05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਹੋਏ ਜ਼ਿਲ੍ਹਾ ਪੱਧਰੀ ਸਮਾਗਮ ’ਚ ਡਾਈਟ ਫਤਹਿਗੜ੍ਹ ਸਾਹਿਬ ਦੀ ਗਿੱਧਾ ਟੀਮ ਰਹੀ ਜੇਤੂ

ਫ਼ਤਹਿਗੜ੍ਹ ਸਾਹਿਬ, 5 ਅਗਸਤ (ਰਾਜਿੰਦਰ ਸਿੰਘ)-ਮੇਰਾ ਯੁਵਾ ਭਾਰਤ ਵਲੋਂ ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਮਾਤਾ ਗੁਜਰੀ ਕਾਲਜ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਭਿਆਚਾਰਕ ਅਤੇ ਸਾਹਿੱਤਿਕ ਸਮਾਗਮ ਵਿਚ ਡਾ. ਕੁਲਦੀਪ ਸਿੰਘ ਦੀਪ ਤੇ ਸੰਗੀਤ ਮੈਂਟਰ ਗੁਰਪ੍ਰੀਤ ਸਿੰਘ ਪ੍ਰੀਤ ਦੀ ਅਗਵਾਈ ਹੇਠ ਡਾਇਟ ਫ਼ਤਹਿਗੜ੍ਹ ਸਾਹਿਬ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗਿੱਧਾ ਮੁਕਾਬਲੇ ਵਿਚ ਪਹਿਲਾ ਸਥਾਨ ਅਤੇ ਬਹਿਸ (ਡਿਬੇਟ) ਮੁਕਾਬਲੇ ਵਿਚ ਤੀਜਾ ਸਥਾਨ ਹਾਸਲ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 06-08-2026
ਫ਼ਤਹਿਗੜ੍ਹ ਸਾਹਿਬ, 5 ਅਗਸਤ (ਰਾਜਿੰਦਰ ਸਿੰਘ)-ਮੇਰਾ ਯੁਵਾ ਭਾਰਤ ਵਲੋਂ ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਮਾਤਾ ਗੁਜਰੀ ਕਾਲਜ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਭਿਆਚਾਰਕ ਅਤੇ ਸਾਹਿੱਤਿਕ ਸਮਾਗਮ ਵਿਚ ਡਾ. ਕੁਲਦੀਪ ਸਿੰਘ ਦੀਪ ਤੇ ਸੰਗੀਤ ਮੈਂਟਰ ਗੁਰਪ੍ਰੀਤ ਸਿੰਘ ਪ੍ਰੀਤ ਦੀ ਅਗਵਾਈ ਹੇਠ ਡਾਇਟ ਫ਼ਤਹਿਗੜ੍ਹ ਸਾਹਿਬ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗਿੱਧਾ ਮੁਕਾਬਲੇ ਵਿਚ ਪਹਿਲਾ ਸਥਾਨ ਅਤੇ ਬਹਿਸ (ਡਿਬੇਟ) ਮੁਕਾਬਲੇ ਵਿਚ ਤੀਜਾ ਸਥਾਨ ਹਾਸਲ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ। ਇਸ ਜਿੱਤ ਸਦਕਾ ਡਾਇਟ ਫਤਹਿਗੜ੍ਹ ਸਾਹਿਬ ਦੀ ਗਿੱਧਾ ਟੀਮ ਹੁਣ ਚੰਡੀਗੜ੍ਹ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਵਿਚ ਜ਼ਿਲ੍ਹੇ ਦੀ ਨੁਮਾਇੰਦਗੀ ਕਰੇਗੀ। ਜੇਤੂ ਟੀਮ ਦੇ ਡਾਇਟ ਪਹੁੰਚਣ ’ਤੇ ਸੀਨੀਅਰ ਲੈਕਚਰਾਰ ਕੰਵਲਦੀਪ ਸਿੰਘ ਸੋਹੀ ਨੇ ਵਿਦਿਆਰਥੀਆਂ ਅਤੇ ਮਾਰਗ ਦਰਸ਼ਕ ਅਧਿਆਪਕਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਡਿਪਟੀ ਡਾਇਰੈਕਟਰ ਤੇ ਪਿ੍ਰੰਸੀਪਲ ਡਾ. ਆਨੰਦ ਗੁਪਤਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਪਲਬਧੀ ਸੰਸਥਾ ਲਈ ਬੇਹੱਦ ਮਾਣ ਵਾਲੀ ਗੱਲ ਹੈ। ਉਨ੍ਹਾਂ ਨੇ ਰਾਜ ਪੱਧਰੀ ਮੁਕਾਬਲਿਆਂ ਲਈ ਟੀਮ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਵਿਸ਼ਵਾਸ ਪ੍ਰਗਟਾਇਆ ਕਿ ਵਿਦਿਆਰਥੀ ਉਥੇ ਵੀ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਉਣਗੇ। ਇਸ ਮੌਕੇ ਡਾਇਟ ਦੇ ਸਮੂਹ ਸਟਾਫ਼ ਮੈਂਬਰ ਹਰਜੀਤ ਸਿੰਘ, ਤਨਵੀਰ ਸਿੰਘ , ਹਰਪ੍ਰੀਤ ਕੌਰ, ਸੁਜਾਦ ਅਲੀ, ਜਸਪਾਲ ਕੌਰ, ਨਰਿੰਦਰ ਕੌਰ ਅਤੇ ਵੰਦਨਾ ਚੋਪੜਾ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਮਾਜ ਨੂੰ ਇੱਕਜੁੱਟ ਹੋਣ ਦੀ ਲੋੜ-ਰਾਜੂ ਖੰਨਾ ਅਗਲੀ ਖ਼ਬਰ ਫ਼ਤਹਿਗੜ੍ਹ ਸਾਹਿਬ ਵਿਚ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਦੀ ਅਹਿਮ ਇਕੱਤਰਤਾ
Ad Position 24
No active advertisement