06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਕੌਲਗੜ੍ਹ ਗੁਰਦੁਆਰਾ ਸਾਹਿਬ ਲਈ ਭਾਈ ਰਵਿੰਦਰ ਸਿੰਘ ਖ਼ਾਲਸਾ ਵਲੋਂ 10 ਸੈੱਟ ਸੈਂਚੀਆਂ ਭੇਟ

ਅਮਲੋਹ, 5 ਅਗਸਤ (ਕੇਵਲ ਸਿੰਘ)-ਨਜ਼ਦੀਕੀ ਪਿੰਡ ਕੌਲਗੜ੍ਹ ਦੇ ਗੁਰਦੁਆਰਾ ਸਾਹਿਬ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੰਗ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਰਵਿੰਦਰ ਸਿੰਘ ਖ਼ਾਲਸਾ ਵਲੋਂ ਸ੍ਰੀ ਸਹਿਜ ਪਾਠ ਕਰਨ ਲਈ 10 ਸੈਟ ਸੈਂਚੀਆਂ ਭੇਟ ਕੀਤੀਆਂ ਗਈਆਂ। ਇਸ ਮੌਕੇ ਭਾਈ ਰਵਿੰਦਰ ਸਿੰਘ ਖ਼ਾਲਸਾ ਨੇ ਕਿਹਾ ਕਿ ਗੁਰੂ ਘਰ ਦੀ ਸੇਵਾ ਕਰਨਾ ਹਰ ਸਿੱਖ ਦਾ ਫ਼ਰਜ਼ ਹੈ।

Ad Position 21
No active advertisement
ਅਜੀਤ ਡੈਸਕ 06-08-2026
ਅਮਲੋਹ, 5 ਅਗਸਤ (ਕੇਵਲ ਸਿੰਘ)-ਨਜ਼ਦੀਕੀ ਪਿੰਡ ਕੌਲਗੜ੍ਹ ਦੇ ਗੁਰਦੁਆਰਾ ਸਾਹਿਬ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੰਗ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਰਵਿੰਦਰ ਸਿੰਘ ਖ਼ਾਲਸਾ ਵਲੋਂ ਸ੍ਰੀ ਸਹਿਜ ਪਾਠ ਕਰਨ ਲਈ 10 ਸੈਟ ਸੈਂਚੀਆਂ ਭੇਟ ਕੀਤੀਆਂ ਗਈਆਂ। ਇਸ ਮੌਕੇ ਭਾਈ ਰਵਿੰਦਰ ਸਿੰਘ ਖ਼ਾਲਸਾ ਨੇ ਕਿਹਾ ਕਿ ਗੁਰੂ ਘਰ ਦੀ ਸੇਵਾ ਕਰਨਾ ਹਰ ਸਿੱਖ ਦਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਵਿਚ ਸ੍ਰੀ ਸਹਿਜ ਪਾਠਾਂ ਦੇ ਪ੍ਰਕਾਸ਼ ਅਤੇ ਧਾਰਮਿਕ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਇਨ੍ਹਾਂ ਸੈਂਚੀਆਂ ਦੀ ਲੋੜ ਸੀ, ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਸੇਵਾ ਨਿਭਾਈ ਗਈ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਗੁਰਦੁਆਰਾ ਸਾਹਿਬ ਅਤੇ ਇਲਾਕੇ ਦੀ ਸੰਗਤ ਦੀ ਸੇਵਾ ਲਈ ਉਹ ਹਮੇਸ਼ਾ ਤਤਪਰ ਰਹਿਣਗੇ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਭਾਈ ਰਵਿੰਦਰ ਸਿੰਘ ਖ਼ਾਲਸਾ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਪ੍ਰਧਾਨ ਲਖਵੀਰ ਸਿੰਘ, ਖ਼ਜ਼ਾਨਚੀ ਬਲਜੀਤ ਸਿੰਘ, ਮਨਦੀਪ ਸਿੰਘ, ਰਣਜੀਤ ਸਿੰਘ, ਸਵਰਨਜੀਤ ਸਿੰਘ, ਜਸਪ੍ਰੀਤ ਸਿੰਘ, ਮਨਜੀਤ ਸਿੰਘ, ਪਰਮਿੰਦਰ ਕੌਰ, ਕਿਰਨਦੀਪ ਕੌਰ, ਭਿੰਦਰ ਕੌਰ, ਕੁਲਵੀਰ ਕੌਰ, ਅਮਨਦੀਪ ਕੌਰ, ਬਲਜੀਤ ਕੌਰ, ਰਾਜਵਿੰਦਰ ਕੌਰ, ਬੇਅੰਤ ਕੌਰ, ਹਰਜੀਤ ਕੌਰ, ਬਲਜੀਤ ਕੌਰ, ਪਰਮਿੰਦਰ ਕੌਰ, ਮਨਜੀਤ ਕੌਰ, ਸੁਖਪ੍ਰੀਤ ਕੌਰ , ਚਰਨਜੀਤ ਕੌਰ ਆਦਿ ਸੰਗਤਾਂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਬਿੱਲੂ ਸਾਥੀਆਂ ਸਮੇਤ ਕਾਂਗਰਸ ਵਿਚ ਹੋਏ ਸ਼ਾਮਿਲ ਕਾਂਗਰਸ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ... ਅਗਲੀ ਖ਼ਬਰ ਪੰਜਾਬ ਸਰਕਾਰ ਸਿਹਤ ਤੇ ਸਿੱਖਿਆ ਸੁਧਾਰ ’ਚ ਹੋਈ ਬੁਰੀ ਤਰ੍ਹਾਂ ਫੇਲ-ਪ੍ਰੋ. ਬਲਬੀਰ ਸਿੰਘ ਬੱਲੀ
Ad Position 24
No active advertisement