05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਬੀਬਾ ਗਨੀਵ ਕੌਰ ਮਜੀਠੀਆ ਨਾਲ ਕਥਿਤ ਦੁਰਵਿਹਾਰ ਲੋਕਤੰਤਰ ਦੀ ਮਰਿਆਦਾ ’ਤੇ ਸਵਾਲ-ਮੁਕਾਰੋਂਪੁਰ

ਫ਼ਤਹਿਗੜ੍ਹ ਸਾਹਿਬ, 5 ਅਗਸਤ (ਬਲਜਿੰਦਰ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਐਜੂਕੇਸ਼ਨ ਟਰੱਸਟ ਫ਼ਤਹਿਗੜ੍ਹ ਸਾਹਿਬ ਦੇ ਟਰੱਸਟ ਮੈਂਬਰ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਨੇ ਪੰਜਾਬ ਵਿਧਾਨ ਸਭਾ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਵਿਧਾਇਕਾ ਬੀਬਾ ਗਨੀਵ ਕੌਰ ਮਜੀਠੀਆ ਨਾਲ ਕਥਿਤ ਤੌਰ ’ਤੇ ਹੋਏ ਦੁਰਵਿਹਾਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਇਸ ਤੋਂ ਪਹਿਲਾਂ ਪਿੰਡ ਧੁੱਪਸੜੀ ਦੇ ਗੁਰਦੁਆਰਾ ਸਾਹਿਬ ਵਿਖੇ ਪੰਥਕ ਮਸਲਿਆਂ ਸਬੰਧੀ ਹੋਈ ਅਹਿਮ ਮੀਟਿੰਗ ਦੌਰਾਨ ਸਮਾਜਿਕ, ਧਾਰਮਿਕ ਤੇ ਸਿੱਖਿਆ ਨਾਲ ਜੁੜੇ ਵੱਖ-ਵੱਖ ਵਿਸ਼ਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 06-08-2026
ਫ਼ਤਹਿਗੜ੍ਹ ਸਾਹਿਬ, 5 ਅਗਸਤ (ਬਲਜਿੰਦਰ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਐਜੂਕੇਸ਼ਨ ਟਰੱਸਟ ਫ਼ਤਹਿਗੜ੍ਹ ਸਾਹਿਬ ਦੇ ਟਰੱਸਟ ਮੈਂਬਰ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਨੇ ਪੰਜਾਬ ਵਿਧਾਨ ਸਭਾ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਵਿਧਾਇਕਾ ਬੀਬਾ ਗਨੀਵ ਕੌਰ ਮਜੀਠੀਆ ਨਾਲ ਕਥਿਤ ਤੌਰ ’ਤੇ ਹੋਏ ਦੁਰਵਿਹਾਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਇਸ ਤੋਂ ਪਹਿਲਾਂ ਪਿੰਡ ਧੁੱਪਸੜੀ ਦੇ ਗੁਰਦੁਆਰਾ ਸਾਹਿਬ ਵਿਖੇ ਪੰਥਕ ਮਸਲਿਆਂ ਸਬੰਧੀ ਹੋਈ ਅਹਿਮ ਮੀਟਿੰਗ ਦੌਰਾਨ ਸਮਾਜਿਕ, ਧਾਰਮਿਕ ਤੇ ਸਿੱਖਿਆ ਨਾਲ ਜੁੜੇ ਵੱਖ-ਵੱਖ ਵਿਸ਼ਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਜਥੇਦਾਰ ਮੁਕਾਰੋਂਪੁਰ ਨੇ ਕਿਹਾ ਕਿ ਜਦੋਂ ਬੀਬਾ ਗਨੀਵ ਕੌਰ ਮਜੀਠੀਆ ਨੇ ਸਦਨ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਜਾਰੀ ਆਦੇਸ਼ਾਂ ਨੂੰ ਲਾਗੂ ਕਰਨ ਦੀ ਹਮਾਇਤ ਕੀਤੀ ਤਾਂ ਉਸ ਦੌਰਾਨ ਉਨ੍ਹਾਂ ਨਾਲ ਸੱਤਾਧਾਰੀ ਧਿਰ ਦੇ ਕੁਝ ਵਿਧਾਇਕਾਂ ਵਲੋਂ ਕਥਿਤ ਤੌਰ ’ਤੇ ਦੁਰਵਿਵਹਾਰ ਕੀਤਾ ਗਿਆ, ਜੋ ਬਹੁਤ ਹੀ ਨਿੰਦਣਯੋਗ ਤੇ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਰਾਜਨੀਤਿਕ ਮਤਭੇਦ ਲੋਕਤੰਤਰ ਦਾ ਹਿੱਸਾ ਹਨ ਅਤੇ ਲੋਕਾਂ ਦੁਆਰਾ ਚੁਣੇ ਗਏ ਪ੍ਰਤੀਨਿਧੀਆਂ ਤੋਂ ਸਭਿਅਕ ਤੇ ਮਰਿਆਦਾ ਪੂਰਨ ਵਿਵਹਾਰ ਦੀ ਉਮੀਦ ਕੀਤੀ ਜਾਂਦੀ ਹੈ ਪਰ ਕਿਸੇ ਵੀ ਮਹਿਲਾ ਪ੍ਰਤੀ ਅਣਉੱਚਿਤ ਵਿਵਹਾਰ ਜਾਂ ਅਸੱਤਿਕਾਰ ਨੂੰ ਕਿਸੇ ਵੀ ਹਾਲਤ ਵਿਚ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਮੁਕਾਰੋਂਪੁਰ ਨੇ ਕਿਹਾ ਕਿ ਜੇਕਰ ਸਦਨ ਵਿਚ ਕਿਸੇ ਮਹਿਲਾ ਵਿਧਾਇਕਾ ਨਾਲ ਅਣਉੱਚਿਤ ਵਿਵਹਾਰ ਹੋਇਆ ਹੈ ਤਾਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਹੋਣੀ ਚਾਹੀਦੀ ਹੈ ਅਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਦਨ ਦੀ ਮਰਿਆਦਾ ਅਤੇ ਮਹਿਲਾਵਾਂ ਦੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣ। ਇਸ ਮੌਕੇ ਗੁਰਮੀਤ ਸਿੰਘ, ਨੰਬਰਦਾਰ ਨਵਜੋਤ ਸਿੰਘ, ਜਸਵੰਤ ਸਿੰਘ ਮੰਡੋਫਲ, ਦਲਬੀਰ ਸਿੰਘ ਭਾਸ਼ਾ (ਫਿਰੋਜ਼ਪੁਰ), ਰਾਜਿੰਦਰ ਸਿੰਘ, ਕੁਲਦੀਪ ਸਿੰਘ, ਗੁਰਬਿੰਦਰ ਸਿੰਘ, ਕਮਲਜੀਤ ਸਿੰਘ, ਬਲਵਿੰਦਰ ਸਿੰਘ, ਹਰਪ੍ਰੀਤ ਸਿੰਘ ਰੈਲੋਂ ਅਤੇ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਚਾਇਤ ਵਿਕਾਸ ਸਕੱਤਰ ਯੂਨੀਅਨ ਨੇ ਵਾਧੂ ਕੰਮਾਂ ਦੇ ਬੋਝ ਨੂੰ ਲੈ ਕੇ ਏ.ਡੀ.ਸੀ ਨੂੰ ਸੌਂਪਿਆ ਮੰਗ ਪੱਤਰ ਅਗਲੀ ਖ਼ਬਰ ਬ੍ਰਹਮ ਕੁਮਾਰੀ ਆਸ਼ਰਮ ਪਾਤੜਾਂ ਵਿਖੇ ਸ਼ੁਰੂ ਕੀਤਾ ਨਸ਼ਾ ਮੁਕਤੀ ਅਭਿਆਨ ਐਸ.ਡੀ.ਐਮ. ਕਾਲਾ ਰਾਮ ਕਾਂਸਲ ਅਤੇ ਵਰੁਣ ਕਾਂਸਲ...
Ad Position 24
No active advertisement