ਯੂਥ ਕਾਂਗਰਸ ਜ਼ਿਲ੍ਹਾ ਪਟਿਆਲਾ ਸ਼ਹਿਰੀ ਦੀ ਟੀਮ ਵਲੋਂ ਰਾਸ਼ਟਰੀ ਸਕੱਤਰ ਭਾਰਤ ਸ਼ੰਕਰ ਜੋਸ਼ੀ ਨਾਲ ਮੁਲਾਕਾਤ
ਪਟਿਆਲਾ, 5 ਅਗਸਤ (ਧਰਮਿੰਦਰ ਸਿੰਘ ਸਿੱਧੂ)-ਇੰਡੀਅਨ ਯੂਥ ਕਾਂਗਰਸ ਦੇ ਰਾਸ਼ਟਰੀ ਸਕੱਤਰ ਤੇ ਪੰਜਾਬ ਯੂਥ ਕਾਂਗਰਸ ਦੇ ਸਹਿ-ਪ੍ਰਭਾਰੀ ਭਾਰਤ ਸ਼ੰਕਰ ਜੋਸ਼ੀ ਨੇ ਆਪਣੇ ਪੰਜਾਬ ਦੌਰੇ ਦੌਰਾਨ ਪਟਿਆਲਾ ਵਿਖੇ ਯੂਥ ਕਾਂਗਰਸ ਜ਼ਿਲ੍ਹਾ ਪਟਿਆਲਾ ਸ਼ਹਿਰੀ ਦੀ ਟੀਮ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਜ਼ਿਲ੍ਹਾ ਤੇ ਵਿਧਾਨ ਸਭਾ ਪੱਧਰ ਦੇ ਅਹੁਦੇਦਾਰਾਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਨਮਾਨਿਤ ਕੀਤਾ।
ਪਟਿਆਲਾ, 5 ਅਗਸਤ (ਧਰਮਿੰਦਰ ਸਿੰਘ ਸਿੱਧੂ)-ਇੰਡੀਅਨ ਯੂਥ ਕਾਂਗਰਸ ਦੇ ਰਾਸ਼ਟਰੀ ਸਕੱਤਰ ਤੇ ਪੰਜਾਬ ਯੂਥ ਕਾਂਗਰਸ ਦੇ ਸਹਿ-ਪ੍ਰਭਾਰੀ ਭਾਰਤ ਸ਼ੰਕਰ ਜੋਸ਼ੀ ਨੇ ਆਪਣੇ ਪੰਜਾਬ ਦੌਰੇ ਦੌਰਾਨ ਪਟਿਆਲਾ ਵਿਖੇ ਯੂਥ ਕਾਂਗਰਸ ਜ਼ਿਲ੍ਹਾ ਪਟਿਆਲਾ ਸ਼ਹਿਰੀ ਦੀ ਟੀਮ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਜ਼ਿਲ੍ਹਾ ਤੇ ਵਿਧਾਨ ਸਭਾ ਪੱਧਰ ਦੇ ਅਹੁਦੇਦਾਰਾਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਨਮਾਨਿਤ ਕੀਤਾ। ਮੁਲਾਕਾਤ ਦੌਰਾਨ ਭਾਰਤ ਸ਼ੰਕਰ ਜੋਸ਼ੀ ਨੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ, ਬੂਥ ਪੱਧਰ ਤੱਕ ਯੂਥ ਕਾਂਗਰਸ ਨੂੰ ਸਰਗਰਮ ਕਰਨ ਤੇ ਨੌਜਵਾਨਾਂ ਨੂੰ ਪਾਰਟੀ ਨਾਲ ਵੱਡੀ ਗਿਣਤੀ ਵਿਚ ਜੋੜਨ ਸੰਬੰਧੀ ਆਗੂਆਂ ਨਾਲ ਵਿਸਥਾਰਪੂਰਵਕ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਯੂਥ ਕਾਂਗਰਸ ਦਾ ਹਰ ਵਰਕਰ ਸੰਗਠਨ ਦੀ ਅਸਲ ਤਾਕਤ ਹੈ ਤੇ ਆਉਣ ਵਾਲੇ ਸਮੇਂ ਵਿਚ ਲੋਕਾਂ ਦੇ ਮੁੱਦਿਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ ਜਾਵੇਗਾ। ਉਨ੍ਹਾਂ ਨੇ ਅਹੁਦੇਦਾਰਾਂ ਨੂੰ ਸੱਦਾ ਦਿੱਤਾ ਕਿ ਉਹ ਲੋਕਾਂ ਨਾਲ ਲਗਾਤਾਰ ਸੰਪਰਕ ਵਿਚ ਰਹਿਣ, ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਤੇ ਜਨਹਿੱਤ ਦੇ ਮੁੱਦਿਆਂ ’ਤੇ ਡਟ ਕੇ ਕੰਮ ਕਰਨ। ਇਸ ਮੌਕੇ ਯੂਥ ਕਾਂਗਰਸ ਜ਼ਿਲ੍ਹਾ ਪਟਿਆਲਾ ਸ਼ਹਿਰੀ ਦੀ ਟੀਮ ਨੇ ਭਾਰਤ ਸ਼ੰਕਰ ਜੋਸ਼ੀ ਨੂੰ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀ ਵਿਚਾਰਧਾਰਾ ਨੂੰ ਮਜ਼ਬੂਤੀ ਨਾਲ ਅੱਗੇ ਲੈ ਕੇ ਜਾਣਗੇ। ਇਸ ਮੌਕੇ ਮਾਧਵ ਸਿੰਗਲਾ ਜ਼ਿਲ੍ਹਾ ਵਾਈਸ ਪ੍ਰਧਾਨ ਯੂਥ ਕਾਂਗਰਸ, ਐਡਵੋਕੇਟ ਅਭਿਨਵ ਸ਼ਰਮਾ ਹਲਕਾ ਪ੍ਰਧਾਨ ਯੂਥ ਕਾਂਗਰਸ ਪਟਿਆਲਾ ਸ਼ਹਿਰੀ, ਰਿਧਮ ਸ਼ਰਮਾ ਹਲਕਾ ਪ੍ਰਧਾਨ ਯੂਥ ਕਾਂਗਰਸ ਪਟਿਆਲਾ ਦਿਹਾਤੀ, ਹੇਮੰਤ ਪਾਠਕ ਬਲਾਕ ਪ੍ਰਧਾਨ ਬਿਸ਼ਨ ਨਗਰ, ਪ੍ਰਵੀਨ ਰਾਵਤ ਬਲਾਕ ਪ੍ਰਧਾਨ ਤ੍ਰਿਪੜੀ, ਕਰਮਨ ਬਲਾਕ ਪ੍ਰਧਾਨ ਲਹਿਲ, ਜਰਨਲ ਸਕੱਤਰ ਰੋਹਿਤ ਗਰਗ, ਸੁੱਚਾ ਸਿੰਘ, ਰਵੀ ਮੱਟੂ, ਮਲਵਿੰਦਰ ਸਿੰਘ, ਲੁਗੇਸ਼ ਬਾਂਸਲ, ਅਮਿਸ਼, ਜਤਿਨ ਪਰੋਚਾ ਬਲਾਕ ਵਾਈਸ ਪ੍ਰਧਾਨ, ਮੁਕੇਸ਼ ਬਾਂਸਲ ਆਦਿ ਹਾਜ਼ਰ ਸਨ।