ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਜ਼ਿਲ੍ਹੇ ਦੇ 1 ਲੱਖ 47 ਹਜ਼ਾਰ ਤੋਂ ਵੱਧ ਲਾਭਪਾਤਰੀਆਂ ਨੂੰ 51 ਕਰੋੜ 69 ਲੱਖ ਦੀ ਰਾਸ਼ੀ ਜਾਰੀ-ਜ਼ਿਲ੍ਹਾ ਪ੍ਰੋਗਰਾਮ ਅਫ਼ਸਰ
ਫ਼ਤਹਿਗੜ੍ਹ ਸਾਹਿਬ, 5 ਅਗਸਤ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਵਲੋਂ ਮਹਿਲਾਵਾਂ ਦੀ ਸਮਾਜਿਕ ਅਤੇ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਜੁਲਾਈ, ਅਗਸਤ ਅਤੇ ਸਤੰਬਰ ਮਹੀਨਿਆਂ ਦੀਆਂ ਕਿਸ਼ਤਾਂ ਦਾ ਭੁਗਤਾਨ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿਚ ਸਿੱਧਾ ਟਰਾਂਸਫ਼ਰ (ਡੀ. ਬੀ.
ਫ਼ਤਹਿਗੜ੍ਹ ਸਾਹਿਬ, 5 ਅਗਸਤ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਵਲੋਂ ਮਹਿਲਾਵਾਂ ਦੀ ਸਮਾਜਿਕ ਅਤੇ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਜੁਲਾਈ, ਅਗਸਤ ਅਤੇ ਸਤੰਬਰ ਮਹੀਨਿਆਂ ਦੀਆਂ ਕਿਸ਼ਤਾਂ ਦਾ ਭੁਗਤਾਨ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿਚ ਸਿੱਧਾ ਟਰਾਂਸਫ਼ਰ (ਡੀ.ਬੀ.ਟੀ.) ਰਾਹੀਂ ਕਰਨ ਦਾ ਕੰਮ ਲਗਾਤਾਰ ਜਾਰੀ ਹੈ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਨੁਰਤਨ ਕੌਰ ਨੇ ਦੱਸਿਆ ਕਿ ਯੋਜਨਾ ਤਹਿਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ 97 ਹਜ਼ਾਰ 170 ਜਨਰਲ ਵਰਗ ਦੇ ਲਾਭਪਾਤਰੀਆਂ ਨੂੰ 29 ਕਰੋੜ 15 ਲੱਖ 10 ਹਜ਼ਾਰ ਅਤੇ 50 ਹਜ਼ਾਰ 87 ਅਨੁਸੂਚਿਤ ਜਾਤੀ ਵਰਗ ਦੇ ਲਾਭਪਾਤਰੀਆਂ ਨੂੰ 22 ਕਰੋੜ 53 ਲੱਖ 91ਹਜ਼ਾਰ 500 ਦੀ ਰਾਸ਼ੀ ਸਿੱਧੇ ਤੌਰ ਡੀ.ਬੀ.ਟੀ. ਰਾਹੀਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿਚ ਪਾਈ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਲੋਕ-ਭਲਾਈ ਯੋਜਨਾ ਮਹਿਲਾਵਾਂ ਨੂੰ ਆਰਥਿਕ ਸਹਾਇਤਾ ਪ੍ਰਦਾਨ ਕਰਕੇ ਉਨ੍ਹਾਂ ਦੇ ਸਮਾਜਿਕ ਅਤੇ ਆਰਥਿਕ ਸਸ਼ਕਤੀਕਰਨ ਵੱਲ ਇਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਦਾ ਲਾਭ ਕੇਵਲ ਉਨ੍ਹਾਂ ਮਹਿਲਾਵਾਂ ਨੂੰ ਦਿੱਤਾ ਜਾਂਦਾ ਹੈ, ਜੋ ਪੰਜਾਬ ਸਰਕਾਰ ਵਲੋਂ ਨਿਰਧਾਰਿਤ ਯੋਗਤਾ ਸ਼ਰਤਾਂ ਨੂੰ ਪੂਰਾ ਕਰਦੀਆਂ ਹਨ। ਉਨ੍ਹਾਂ ਦੱਸਿਆ ਕਿ ਲਾਭਪਾਤਰੀ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੋਣੀ ਲਾਜ਼ਮੀ ਹੈ। ਇਸ ਤੋਂ ਇਲਾਵਾ, ਲਾਭਪਾਤਰੀ ਕਿਸੇ ਵੀ ਸਰਕਾਰੀ ਵਿਭਾਗ, ਬੋਰਡ, ਨਿਗਮ ਜਾਂ ਹੋਰ ਸਰਕਾਰੀ ਅਦਾਰੇ ਵਿਚ ਸੇਵਾ-ਮੁਕਤ ਸਰਕਾਰੀ ਪੈਨਸ਼ਨਰ ਨਹੀਂ ਹੋਣੀ ਚਾਹੀਦੀ। ਲਾਭਪਾਤਰੀ ਨੇ ਪਿਛਲੇ ਵਿੱਤੀ ਸਾਲ ਦੌਰਾਨ ਆਮਦਨ ਕਰ ਦਾ ਭੁਗਤਾਨ ਨਾ ਕੀਤਾ ਹੋਵੇ।ਉਨ੍ਹਾਂ ਸਾਰੇ ਯੋਗ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਇਸ ਯੋਜਨਾ ਸਬੰਧੀ ਕੋਈ ਜਾਣਕਾਰੀ ਜਾਂ ਸਹਾਇਤਾ ਦੀ ਲੋੜ ਹੋਵੇ ਤਾਂ ਉਹ ਆਪਣੇ ਨਜ਼ਦੀਕੀ ਆਂਗਣਵਾੜੀ ਸੈਂਟਰ, ਸੀ.ਡੀ.ਪੀ.ਓ. ਦਫ਼ਤਰ ਜਾਂ ਜ਼ਿਲ੍ਹਾ ਪ੍ਰੋਗਰਾਮ ਦਫ਼ਤਰ, ਫ਼ਤਹਿਗੜ੍ਹ ਸਾਹਿਬ ਨਾਲ ਸੰਪਰਕ ਕਰ ਸਕਦੇ ਹਨ।