06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਭਾਰੀ ਮੀਂਹ ਕਾਰਨ ਖੜ੍ਹੇ ਪਾਣੀ ਦੀ ਨਿਕਾਸੀ ਲਈ ਪਟਿਆਲਾ ਸ਼ਹਿਰ ’ਚ ਨਗਰ ਨਿਗਮ ਦੀਆਂ ਕਈ ਟੀਮਾਂ ਤਾਇਨਾਤ ਡੀ. ਸੀ. ਤੇ ਕਮਿਸ਼ਨਰ ਵਲੋਂ ਸਥਿਤੀ ਦੀ ਕੀਤੀ ਜਾ ਰਹੀ ਹੈ ਨਿਰੰਤਰ ਨਿਗਰਾਨੀ

ਪਟਿਆਲਾ, 5 ਅਗਸਤ (ਅ. ਸ.

Ad Position 21
No active advertisement
ਅਜੀਤ ਡੈਸਕ 06-08-2026
ਪਟਿਆਲਾ, 5 ਅਗਸਤ (ਅ. ਸ. ਆਹਲੂਵਾਲੀਆ)-ਪਟਿਆਲਾ ਵਿਚ ਅੱਜ ਸਵੇਰੇ ਪਈ ਭਾਰੀ ਬਾਰਿਸ਼ ਤੋਂ ਬਾਅਦ, ਸੜਕਾਂ ਤੇ ਨੀਵੇਂ ਇਲਾਕਿਆਂ ਵਿਖੇ ਇਕੱਠੇ ਹੋਏ ਪਾਣੀ ਦੀ ਨਿਕਾਸੀ ਨੂੰ ਯਕੀਨੀ ਬਣਾਉਣ ਲਈ ਨਗਰ ਨਿਗਮ ਦੀਆਂ ਛੇ ਟੀਮਾਂ ਸਵੇਰ ਤੋਂ ਹੀ ਸ਼ਹਿਰ ਵਿਚ ਕਾਰਜਸ਼ੀਲ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਤੇ ਨਗਰ ਨਿਗਮ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਦੇ ਨਿਰਦੇਸ਼ਾਂ ‘ਤੇ ਕਾਰਵਾਈ ਕਰਦੇ ਹੋਏ, ਇਹ ਟੀਮਾਂ ਸ਼ਹਿਰ ਵਿੱਚ ਲੋਕਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਸਥਾਨਕ ਨਿਵਾਸੀਆਂ ਦੀ ਅਸੁਵਿਧਾ ਨੂੰ ਘੱਟ ਕਰਨ ਲਈ ਨੀਵੇਂ ਥਾਵਾਂ ਤੋਂ ਪਾਣੀ ਦੀ ਨਿਕਾਸੀ ਦਾ ਕੰਮ ਸਰਗਰਮੀ ਨਾਲ ਕਰ ਰਹੀਆਂ ਹਨ। ਇਸੇ ਦੌਰਾਨ ਡਿਪਟੀ ਕਮਿਸ਼ਨਰ ਤੇ ਨਗਰ ਨਿਗਮ ਕਮਿਸ਼ਨਰ ਵਲੋਂ ਸਥਿਤੀ ’ਤੇ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਸੰਬੰਧਤ ਅਧਿਕਾਰੀਆਂ ਤੇ ਟੀਮਾਂ ਨੂੰ ਮੀਂਹ ਘੱਟਣ ਤੱਕ ਅਲਰਟ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਲੋਕਾਂ ਨੂੰ ਫੀਲਡ ਸਟਾਫ ਨਾਲ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਪ੍ਰਸ਼ਾਸਨ ਵਲੋਂ ਭਰੋਸਾ ਦਿੱਤਾ ਹੈ ਕਿ ਨੀਵੇਂ ਖੇਤਰਾਂ ਵਿਚ ਪਾਣੀ ਜਮ੍ਹਾਂ ਹੋਣ ਦੀ ਸਥਿਤੀ ਦੇ ਹੱਲ ਅਤੇ ਜਿਥੇ ਵੀ ਲੋੜ ਹੋਵੇ ਤੁਰੰਤ ਰਾਹਤ ਪ੍ਰਦਾਨ ਕਰਨ ਲਈ ਸਾਰੇ ਜ਼ਰੂਰੀ ਉਪਾਅ ਕੀਤੇ ਜਾ ਰਹੇ ਹਨ। ਇਸੇ ਦੌਰਾਨ ਨਗਰ ਨਿਗਮ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਨੇ ਅੱਜ ਸਵੇਰੇ ਫੁਲਕੀਆਂ ਐਨਕਲੇਵ, ਤ੍ਰਿਪੜੀ, ਭਾਸ਼ਾ ਵਿਭਾਗ ਖੇਤਰ, ਚਾਂਦਨੀ ਚੌਕ, ਜੈਕਬ ਡਰੇਨ ਤੇ ਹੋਰ ਨੀਵੇਂ ਇਲਾਕਿਆਂ ਸਮੇਤ ਕਈ ਪਾਣੀ ਭਰਨ ਵਾਲੇ ਖੇਤਰਾਂ ਦਾ ਨਿੱਜੀ ਤੌਰ ‘ਤੇ ਦੌਰਾ ਵੀ ਕੀਤਾ। ਉਨ੍ਹਾਂ ਨੇ ਚੱਲ ਰਹੇ ਪਾਣੀ ਨਿਕਾਸੀ ਦੇ ਕਾਰਜਾਂ ਦਾ ਨਿਰੀਖਣ ਕੀਤਾ, ਜ਼ਮੀਨੀ ਪੱਧਰ ‘ਤੇ ਨਗਰ ਨਿਗਮ ਦੀਆਂ ਟੀਮਾਂ ਦੇ ਕੰਮਕਾਜ ਦਾ ਜਾਇਜ਼ਾ ਲਿਆ ਤੇ ਭਰੇ ਹੋਏ ਮੀਂਹ ਦੇ ਪਾਣੀ ਦੀ ਜਲਦੀ ਨਿਕਾਸੀ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਫੀਲਡ ਸਟਾਫ ਨੂੰ ਸੰਵੇਦਨਸ਼ੀਲ ਥਾਵਾਂ ’ਤੇ ਤਾਇਨਾਤ ਰਹਿਣ ਤੇ ਮੀਂਹ ਜਾਰੀ ਰਹਿਣ ਕਾਰਨ ਪਾਣੀ ਭਰਨ ਦੀ ਕਿਸੇ ਵੀ ਸੂਚਨਾ ’ਤੇ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ।
Ad Position 22
No active advertisement
ਪਿਛਲੀ ਖ਼ਬਰ ਬਨੂੜ ਤੋਂ ਹੁਲਕਾ ਨੂੰ ਜਾਂਦੀ ਸੰਪਰਕ ਸੜਕ ਤੇ ਸੀਵਰੇਜ ਦਾ ਉੱਖੜਿਆ ਹੋਇਆ ਮੈਨਹੋਲ ਦਾ ਢੱਕਣ ਦੇ ਰਿਹਾ ਹਾਦਸਿਆਂ ਨੂੰ ਸੱਦਾ ਅਗਲੀ ਖ਼ਬਰ ਸੁਰਜੀਤ ਸਿੰਘ ਰੱਖੜਾ ਨੇ ਅਸਰਪੁਰ ਦੇ ਵਿਕਾਸ ਲਈ 7 ਲੱਖ ਦਾ ਚੈੱਕ ਪੰਚਾਇਤ ਨੂੰ ਸੌਂਪਿਆ
Ad Position 24
No active advertisement