05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਡੀ.ਏ ਦੇ ਮਾਮਲੇ ਸੰਬੰਧੀ ਹਾਈ ਕੋਰਟ ਦੇ ਫ਼ੈਸਲੇ ਦੀ ਮੁਲਾਜ਼ਮਾਂ ਤੇ ਪੈਨਸ਼ਨਰਜ਼ ਨੇ ਕੀਤੀ ਪ੍ਰਸੰਸਾ

ਫ਼ਤਹਿਗੜ੍ਹ ਸਾਹਿਬ, 5 ਅਗਸਤ (ਬਲਜਿੰਦਰ ਸਿੰਘ)-ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਮਹੀਨਾਵਾਰ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਇੰਸਪੈਕਟਰ (ਰਿਟਾ.) ਦੀ ਪ੍ਰਧਾਨਗੀ ਹੇਠ ਹੋਈ।

Ad Position 21
No active advertisement
ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਵਿਚ ਨਵੇਂ ਸ਼ਾਮਿਲ ਹੋਏ ਮੈਂਬਰਾਂ ਨੂੰ ਸਨਮਾਨ ਪੱਤਰ ਦੇ ਕੇ ਸਵਾਗਤ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਸ਼ਮਸ਼ੇਰ ਸਿੰਘ ਇੰਸਪੈਕਟਰ (ਰਿਟਾ.) ਤੇ ਹੋਰ। ਤਸਵੀਰ: ਕਰਨ 06-08-2026
ਫ਼ਤਹਿਗੜ੍ਹ ਸਾਹਿਬ, 5 ਅਗਸਤ (ਬਲਜਿੰਦਰ ਸਿੰਘ)-ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਮਹੀਨਾਵਾਰ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਇੰਸਪੈਕਟਰ (ਰਿਟਾ.) ਦੀ ਪ੍ਰਧਾਨਗੀ ਹੇਠ ਹੋਈ। ਜਿਸ ਦੌਰਾਨ ਮੈਂਬਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮਹੀਨੇ ਦੇ ਜਨਮ ਦਿਨ ਵਾਲੇ ਮੈਂਬਰਾਂ ਦੇ ਨਾਮ ਪੜ੍ਹ ਕੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ ਗਈ। ਉਪਰੰਤ 7 ਅਗਸਤ ਨੂੰ ਸੈਕਟਰ 39 ਚੰਡੀਗੜ੍ਹ ਵਿਖੇ ਹੋਣ ਵਾਲੀ ਮਹਾਂ ਰੈਲੀ ਵਿਚ ਸ਼ਾਮਿਲ ਹੋਣ ਲਈ ਯੋਜਨਾਬੰਦੀ ਤਿਆਰ ਕੀਤੀ ਗਈ। ਮੀਟਿੰਗ ਦੌਰਾਨ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ, ਜਿਸ ਵਿਚ ਡਾ. ਅਗਰਵਾਲ ਅੱਖਾਂ ਦਾ ਹਸਪਤਾਲ ਮੋਹਾਲੀ ਵਲੋਂ ਸੰਜੇ ਮਿਸ਼ਰਾ ਐਮ.ਐਸ ਆਈ ਸਰਜਨ, ਹਰੀਸ਼ ਸ਼ਰਮਾ ਡੀ.ਜੀ.ਐਮ, ਸਚਿਨ ਔਪਟੋਮੈਟਰਿਕਸ, ਜਤਿੰਦਰ ਸਿੰਘ ਅਤੇ ਮੁਨੀਸ਼ ਕੁਮਾਰ ਮਾਰਕੀਟਿੰਗ ਦੀ ਟੀਮ ਨੇ ਪੈਨਸ਼ਨਰਾਂ ਦੀਆਂ ਅੱਖਾਂ ਦਾ ਚੈੱਕਅਪ ਕਰਕੇ ਅੱਖਾਂ ਦੀ ਸਾਂਭ ਸੰਭਾਲ ਬਾਰੇ ਜਾਗਰੂਕ ਕੀਤਾ। ਇਸ ਮੌਕੇ ਨਵੇਂ ਸ਼ਾਮਿਲ ਹੋਏ (ਰਿਟਾ.) ਐਸ.ਆਈ. ਗੁਰਚਰਨ ਸਿੰਘ ਡਕੌਂਦਾ, ਏ.ਐਸ.ਆਈ. ਪਰਮਜੀਤ ਸਿੰਘ ਮੱਖਣ ਕਾਲੋਨੀ, ਹੌਲਦਾਰ ਬਲਜਿੰਦਰ ਸਿੰਘ ਬਧੋਛੀ ਕਲਾਂ ਨੂੰ ਸੰਸਥਾ ਵਿਚ ਸ਼ਾਮਿਲ ਹੋਣ ’ਤੇ ਸਨਮਾਨ ਪੱਤਰ ਦੇ ਕੇ ਸਵਾਗਤ ਕੀਤਾ ਗਿਆ। ਮਾਨਯੋਗ ਹਾਈਕੋਰਟ ਵਲੋਂ 3 ਅਗਸਤ ਨੂੰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿਚ 15 ਦਿਨਾਂ ਦੇ ਅੰਦਰ ਬਕਾਇਆ ਡੀ.ਏ ਦੇਣ ਦਾ ਹੁਕਮ ਜਾਰੀ ਕੀਤਾ ਗਿਆ ਹੈ ਜਿਸ ਦੀ ਸਮੂਹ ਪੈਨਸ਼ਨਰਾਂ ਵਲੋਂ ਸ਼ਲਾਘਾ ਕੀਤੀ ਗਈ। ਬੁਲਾਰਿਆਂ ਨੇ ਮੰਗ ਕੀਤੀ ਕਿ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, ਛੇਵਾਂ ਪੇ ਕਮਿਸ਼ਨ ਮੁਕੰਮਲ ਤੌਰ ’ਤੇ ਲਾਗੂ ਕੀਤਾ ਜਾਵੇ, ਬਕਾਇਆ ਇਕੱਠਾ ਦਿੱਤਾ ਜਾਵੇ। ਅਨ ਐਲਾਨੀ ਵਿੱਤੀ ਐਮਰਜੈਂਸੀ ਹਟਾਈ ਜਾਵੇ। ਜਨਵਰੀ 2016 ਤੋਂ 30 ਜੂਨ 2021 ਦਰਮਿਆਨ ਸੇਵਾ ਮੁਕਤ ਹੋਏ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਨੂੰ ਸਾਢੇ ਪੰਜ ਸਾਲ ਦੇ ਬਕਾਏ ਦਿੱਤੇ ਜਾਣ। ਮੈਡੀਕਲ ਭੱਤਾ 2 ਹਜ਼ਾਰ ਰੁਪਏ ਕੀਤਾ ਜਾਵੇ ਜਾਂ ਕੈਸ਼ਲੈਸ ਸਕੀਮ ਲਾਗੂ ਕੀਤੀ ਜਾਵੇ। ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਬੱਚਿਆਂ ਲਈ ਨਵੀਂ ਭਰਤੀ ਵਿਚ 5 ਫ਼ੀਸਦੀ ਰਾਖਵਾਂ ਕੋਟਾ ਰੱਖਿਆ ਜਾਵੇ। ਮੀਟਿੰਗ ਵਿਚ ਗੁਰਮੀਤ ਸਿੰਘ ਜਨਰਲ ਸਕੱਤਰ, ਜਗਦੀਸ਼ ਸਿੰਘ ਬਹੇੜ, ਮਨਜੀਤ ਸਿੰਘ ਲਿਬੜਾ, ਅਸ਼ੋਕ ਕੁਮਾਰ, ਤੀਰਥ ਸਿੰਘ, ਫ਼ਤਹਿ ਸਿੰਘ, ਜਸਵੀਰ ਸਿੰਘ, ਬਲਜਿੰਦਰ ਸਿੰਘ, ਪ੍ਰੇਮ ਚੰਦ ਉੱਪਲ, ਗੁਰਮੇਲ ਸਿੰਘ, ਭਾਗ ਸਿੰਘ, ਨਿਸ਼ਾਨ ਸਿੰਘ, ਮਹਿੰਦਰ ਸਿੰਘ, ਗੁਰਦੀਪ ਸਿੰਘ, ਬਹਾਦਰ ਸਿੰਘ, ਮੁਖ਼ਤਿਆਰ ਸਿੰਘ, ਲਖਵੀਰ ਸਿੰਘ , ਸਤਿੰਦਰ ਸਿੰਘ, ਮਹਿੰਦਰਪਾਲ ਸਿੰਘ, ਲਖਵਿੰਦਰ ਸਿੰਘ, ਗੁਰਚਰਨ ਸਿੰਘ, ਰਾਕੇਸ਼ ਕੁਮਾਰ, ਰਣਜੀਤ ਸਿੰਘ, ਗੁਰਪਿੰਦਰ ਸਿੰਘ, ਪਰਮਜੀਤ ਸਿੰਘ ਸੁਪਰਡੈਂਟ, ਸਤਨਾਮ ਸਿੰਘ, ਚੰਦ ਖਾਂ, ਦਵਿੰਦਰ ਸਿੰਘ, ਸੋਹਨ ਸਿੰਘ, ਬਲਵਿੰਦਰ ਸਿੰਘ, ਨਿਰਮਲ ਕੁਮਾਰ ਤੋਂ ਇਲਾਵਾ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਤਰਖਾਣ ਮਾਜਰਾ ਵੀ ਆਪਣੇ ਸਾਥੀਆਂ ਸਮੇਤ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਲਾਲਕਾ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਨੇ ਹਰਜਿੰਦਰ ਕੌਰ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਪੰਜਾਬ ਇੰਚਾਰਜ ਭੁਪੇਸ਼ ਬਘੇਲ ਦੇ ਪੰਜਾਬ ਦੌਰੇ ਨਾਲ ਕਾਂਗਰਸੀ ਵਰਕਰਾਂ ’ਚ ਭਾਰੀ ਉਤਸ਼ਾਹ-ਮਾਰਵਾ, ਭਟੇੜੀ
Ad Position 24
No active advertisement