ਜਥੇਦਾਰ ਲਾਲਕਾ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਨੇ ਹਰਜਿੰਦਰ ਕੌਰ ਨੂੰ ਕੀਤਾ ਸਨਮਾਨਿਤ
ਨਾਭਾ, 5 ਅਗਸਤ (ਜਗਨਾਰ ਸਿੰਘ ਦੁਲੱਦੀ)-ਕਾਮਨਵੈਲਥ ਖੇਡਾਂ ਵਿੱਚ ਚਾਂਦੀ ਦਾ ਤਗਮਾ ਜਿੱਤਣ ਵਾਲੀ ਹਰਜਿੰਦਰ ਕੌਰ ਨੂੰ ਅੱਜ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਜਥੇਦਾਰ ਮੱਖਣ ਸਿੰਘ ਲਾਲਕਾ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਵਲੋਂ ਉਸ ਦੇ ਘਰ ਜਾ ਕੇ ਸਨਮਾਨਿਤ ਕੀਤਾ ਗਿਆ। ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜਥੇਦਾਰ ਲਾਲਕਾ ਨੇ ਕਿਹਾ ਕਿ ਇਹ ਸਾਡੇ ਨਾਭਾ ਹਲਕੇ ਅਤੇ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਹਰਜਿੰਦਰ ਕੌਰ ਵੱਲੋਂ ਚਾਂਦੀ ਦਾ ਤਗਮਾ ਜਿੱਤ ਕੇ ਭਾਰਤ ਦਾ ਨਾਮ ਰੋਸ਼ਨ ਕੀਤਾ ਗਿਆ ਹੈ।
ਨਾਭਾ, 5 ਅਗਸਤ (ਜਗਨਾਰ ਸਿੰਘ ਦੁਲੱਦੀ)-ਕਾਮਨਵੈਲਥ ਖੇਡਾਂ ਵਿੱਚ ਚਾਂਦੀ ਦਾ ਤਗਮਾ ਜਿੱਤਣ ਵਾਲੀ ਹਰਜਿੰਦਰ ਕੌਰ ਨੂੰ ਅੱਜ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਜਥੇਦਾਰ ਮੱਖਣ ਸਿੰਘ ਲਾਲਕਾ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਵਲੋਂ ਉਸ ਦੇ ਘਰ ਜਾ ਕੇ ਸਨਮਾਨਿਤ ਕੀਤਾ ਗਿਆ। ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜਥੇਦਾਰ ਲਾਲਕਾ ਨੇ ਕਿਹਾ ਕਿ ਇਹ ਸਾਡੇ ਨਾਭਾ ਹਲਕੇ ਅਤੇ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਹਰਜਿੰਦਰ ਕੌਰ ਵੱਲੋਂ ਚਾਂਦੀ ਦਾ ਤਗਮਾ ਜਿੱਤ ਕੇ ਭਾਰਤ ਦਾ ਨਾਮ ਰੋਸ਼ਨ ਕੀਤਾ ਗਿਆ ਹੈ। ਜਥੇਦਾਰ ਲਾਲਕਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਸਮੇਂ ਹਮੇਸ਼ਾ ਹੀ ਲੜਕੀਆਂ ਨੂੰ ਖੇਡਾਂ ਵੱਲ ਉਤਸ਼ਾਹਤ ਕੀਤਾ ਜਾਂਦਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਪਾਰਟੀ ਦੀ ਸਰਕਾਰ ਬਣਨ ਤੇ ਪੰਜਾਬ ਦੇ ਨੌਜਵਾਨ ਲੜਕੇ ਲੜਕੀਆਂ ਨੂੰ ਖੇਡਾਂ ਵੱਲ ਉਤਸ਼ਾਹਤ ਕੀਤਾ ਜਾਵੇਗਾ। ਇਸ ਮੌਕੇ ਸਾਬਕਾ ਚੈਅਰਪਰਸਨ ਬੀਬੀ ਹਰਪ੍ਰੀਤ ਕੌਰ ਰਾਮਗੜ੍ਹ ਮੈਂਬਰ ਜਿਲਾ ਪਰਿਸ਼ਦ, ਬਲਵਿੰਦਰ ਸਿੰਘ ਧਾਰਨੀ ਸਹਿਰੀ ਪ੍ਰਧਾਨ ਭਾਦਸੋਂ, ਰਣਜੀਤ ਸਿੰਘ ਲਾਡੀ ਲਹਾਰਮਾਜਰਾ ਮੈਂਬਰ ਬਲਾਕ ਸੰਮਤੀ, ਸੁਖਚੈਨ ਸਿੰਘ ਬਿਸਨਪੁਰਾ ਬਲਾਕ ਪ੍ਰਧਾਨ ਯੂਥ ਅਕਾਲੀ ਦਲ ਹਲਕਾ, ਮੇਜਰ ਸਿੰਘ ਸਕੋਹਾਂ ਸਰਕਲ ਪ੍ਰਧਾਨ, ਮੋਹਨ ਸਿੰਘ ਰਾਮਗੜ੍ਹ ਸਰਕਲ ਪ੍ਰਧਾਨ,ਡਾ ਲਖਵਿੰਦਰ ਸਿੰਘ ਕਮੇਲੀ ਸਰਕਲ ਪ੍ਰਧਾਨ, ਪ੍ਰਿੰਸ ਤੁੰਗ ਯੂਥ ਆਗੂ,ਮਨਪ੍ਰੀਤ ਸਿੰਘ ਅਗੇਤੀ ਸਰਕਲ ਪ੍ਰਧਾਨ, ਕੁਲਦੀਪ ਸਿੰਘ ਅਗੇਤੀ, ਨਰਿੰਦਰ ਸਿੰਘ ਮੈਹਸ,ਲਖਵੀਰ ਸਿੰਘ ਰਾਮਗੜ੍ਹ,ਪੰਕਜ ਜਿੰਦਲ,ਗੁਰਸੇਵਕ ਸਿੰਘ ਅਗੇਤੀ ਆਦਿ ਮੌਜੂਦ ਸਨ।