05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਮਾਜ ਨੂੰ ਇੱਕਜੁੱਟ ਹੋਣ ਦੀ ਲੋੜ-ਰਾਜੂ ਖੰਨਾ

ਮੰਡੀ ਗੋਬਿੰਦਗੜ੍ਹ, 5 ਅਗਸਤ (ਇਕਬਾਲਦੀਪ ਸੰਧੂ)-ਪੰਜਾਬ ਦੀ ਨੌਜਵਾਨ ਪੀੜ੍ਹੀ ਅੱਜ ਨਸ਼ਿਆਂ ਦੀ ਸਮੱਸਿਆ ਕਾਰਨ ਗੰਭੀਰ ਚੁਨੌਤੀਆਂ ਦਾ ਸਾਹਮਣਾ ਕਰ ਰਹੀ ਹੈ। ਨੌਜਵਾਨ ਸਾਡੇ ਦੇਸ਼ ਤੇ ਸਮਾਜ ਦਾ ਭਵਿੱਖ ਹਨ, ਇਸ ਲਈ ਉਨ੍ਹਾਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।

Ad Position 21
No active advertisement
ਅਜੀਤ ਡੈਸਕ 06-08-2026
ਮੰਡੀ ਗੋਬਿੰਦਗੜ੍ਹ, 5 ਅਗਸਤ (ਇਕਬਾਲਦੀਪ ਸੰਧੂ)-ਪੰਜਾਬ ਦੀ ਨੌਜਵਾਨ ਪੀੜ੍ਹੀ ਅੱਜ ਨਸ਼ਿਆਂ ਦੀ ਸਮੱਸਿਆ ਕਾਰਨ ਗੰਭੀਰ ਚੁਨੌਤੀਆਂ ਦਾ ਸਾਹਮਣਾ ਕਰ ਰਹੀ ਹੈ। ਨੌਜਵਾਨ ਸਾਡੇ ਦੇਸ਼ ਤੇ ਸਮਾਜ ਦਾ ਭਵਿੱਖ ਹਨ, ਇਸ ਲਈ ਉਨ੍ਹਾਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਰਾਜੂ ਖੰਨਾ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਨੌਜਵਾਨਾਂ ਲਈ ਰੁਜ਼ਗਾਰ, ਖੇਡਾਂ ਅਤੇ ਸਕਾਰਾਤਮਿਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਲੋੜੀਂਦੇ ਪ੍ਰਭਾਵਸ਼ਾਲੀ ਉਪਰਾਲੇ ਕਰਨ ਵਿਚ ਉਮੀਦਾਂ ’ਤੇ ਪੂਰੀ ਨਹੀਂ ਉੱਤਰੀ। ਉਨ੍ਹਾਂ ਕਿਹਾ ਕਿ ਜਦੋਂ ਨੌਜਵਾਨਾਂ ਨੂੰ ਸਿੱਖਿਆ, ਰੁਜ਼ਗਾਰ ਅਤੇ ਤਰੱਕੀ ਦੇ ਯੋਗ ਮੌਕੇ ਮਿਲਣਗੇ ਤਾਂ ਉਹ ਨਸ਼ਿਆਂ ਤੋਂ ਆਪਣੇ ਆਪ ਦੂਰ ਰਹਿਣਗੇ। ਉਨ੍ਹਾਂ ਸਮੂਹ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੇ ਨਸ਼ੇ ਤੋਂ ਦੂਰ ਰਹਿਣ, ਆਪਣੇ ਪਰਿਵਾਰ, ਸਿੱਖਿਆ, ਰੁਜ਼ਗਾਰ, ਖੇਡਾਂ ਅਤੇ ਸਮਾਜ ਸੇਵਾ ਵੱਲ ਧਿਆਨ ਦੇਣ ਅਤੇ ਪੰਜਾਬ ਨੂੰ ਮੁੜ ਤੰਦਰੁਸਤ, ਖ਼ੁਸ਼ਹਾਲ ਤੇ ਰੰਗਲਾ ਬਣਾਉਣ ਵਿਚ ਆਪਣਾ ਯੋਗਦਾਨ ਪਾਉਣ। ਖੰਨਾ ਨੇ ਸਮਾਜਿਕ, ਧਾਰਮਿਕ ਅਤੇ ਸਿੱਖਿਆ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਨਸ਼ਾ ਮੁਕਤੀ ਬਾਰੇ ਜਾਗਰੂਕਤਾ ਮੁਹਿੰਮਾਂ ਚਲਾਉਣ ਅਤੇ ਨੌਜਵਾਨਾਂ ਨੂੰ ਸਹੀ ਰਾਹ ਦਿਖਾਉਣ ਲਈ ਮਿਲ ਕੇ ਕੰਮ ਕਰਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਇੰਚਾਰਜ ਭੁਪੇਸ਼ ਬਘੇਲ ਦੇ ਪੰਜਾਬ ਦੌਰੇ ਨਾਲ ਕਾਂਗਰਸੀ ਵਰਕਰਾਂ ’ਚ ਭਾਰੀ ਉਤਸ਼ਾਹ-ਮਾਰਵਾ, ਭਟੇੜੀ ਅਗਲੀ ਖ਼ਬਰ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਹੋਏ ਜ਼ਿਲ੍ਹਾ ਪੱਧਰੀ ਸਮਾਗਮ ’ਚ ਡਾਈਟ ਫਤਹਿਗੜ੍ਹ ਸਾਹਿਬ ਦੀ ਗਿੱਧਾ ਟੀਮ ਰਹੀ ਜੇਤੂ
Ad Position 24
No active advertisement