟੇਟ ਕਰਮਚਾਰੀ ਦਲ ਦੇ ਸੂਬਾਈ ਪ੍ਰਧਾਨ ਹਰੀ ਸਿੰਘ ਟੌਹੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਕੇਂਦਰ ਦੀ ਤਰਜ਼ ’ਤੇ ਡੀ.
ਫ਼ਤਹਿਗੜ੍ਹ ਸਾਹਿਬ, 5 ਅਗਸਤ (ਬਲਜਿੰਦਰ ਸਿੰਘ)-ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਦਫ਼ਤਰ ਵਿਖੇ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਦੀ ਅਹਿਮ ਇਕੱਤਰਤਾ ਹੋਈ। ਇਸ ਮੌਕੇ ਪੰਜਾਬ ਸਟੇਟ ਕਰਮਚਾਰੀ ਦਲ ਦੇ ਸੂਬਾਈ ਪ੍ਰਧਾਨ ਹਰੀ ਸਿੰਘ ਟੌਹੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਕੇਂਦਰ ਦੀ ਤਰਜ਼ ’ਤੇ ਡੀ.ਏ. ਦੀਆਂ ਕਿਸ਼ਤਾਂ ਜਾਰੀ ਨਹੀਂ ਕਰ ਰਹੀ, ਜਦੋਂਕਿ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ 2 ਬਾਰ ਡੀ.ਏ. ਦੇਣ ਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ ਪ੍ਰੰਤੂ ਸਰਕਾਰ ਇਸ ਫ਼ੈਸਲੇ ਨੂੰ ਵੀ ਲਾਗੂ ਕਰਨ ਵਿਚ ਆਨਾ-ਕਾਨੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੱਚੇ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਲਈ ਸਰਕਾਰ ਕੋਈ ਠੋਸ ਫ਼ੈਸਲਾ ਨਹੀਂ ਕਰ ਰਹੀ, ਜਿਸ ਕਾਰਨ ਕੱਚੇ ਕਰਮਚਾਰੀਆਂ ਦਾ ਭਵਿੱਖ ਧੁੰਦਲਾ ਨਜ਼ਰ ਆ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, ਪੁਨਰਗਠਨ ਦਾ ਬਹਾਨਾ ਬਣਾ ਕੇ ਜੋ ਅਸਾਮੀਆਂ ਵਿਭਾਗ ਵਾਈਜ਼ ਖ਼ਤਮ ਕੀਤੀਆਂ ਗਈਆਂ ਹਨ, ਉਨ੍ਹਾਂ ਅਸਾਮੀਆਂ ਨੂੰ ਮੁੜ ਬਹਾਲ ਕੀਤਾ ਜਾਵੇ। ਘੱਟੋ-ਘੱਟ ਉਜਰਤ ਵਿਚ ਮਹਿੰਗਾਈ ਦੇ ਅੰਕੜਿਆਂ ਅਨੁਸਾਰ ਵਾਧਾ ਕੀਤਾ ਜਾਵੇ। ਮੁਲਾਜ਼ਮਾਂ ਤੋਂ 200 ਰੁਪਏ ਪ੍ਰਤੀ ਮਹੀਨਾ ਟੈਕਸ ਕੱਟਣਾ ਬੰਦ ਕੀਤਾ ਜਾਵੇ ਅਤੇ ਜਿਹੜੇ 32 ਭੱਤੇ ਕੱਟੇ ਗਏ ਹਨ, ਉਨ੍ਹਾਂ ਭੱਤਿਆਂ ਨੂੰ ਪੇ-ਕਮਿਸ਼ਨ ਦੀ ਸਿਫ਼ਾਰਸ਼ ਮੁਤਾਬਿਕ ਲਾਗੂ ਕੀਤਾ ਜਾਵੇ। ਇਸ ਮੌਕੇ ਮੁਲਾਜ਼ਮ ਵਰਗ ਵਲੋਂ ਫ਼ੈਸਲਾ ਕੀਤਾ ਗਿਆ ਕਿ ਜੋ ਸਾਂਝੀ ਸੰਘਰਸ਼ ਕਮੇਟੀ ਵਲੋਂ 7 ਅਗਸਤ ਨੂੰ ਰੋਸ ਰੈਲੀ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ, ਉਸ ਪ੍ਰੋਗਰਾਮ ਵਿਚ ਸਮੁੱਚੇ ਮੁਲਾਜ਼ਮ ਜਥਿਆਂ ਦੇ ਰੂਪ ਵਿਚ ਸ਼ਾਮਿਲ ਹੋਣਗੇ। ਇਸ ਮੌਕੇ ’ਤੇ ਲਖਵੀਰ ਸਿੰਘ ਭੱਟੀ ਪ੍ਰਧਾਨ ਪੀ.ਐਮ.ਐਸ.ਯੂ, ਸੁੱਚਾ ਸਿੰਘ ਰੈਲੋਂ ਪ੍ਰਧਾਨ ਕਰਮਚਾਰੀ ਦਲ, ਬਲਜਿੰਦਰ ਸਿੰਘ, ਦਿਨੇਸ਼ ਕੁਮਾਰ, ਸੰਜੀਵ ਸੋਨੀ, ਤਰਸੇਮ ਸਿੰਘ ਸੁਪਰਡੈਂਟ, ਹਰਜੀਤ ਸਿੰਘ ਅਮਲੋਹ, ਰਸ਼ਪਿੰਦਰ ਸਿੰਘ, ਦਿਲਵਰ ਸਿੰਘ, ਅਮਨਵੀਰ ਸਿੰਘ, ਗਗਨ ਕੁਮਾਰ, ਮਨਦੀਪ ਸਿੰਘ ਜਿੰਮੀ, ਜਰਨੈਲ ਸਿੰਘ, ਬਲਜਿੰਦਰ ਸਿੰਘ, ਰਾਮ ਕਲਪ ਰਾਜੂ, ਹਰਜੀਤ ਕੌਰ, ਗੁਰਿੰਦਰਬੀਰ ਸਿੰਘ, ਹਰਿੰਦਰ ਸਿੰਘ ਅਤੇ ਜਤਿੰਦਰ ਸਿੰਘ ਨੇ ਵੀ ਇਕੱਤਰਤਾ ਨੂੰ ਸੰਬੋਧਨ ਕੀਤਾ। ਇਸ ਮੌਕੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕਰਮਚਾਰੀਆਂ ਦੀ ਚੋਣ ਕਰਵਾਈ ਗਈ। ਜਿਸ ਵਿਚ ਮਨਦੀਪ ਸਿੰਘ ਜਿੰਮੀ ਪ੍ਰਧਾਨ, ਰਾਮ ਕਲਪ ਰਾਜੂ ਚੇਅਰਮੈਨ, ਜਰਨੈਲ ਸਿੰਘ ਜਨਰਲ ਸਕੱਤਰ, ਬਲਵਿੰਦਰ ਸਿੰਘ ਖ਼ਜ਼ਾਨਚੀ, ਹਰਜੀਤ ਕੌਰ ਪੈੱ੍ਰਸ ਸਕੱਤਰ, ਹਰਪ੍ਰੀਤ ਸਿੰਘ ਮੀਤ ਪ੍ਰਧਾਨ, ਨਵਜੋਤ ਸਿੰਘ ਸੀਨੀਅਰ ਮੀਤ ਪ੍ਰਧਾਨ, ਗੁਰਬਿੰਦਰਵੀਰ ਸਿੰਘ ਸਲਾਹਕਾਰ, ਹਰਿੰਦਰ ਸਿੰਘ ਜੱਲ੍ਹਾ ਸਲਾਹਕਾਰ ਅਤੇ ਜਤਿੰਦਰ ਸਿੰਘ ਮੈਂਬਰ ਚੁਣੇ ਗਏ।