05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਪੀ. ਐੱਮ. ਸ੍ਰੀ ਸਰਕਾਰੀ ਸਕੂਲ ਦੇਵੀਗੜ੍ਹ ਵਿਖੇ ਬਲਾਕ ਪੱਧਰੀ ਰੋਲ ਪਲੇਅ ਤੇ ਲੋਕ ਨਾਚ ਮੁਕਾਬਲੇ ਕਰਵਾਏ

ਦੇਵੀਗੜ੍ਹ, 5 ਅਗਸਤ (ਰਾਜਿੰਦਰ ਸਿੰਘ ਮੌਜੀ)-ਪੀ. ਐਮ.

Ad Position 21
No active advertisement
ਅਜੀਤ ਡੈਸਕ 06-08-2026
ਦੇਵੀਗੜ੍ਹ, 5 ਅਗਸਤ (ਰਾਜਿੰਦਰ ਸਿੰਘ ਮੌਜੀ)-ਪੀ. ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇਵੀਗੜ੍ਹ ਵਿਖੇ ਪ੍ਰਿੰਸੀਪਲ ਸੁਧੀਰ ਕੁਮਾਰ ਦੀ ਯੋਗ ਅਗਵਾਈ ਹੇਠ ਬਲਾਕ ਪੱਧਰ ‘ਤੇ ਨੈਸ਼ਨਲ ਐਜੂਕੇਸ਼ਨ ਪਾਲਸੀ ਤਹਿਤ ਰੋਲ ਪਲੇਅ ਤੇ ਲੋਕ ਨਾਚ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਦੇਵੀਗੜ੍ਹ ਬਲਾਕ ਅਧੀਨ ਆਉਂਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਨੌਵੀਂ ਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਭਾਗ ਲਿਆ। ਜੱਜਾਂ ਦੀ ਭੂਮਿਕਾ ਨਿਖਿਲ ਰੰਜਨ ਪ੍ਰਿੰਸੀਪਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੋਸ਼ਨਪੁਰ ਤੇ ਸ੍ਰੀਮਤੀ ਦੀਪ ਮਾਲਾ ਪ੍ਰਿੰਸੀਪਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਲੋਵਾਲ ਦੁਆਰਾ ਨਿਭਾਈ ਗਈ। ਰੋਲ ਪਲੇਅ ਮੁਕਾਬਲਿਆਂ ਵਿਚ ਪੀ. ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇਵੀਗੜ੍ਹ ਦੇ ਵਿਦਿਆਰਥੀ ਪਹਿਲੇ ਸਥਾਨ ‘ਤੇ ਰਹੇ। ਲੋਕ ਨਾਚ ਮੁਕਾਬਲੇ ਵਿਚ ਪੀ. ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਸੀਂਗਣ ਦੇ ਵਿਦਿਆਰਥੀਆਂ ਨੇ ਪਹਿਲਾ ਸਥਾਨ ਹਾਸਿਲ ਕੀਤਾ। ਹੁਣ ਇਹ ਜੇਤੂ ਟੀਮਾਂ ਆਉਣ ਵਾਲੇ ਦਿਨਾਂ ਵਿਚ ਜ਼ਿਲ੍ਹਾ ਪੱਧਰ ‘ਤੇ ਹੋਣ ਵਾਲੇ ਮੁਕਾਬਲਿਆਂ ਵਿਚ ਆਪਣੀ ਕਲਾ ਦਾ ਪ੍ਰਦਰਸ਼ਨ ਕਰਨਗੀਆਂ। ਸਮਾਗਮ ਦੌਰਾਨ ਸਕੂਲ ਦੇ ਪ੍ਰਿੰਸੀਪਲ ਸੁਧੀਰ ਕੁਮਾਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਦਿਆਰਥੀ ਜੀਵਨ ਵਿਚ ਪੜ੍ਹਾਈ ਦੇ ਨਾਲ-ਨਾਲ ਸੱਭਿਆਚਾਰਕ ਅਤੇ ਪਾਠਕ੍ਰਮ ਤੋਂ ਬਾਹਰੀ ਗਤੀਵਿਧੀਆਂ ਬਹੁਤ ਮਹੱਤਵਪੂਰਨ ਹੁੰਦੀਆਂ ਹਨ। ਅਜਿਹੇ ਮੁਕਾਬਲੇ ਬੱਚਿਆਂ ਦੇ ਅੰਦਰੋਂ ਝਿਜਕ ਦੂਰ ਕਰਕੇ ਉਨ੍ਹਾਂ ਦੀ ਸਰਬਪੱਖੀ ਸ਼ਖ਼ਸੀਅਤ ਨੂੰ ਘੜਨ ਵਿਚ ਬਹੁਤ ਵੱਡਾ ਰੋਲ ਅਦਾ ਕਰਦੇ ਹਨ। ਸਾਡਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਵਧੀਆ ਮੰਚ ਪ੍ਰਦਾਨ ਕਰਨਾ ਹੈ। ਇਸ ਮੌਕੇ ਵਾਈਸ ਪ੍ਰਿੰਸੀਪਲ ਅਮਰ ਸਿੰਘ ਵਲੋਂ ਬਾਹਰੋਂ ਆਈਆਂ ਸਾਰੀਆਂ ਟੀਮਾਂ, ਉਨ੍ਹਾਂ ਦੇ ਗਾਈਡ ਅਧਿਆਪਕਾਂ ਤੇ ਜੱਜਾਂ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਪ੍ਰੋਗਰਾਮ ਨੂੰ ਸਫ਼ਲ ਬਣਾਉਣ ਵਿਚ ਸਮੂਹ ਸਕੂਲ ਸਟਾਫ਼ ਤੇ ਵੱਖ-ਵੱਖ ਸਕੂਲਾਂ ਤੋਂ ਪਹੁੰਚੇ ਅਧਿਆਪਕਾਂ ਦਾ ਅਹਿਮ ਯੋਗਦਾਨ ਰਿਹਾ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਦੇ ਲੰਗਰ ਲਈ ਲੱਗੀ ਨਵੀਂ ਆਟਾ ਚੱਕੀ ਅਗਲੀ ਖ਼ਬਰ ਬਨੂੜ ਤੋਂ ਹੁਲਕਾ ਨੂੰ ਜਾਂਦੀ ਸੰਪਰਕ ਸੜਕ ਤੇ ਸੀਵਰੇਜ ਦਾ ਉੱਖੜਿਆ ਹੋਇਆ ਮੈਨਹੋਲ ਦਾ ਢੱਕਣ ਦੇ ਰਿਹਾ ਹਾਦਸਿਆਂ ਨੂੰ ਸੱਦਾ
Ad Position 24
No active advertisement